Punjab Farmer Protest: ਕੇਂਦਰ ਸਰਕਾਰ ਦੇ ਖ਼ਿਲਾਫ਼ ਕਿਸਾਨਾਂ ਵੱਲੋਂ ਅੱਜ ਪੰਜਾਬ ਭਰ ਦੇ ਵਿੱਚ ਹਰ ਜ਼ਿਲ੍ਹੇ ਦੇ ਵਿੱਚ ਰੋਸ ਵਜੋਂ ਟਰੈਕਟਰ ਮਾਰਚ ਕੱਢਿਆ ਜਾ ਰਿਹਾ। ਕਿਸਾਨਾਂ ਵੱਲੋਂ ਇਹ ਮਾਰਚ ਕੇਂਦਰ ਸਰਕਾਰ ਦੀ ਵਾਅਦਾਖ਼ਿਲਾਫ਼ੀ ਦੇ ਕੱਢਿਆ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਉਨ੍ਹਾਂ ਨਾਲ ਵਾਅਦੇ ਕਰਕੇ ਮੁੱਕਰ ਗਈ ਹੈ।
ਕੇਂਦਰ ਦੀ ਵਾਅਦਾਖ਼ਿਲਾਫ਼ੀ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ
ਇਸ ਮੌਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਕਿਸਾਨਾਂ ਨਾਲ ਕਿਸਾਨੀ ਅੰਦੋਲਨ ਖ਼ਤਮ ਹੋਣ ਸਮੇਂ ਜੋ ਵਾਅਦੇ ਕੀਤੇ ਸੀ ਤੇ ਜੋ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਸੀ, ਕੇਂਦਰ ਸਰਕਾਰ ਨੇ ਅਜੇ ਤੱਕ ਪੂਰੀਆਂ ਨਹੀਂ ਕੀਤੀਆਂ ਜਿਸ ਕਰਕੇ ਉਨ੍ਹਾਂ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸ ਮੌਕੇ ਕਿਸਾਨਾਂ ਨੇ ਆਪਣੀਆਂ ਮੰਗਾਂ ਬਾਬਤ ਜ਼ਿਕਰ ਕਰਦਿਆਂ ਕਿਹਾ ਕਿ ਫ਼ਸਲਾਂ ਉੱਤੇ ਐਮਐਸਪੀ ਦੀ ਮੰਗ ਸੀ ਅਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਜੋ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੀ ਮੰਗ ਕੀਤੀ ਗਈ ਸੀ, ਹੋਰ ਵੀ ਕਈ ਮੰਗਾਂ ਕਿਸਾਨਾਂ ਦੀਆਂ ਸੀ, ਉਹ ਹਜੇ ਤੱਕ ਪੂਰੀ ਨਹੀਂ ਹੋਈ ਹੈ ਜਿਸ ਦੇ ਰੋਸ ਵਜੋਂ ਉਨ੍ਹਾਂ ਨੂੰ ਮਜਬੂਰਨ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।
ਜ਼ਿਕਰ ਕਰ ਦਈਏ ਕਿ ਪੰਜਾਬ ਭਰ ਦੇ ਨਾਲ ਸ੍ਰੀ ਮੁਕਤਸਰ ਸਾਹਿਬ ਵਿੱਚ ਵੀ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਟਰੈਕਟਰ ਮਾਰਚ ਵਿੱਚ ਹਿੱਸਾ ਲਿਆ। ਕਿਸਾਨਾਂ ਵੱਲੋਂ ਜ਼ਿਲ੍ਹੇ ਭਰ ਵਿੱਚ ਮਾਰਚ ਕੱਢਿਆ ਜਾਵੇਗਾ। ਹਾਲਾਂਕਿ ਜੇ ਦੂਜੇ ਪੱਖ ਉੱਤੇ ਨਜ਼ਰ ਮਾਰੀ ਜਾਵੇ ਤਾਂ ਟਰੈਕਟਰ ਮਾਰਚ ਕਾਰਨ ਲੋਕਾਂ ਨੂੰ ਟਰੈਫਿਕ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ, ਕਈ ਘੰਟੇ ਲੋਕ ਟਰੈਫਿਕ ਵਿੱਚ ਵੀ ਫਸੇ ਰਹੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।