Sri Muktsar Sahib News : ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਦੇ ਪਿੰਡ ਸ਼ਾਮ ਖੇੜਾ ਦੇ ਇਕ 40 ਸਾਲ ਦੇ ਗਰੀਬ ਕਿਸਾਨ ਗੁਲਾਬ ਸਿੰਘ ਨੇ ਕਰਜ਼ੇ ਤੋਂ ਤੰਗ ਆ ਕੇ ਜਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਥਾਣਾ ਕਬਰਵਾਲਾ ਦੀ ਪੁਲਿਸ ਵਲੋਂ ਮ੍ਰਿਤਕ ਦੀ ਪਤਨੀ ਦੇ ਬਿਆਨਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ। 





ਮ੍ਰਿਤਕ ਦੇ ਭਰਾ ਅਤੇ ਪਿੰਡ ਦੇ ਸਰਪੰਚ ਨੇ ਦੱਸਿਆ ਕਿ ਮ੍ਰਿਤਕ ਗੁਲਾਬ ਸਿੰਘ ਕੋਲ ਸਿਰਫ ਡੇਢ ਏਕੜ ਜ਼ਮੀਨ ਸੀ। ਜਿਸ ਦੇ ਦੋ ਬੱਚੇ ਇਕ ਲੜਕਾ ਅਤੇ ਇਕ ਲੜਕੀ ਹੈ ,ਜਿਸ ਦਾ ਲੜਕਾ ਪਹਿਲਾਂ ਤੋਂ ਮੰਦਬੁੱਧੀ ਹੋਣ ਕਰਕੇ ਉਸ ਦੇ ਇਲਾਜ ਕਾਰਨ ਇਸ ਦੇ ਸਿਰ ਕਰਜ਼ਾ ਚੜ ਗਿਆ। ਜਿਸ ਕਾਰਨ ਗੁਲਾਬ ਸਿੰਘ ਪ੍ਰੇਸ਼ਾਨ ਰਹਿੰਦਾ ਸੀ ,ਜਿਸ ਨੇ ਸ਼ਾਮ ਨੂੰ ਕੋਈ ਜਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਇਸ ਪਰਿਵਾਰ ਦੀ ਆਰਥਿਕ ਤੌਰ 'ਤੇ ਮਦਦ ਕੀਤੀ ਜਾਵੇ।

 



ਦੂਜੇ ਪਾਸੇ ਥਾਣਾ ਕਬਰਵਾਲਾ ਦੇ ਏਐਸਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਕੱਲ ਸ਼ਾਮ ਨੂੰ ਪਿੰਡ ਸ਼ਾਮ ਖੇੜਾ ਦੇ ਗੁਲਾਬ ਸਿੰਘ ਨੇ ਕੋਈ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲਾ ਸਮਾਪਤ ਕਰ ਲਈ ਸੀ। ਜਿਸ 'ਤੇ ਕਾਰਵਾਈ ਕਰਦੇ ਹੋਏ ਮਿਰਤਕ ਦੀ ਪਤਨੀ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਕੋਲ ਡੇਢ ਏਕੜ ਜ਼ਮੀਨ ਸੀ ,ਜਿਸ ਦੇ ਪੁੱਤਰ ਦਾ ਕਿਸੇ ਬਿਮਾਰੀ ਦਾ ਇਲਾਜ ਚੱਲ ਰਿਹਾ ਸੀ ਅਤੇ ਇਲਾਜ ਕਰਕੇ ਉਸ ਸਿਰ ਕਰਜ਼ਾ ਚੜ ਗਿਆ ਸੀ ਅਤੇ ਕਰਜ਼ੇ ਕਰਕੇ ਕਿਸਾਨ ਪ੍ਰੇਸ਼ਾਨ ਚੱਲ ਰਿਹਾ ਸੀ। ਪੁਲਿਸ ਵਲੋਂ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।