ਮਾਨਸਾ: ਮਾਨਸਾ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਇੱਕ ਕਿਸਾਨ ਨੇ ਜ਼ਹਿਰ ਪੀ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ 42 ਸਾਲਾ ਇੰਦਰਜੀਤ ਸਿੰਘ ਵਾਸੀ ਪਿੰਡ ਭੋਪਾਲ ਵਜੋਂ ਹੋਈ ਹੈ। ਜਿਸ ਦੇ ਸਿਰ ਤੇ ਕਰੀਬ 5 ਲੱਖ ਰੁਪਏ ਦਾ ਕਰਜ਼ਾ ਸੀ।

ਉਸ ਕੋਲ 3 ਕਨਾਲ ਜ਼ਮੀਨ ਸੀ, ਜਿਸ ਵਿੱਚੋਂ ਦੋ ਕਨਾਲ ਕਰਜ਼ਾ ਲਾਹੁਣ ਲਈ ਉਸਨੇ ਵੇਚ ਦਿੱਤੀ ਸੀ। ਕਰਜ਼ੇ ਦੀ ਅਦਾਇਗੀ ਨਾ ਕਰਨ ਕਾਰਨ ਉਹ ਅਕਸਰ ਪ੍ਰੇਸ਼ਾਨ ਰਹਿੰਦਾ ਸੀ। ਜਿਸ ਕਾਰਨ ਉਸਨੇ ਜ਼ਹਿਰ ਪੀ ਕੇ ਖੁਦਕੁਸ਼ੀ ਕਰ ਲਈ।ਪੁਲਿਸ ਨੇ ਧਾਰਾ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟ ਮਾਰਟਮ ਕਰਵਾ ਕਿ ਪਰਿਵਾਰ ਦੇ ਹਵਾਲੇ ਕਰ ਦਿੱਤੀ।

ਮ੍ਰਿਤਕ ਕਿਸਾਨ ਆਪਣੇ ਪਿੱਛੇ ਇੱਕ ਪੁੱਤਰ, ਧੀ ਅਤੇ ਪਤਨੀ ਸਮੇਤ ਬਜ਼ੁਰਗ ਮਾਪਿਆਂ ਨੂੰ ਕਰਜ਼ਾਈ ਛੱਡ ਗਿਆ।