Punjab News: ਅਬੋਹਰ ਮਲੋਟ ਦੇ ਨੇੜਲੇ ਪਿੰਡ ਖਾਨ ਕੇ ਢਾਬੇ ਦੇ ਰਹਿਣ ਵਾਲੇ ਕਿਸਾਨ ਮਨਜਿੰਦਰ ਸਿੰਘ ਨੇ ਫਸਲ ਮਾੜੀ ਹੋਣ ਕਰਕੇ ਖੁਦਕੁਸ਼ੀ ਕਰ ਲਈ। ਕਿਸਾਨ ਨੇ ਮਾਨਸਿਕ ਪਰੇਸ਼ਾਨੀ ਦੇ ਚਲਦਿਆਂ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਅੱਜ ਅਬੋਹਰ ਦੇ ਕੋਲੋਂ ਲੰਘਦੀ ਮਲੁਕਾ ਮਾਈਨਰ ਵਿੱਚੋਂ ਲਾਸ਼ ਮਿਲੀ ਹੈ।


ਮੌਕੇ 'ਤੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮਲੋਟ ਨਿਵਾਸੀ ਮਨਜਿੰਦਰ ਸਿੰਘ ਪਿਛਲੇ ਦਿਨੋਂ ਤੋਂ ਕਾਫੀ ਪਰੇਸ਼ਾਨ ਰਹਿੰਦਾ ਸੀ ਕਿਉਂਕਿ ਮੀਂਹ ਨਾ ਪੈਣ ਕਰਕੇ ਝੋਨੇ ਦੀ ਫਸਲ ਖਰਾਬ ਹੋ ਗਈ ਸੀ। ਇਸ ਕਰਕੇ ਉਸ ਨੇ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਨੇ ਦੱਸਿਆ ਕਿ ਮਨਜਿੰਦਰ ਸਿੰਘ ਦਾ ਇੱਕ ਛੋਟਾ ਬੱਚਾ ਹੈ ਤੇ ਪਰਿਵਾਰ ਦੇ ਵਿੱਚ ਸੋਗ ਦੀ ਲਹਿਰ ਹੈ।


ਨਰ ਸੇਵਾ ਨਰਾਇਣ ਸੇਵਾ ਸਮਿਤੀ ਦੇ ਮੈਂਬਰ ਬਿੱਟੂ ਨਰੂਲਾ ਅਤੇ ਸਿਟੀ ਟੂ ਪੁਲਿਸ ਮੌਕੇ 'ਤੇ ਪਹੁੰਚੀ। ਇਸ ਦੇ ਨਾਲ ਹੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਬਹੋਰ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।