Mansa news: ਮਾਨਸਾ ਦੇ ਪਿੰਡ ਮੂਸਾ ਵਿੱਚ ਰਹਿਣ ਵਾਲੇ 32 ਸਾਲਾ ਕਿਸਾਨ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ 8 ਤੋਂ 10 ਲੱਖ ਰੁਪਏ ਦਾ ਕਰਜ਼ਦਾਰ ਸੀ ਅਤੇ 2 ਏਕੜ ਜ਼ਮੀਨ ਦਾ ਮਾਲਕ ਸੀ। ਉੱਥੇ ਹੀ ਮ੍ਰਿਤਕ ਕਿਸਾਨ ਦੇ ਪਰਿਵਾਰ ਨੇ ਸਰਕਾਰ ਤੋਂ ਕਰਜ਼ਾ ਮਾਫ ਕਰਨ ਦੇ ਨਾਲ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਨੇ ਕਰਜ਼ੇ ਦੇ ਕਰਕੇ ਜ਼ਮੀਨ ਗਿਰਵੀ ਰੱਖੀ ਹੋਈ ਸੀ ਅਤੇ ਉਸ ਨੇ ਕੁਝ ਮਹੀਨੇ ਪਹਿਲਾਂ ਕੰਮ ਚਲਾਉਣ ਲਈ ਬੈਂਕ ਤੋਂ ਕਰਜ਼ਾ ਲੈ ਕੇ ਟਰੈਕਟਰ ਲਿਆ ਸੀ, ਪਰ ਉਸ ਦਾ ਕੰਮ ਨਹੀਂ ਚੱਲਿਆ, ਜਿਸ ਕਾਰਨ ਗੁਰਪ੍ਰੀਤ ਸਿੰਘ ਅਕਸਰ ਪ੍ਰੇਸ਼ਾਨ ਰਹਿੰਦਾ ਸੀ।
ਇਸ ਤੋਂ ਪਹਿਲਾਂ ਉਸ ਦੀ ਮਾਤਾ ਦੀ ਵੀ ਬਿਮਾਰੀ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੇ ਇਲਾਜ 'ਤੇ ਕਾਫੀ ਪੈਸਾ ਖਰਚ ਹੋ ਚੁੱਕਾ ਸੀ ਅਤੇ ਉਸ ਪੈਸੇ ਦਾ ਕਰਜ਼ਾ ਗੁਰਪ੍ਰੀਤ ਸਿੰਘ 'ਤੇ ਲਗਾਤਾਰ ਵਧਦਾ ਜਾ ਰਿਹਾ ਸੀ, ਜਿਸ ਕਾਰਨ ਗੁਰਪ੍ਰੀਤ ਸਿੰਘ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸੇ ਪ੍ਰੇਸ਼ਾਨੀ ਕਾਰਨ ਗੁਰਪ੍ਰੀਤ ਸਿੰਘ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ ਹੈ।
ਇਹ ਵੀ ਪੜ੍ਹੋ: Punjab News: ਫਰਾਂਸ ਤੋਂ ਮੋੜੇ ਜਹਾਜ਼ 'ਚ ਪੰਜਾਬੀ ਵੀ ਮੌਜੂਦ, ਪੰਜਾਬ ਪੁਲਿਸ ਕਰੇਗੀ ਐਕਸ਼ਨ
ਗੁਰਪ੍ਰੀਤ ਸਿੰਘ ਆਪਣੇ ਪਿੱਛੇ ਵਿਧਵਾ ਪਤਨੀ, 7 ਸਾਲ ਦਾ ਪੁੱਤਰ ਅਤੇ ਬਜ਼ੁਰਗ ਪਿਤਾ ਛੱਡ ਗਿਆ ਹੈ। ਮ੍ਰਿਤਕ ਕਿਸਾਨ ਗੁਰਪ੍ਰੀਤ ਸਿੰਘ ਦੀ ਪਤਨੀ ਮਨਪ੍ਰੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸਦਰ ਦੀ ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Punjab news: ਦਸੂਹਾ ਨੇੜੇ ਨਹਿਰ ‘ਚ ਡਿੱਗੀ ਕਾਰ, 4 ਲੋਕ ਹੋਏ ਜ਼ਖ਼ਮੀ