ਕਿਸਾਨ ਵੱਲੋਂ ਜ਼ਹਿਰ ਖਾ ਕੇ ਖ਼ੁਦਕੁਸ਼ੀ
ਏਬੀਪੀ ਸਾਂਝਾ | 13 Apr 2018 11:12 AM (IST)

ਬਠਿੰਡਾ: ਇੱਥੇ ਚਾਉਕਾ ਨੇੜਲੇ ਪਿੰਡ ਬੱਲੋ ਦੇ ਰਹਿਣ ਵਾਲੇ ਕਿਸਾਨ ਨੇ ਕਰਜ਼ੇ ਕਾਰਨ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੀ ਪਛਾਣ ਜਗਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੀ ਪਤਨੀ ਮਨਜੀਤ ਕੌਰ ਦੇ ਬਿਆਨਾਂ ’ਤੇ ਪੁਲਿਸ ਜਾਂਚ ਕਰ ਰਹੀ ਹੈ। ਪਿੰਡ ਦੇ ਸਰਪੰਚ ਅਤੇ ਹੋਰ ਕਿਸਾਨ ਜਥੇਬੰਦੀਆਂ ਨੇ ਪੀੜਤ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।