Punjab News: ਕਿਸਾਨ ਖੁਦਕੁਸ਼ੀਆਂ ਦੇ ਮੁੱਦੇ 'ਤੇ ਭਾਜਪਾ ਨੇ ਭਗਵੰਤ ਮਾਨ ਨੂੰ ਘੇਰਿਆ, ਇਸ ਵਾਅਦੇ 'ਤੇ ਚੁੱਕੇ ਸਵਾਲ
ਪੰਜਾਬ 'ਚ ਬਿਜਲੀ ਕੱਟਾਂ ਤੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਦੇ ਮੁੱਦੇ 'ਤੇ ਭਾਰਤੀ ਜਨਤਾ ਪਾਰਟੀ ਨੇ ਭਗਵੰਤ ਮਾਨ ਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਭਾਜਪਾ ਕਿਸਾਨ ਮੋਰਚਾ ਦੇ ਆਗੂਆਂ ਨੇ ਸੂਬੇ ਦੇ ਕੁਝ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ
Punjab News: ਪੰਜਾਬ 'ਚ ਬਿਜਲੀ ਕੱਟਾਂ ਤੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਦੇ ਮੁੱਦੇ 'ਤੇ ਭਾਰਤੀ ਜਨਤਾ ਪਾਰਟੀ ਨੇ ਭਗਵੰਤ ਮਾਨ ਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਭਾਜਪਾ ਕਿਸਾਨ ਮੋਰਚਾ ਦੇ ਆਗੂਆਂ ਨੇ ਸੂਬੇ ਦੇ ਕੁਝ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਖੁਦਕੁਸ਼ੀ ਕਰ ਲਈ ਹੈ। ਇਸ ਦੇ ਨਾਲ ਹੀ ਭਾਜਪਾ ਆਗੂਆਂ ਨੇ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 10 ਲੱਖ ਰੁਪਏ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।
ਭਾਜਪਾ ਕਿਸਾਨ ਮੋਰਚਾ ਦੇ ਮੁਖੀ ਰਾਜਕੁਮਾਰ ਚਾਹਰ ਨੇ ਆਰਥਿਕ ਸੰਕਟ ਕਾਰਨ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਕੁਝ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਤਰਫੋਂ 50-50 ਹਜ਼ਾਰ ਰੁਪਏ ਦੀ ਤੁਰੰਤ ਸਹਾਇਤਾ ਦਾ ਐਲਾਨ ਕੀਤਾ।
ਲੋਕ ਸਭਾ ਮੈਂਬਰ ਚਾਹਰ ਨੇ ਦੱਸਿਆ ਕਿ 'ਆਪ' ਮੁਖੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਾਅਦਾ ਕੀਤਾ ਸੀ ਕਿ ਪਾਰਟੀ ਦੇ ਸੱਤਾ 'ਚ ਆਉਣ ਤੋਂ ਬਾਅਦ ਕੋਈ ਵੀ ਕਿਸਾਨ ਖੁਦਕੁਸ਼ੀ ਨਹੀਂ ਕਰੇਗਾ ਪਰ ਮਾਨ ਦੇ ਸਹੁੰ ਚੁੱਕਣ ਤੋਂ ਬਾਅਦ 20 ਕਿਸਾਨ ਖੁਦਕੁਸ਼ੀ ਕਰ ਚੁੱਕੇ ਹਨ।
ਕੇਜਰੀਵਾਲ ਦੀ ਕੀਤੀ ਆਲੋਚਨਾ
ਭਾਜਪਾ ਆਗੂ ਨੇ ਨੁਕਸਾਨੀ ਫ਼ਸਲ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਕਿਸਾਨਾਂ 'ਤੇ ਕਥਿਤ ਤੌਰ 'ਤੇ ਤਾਕਤ ਦੀ ਵਰਤੋਂ ਕਰਨ ਲਈ ਸੂਬਾ ਸਰਕਾਰ ਦੀ ਆਲੋਚਨਾ ਕੀਤੀ। ਭਾਜਪਾ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਉਨ੍ਹਾਂ ਖ਼ਿਲਾਫ਼ ਕਦੇ ਤਾਕਤ ਦੀ ਵਰਤੋਂ ਨਹੀਂ ਕੀਤੀ ਜਦੋਂ ਉਹ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਪ੍ਰਦਰਸ਼ਨ ਕਰ ਰਹੇ ਸਨ।
ਇਹ ਕਾਨੂੰਨ ਹੁਣ ਵਾਪਸ ਲੈ ਲਏ ਗਏ ਹਨ। ਚਾਹਰ ਨੇ ਪੰਜਾਬ ਦੇ ਕਈ ਹਿੱਸਿਆਂ ਵਿੱਚ 12 ਤੋਂ 14 ਘੰਟੇ ਬਿਜਲੀ ਕੱਟਾਂ ਲਈ ਸੂਬਾ ਸਰਕਾਰ ਦੀ ਆਲੋਚਨਾ ਵੀ ਕੀਤੀ। ਉਨ੍ਹਾਂ ਕਿਹਾ, 'ਆਪ ਸਰਕਾਰ ਨੇ ਕਿਸਾਨਾਂ ਨੂੰ ਸੰਮਨ ਭੇਜੇ। ਕੇਜਰੀਵਾਲ ਨੂੰ ਸ਼ਰਮ ਆਉਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਗੁਰਬਾਣੀ ਨਾਲ ਛੇੜਛਾੜ ਦਾ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਮਰੀਕਾ ਵਾਸੀ ਥਮਿੰਦਰ ਸਿੰਘ ਤਨਖ਼ਾਹੀਆ ਕਰਾਰ