ਕਣਕ ਦੀ ਫ਼ਸਲ ਚੰਗੀ ਨਹੀਂ ਹੋਈ ਤਾਂ ਕਿਸਾਨ ਨੇ ਜ਼ਿੰਦਗੀ ਕੀਤੀ ਖ਼ਤਮ, ਉਜੜ ਗਿਆ ਪਰਿਵਾਰ
Punjab News: ਫਾਜ਼ਿਲਕਾ ਦੇ ਅਬੋਹਰ ਵਿੱਚ ਇੱਕ ਕਿਸਾਨ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਉਸ ਦੀ ਪਛਾਣ 40 ਸਾਲਾ ਗੁਰਪ੍ਰੀਤ ਸਿੰਘ ਵਾਸੀ ਪਿੰਡ ਬਹਾਵਵਾਲਾ ਵਜੋਂ ਹੋਈ ਹੈ। ਗੁਰਪ੍ਰੀਤ ਸਿੰਘ 'ਤੇ ਲਗਭਗ 10 ਤੋਂ 15 ਲੱਖ ਰੁਪਏ ਦਾ ਕਰਜ਼ਾ ਸੀ।

Punjab News: ਫਾਜ਼ਿਲਕਾ ਦੇ ਅਬੋਹਰ ਵਿੱਚ ਇੱਕ ਕਿਸਾਨ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਉਸ ਦੀ ਪਛਾਣ 40 ਸਾਲਾ ਗੁਰਪ੍ਰੀਤ ਸਿੰਘ ਵਾਸੀ ਪਿੰਡ ਬਹਾਵਵਾਲਾ ਵਜੋਂ ਹੋਈ ਹੈ। ਗੁਰਪ੍ਰੀਤ ਸਿੰਘ 'ਤੇ ਲਗਭਗ 10 ਤੋਂ 15 ਲੱਖ ਰੁਪਏ ਦਾ ਕਰਜ਼ਾ ਸੀ। ਉਸ ਕੋਲ ਢਾਈ ਤੋਂ ਤਿੰਨ ਏਕੜ ਜ਼ਮੀਨ ਸੀ।
ਗੁਰਪ੍ਰੀਤ ਪਿਛਲੇ ਕੁਝ ਸਾਲਾਂ ਤੋਂ ਮਾੜੀ ਫ਼ਸਲ ਕਾਰਨ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਸੀ। ਇਸ ਵਾਰ ਵੀ ਕਣਕ ਦੀ ਫ਼ਸਲ ਚੰਗੀ ਨਹੀਂ ਹੋਈ ਸੀ। ਉਸ ਨੇ ਮਾਨਸਿਕ ਤਣਾਅ ਕਰਕੇ ਜ਼ਹਿਰ ਖਾ ਲਿਆ। ਜਦੋਂ ਉਸ ਦੀ ਹਾਲਤ ਵਿਗੜ ਗਈ ਤਾਂ ਉਸ ਦੇ ਪਰਿਵਾਰ ਵਾਲੇ ਉਸ ਨੂੰ ਅਬੋਹਰ ਦੇ ਹਸਪਤਾਲ ਲੈ ਗਏ। ਗੰਭੀਰ ਹਾਲਤ ਨੂੰ ਵੇਖਦਿਆਂ ਡਾਕਟਰਾਂ ਨੇ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ। ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ।
ਬਹਾਵਵਾਲਾ ਥਾਣਾ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ। ਪਿੰਡ ਦੇ ਸਰਪੰਚ ਸੁਖਰਾਜ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਕੌਰ ਸਿੰਘ ਬਹਾਵਵਾਲ ਨੇ ਸਰਕਾਰ ਤੋਂ ਮ੍ਰਿਤਕਾਂ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਮ੍ਰਿਤਕ ਦੇ ਦੋ ਬੱਚੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















