ਕਰਜ਼ੇ ਹੇਠ ਕਿਸਾਨ ਨੇ ਫਾਹਾ ਲਾ ਕੀਤੀ ਖੁਦਕੁਸ਼ੀ, 15 ਲੱਖ ਰੁਪਏ ਲਿਆ ਸੀ ਕਰਜ਼ਾ
ਏਬੀਪੀ ਸਾਂਝਾ | 11 Mar 2020 03:46 PM (IST)
ਮਾਨਸਾ ਦੇ ਪਿੰਡ ਸਮਾਓ ਦੇ 38 ਸਾਲਾ ਕਿਸਾਨ ਬੂਟਾ ਸਿੰਘ ਨੇ ਆਪਣੇ ਘਰ 'ਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ।
ਸੰਗਰੂਰ: ਮਾਨਸਾ ਦੇ ਪਿੰਡ ਸਮਾਓ ਦੇ 38 ਸਾਲਾ ਕਿਸਾਨ ਬੂਟਾ ਸਿੰਘ ਨੇ ਆਪਣੇ ਘਰ 'ਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਉੱਤੇ ਕਰੀਬ 15 ਲੱਖ ਰੁਪਏ ਦਾ ਕਰਜ਼ਾ ਸੀ ਤੇ ਉਸ ਕੋਲ ਸਾਢੇ 6 ਏਕੜ ਜ਼ਮੀਨ ਸੀ। ਇਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਕਿਸਾਨ ਆਪਣੇ ਪਿੱਛੇ ਦੋ ਧੀਆਂ ਤੇ ਬਜ਼ੁਰਗ ਮਾਪਿਆਂ ਨੂੰ ਕਰਜ਼ਦਾਰ ਛੱਡ ਗਿਆ ਹੈ। ਕਿਸਾਨ ਦੇ ਪਰਿਵਾਰ ਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਕਿਸਾਨ ਬੂਟਾ ਸਿੰਘ ਨੇ ਆਪਣੀਆਂ ਭੈਣਾਂ ਦੇ ਵਿਆਹ ‘ਤੇ ਕਰਜ਼ਾ ਲਿਆ ਸੀ। ਉਸ ਤੋਂ ਬਾਅਦ ਉਸ ਦੀ ਮਾਂ ਦੀ ਬਿਮਾਰੀ ‘ਤੇ ਵੀ ਬਹੁਤ ਸਾਰਾ ਪੈਸਾ ਖਰਚ ਹੋ ਗਿਆ। ਇਸ ਤੋਂ ਬਾਅਦ ਲਗਾਤਾਰ ਦੋ ਵਾਰ ਉਸਦੀ ਫਸਲ ਵੀ ਬਰਬਾਦ ਹੋ ਗਈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਬੂਟਾ ਸਿੰਘ ਦਾ ਸਾਰਾ ਕਰਜ਼ਾ ਮੁਆਫ ਕਰੇ ਤੇ ਉਸ ਦੇ ਪਰਿਵਾਰ ਦੀ ਆਰਥਿਕ ਮਦਦ ਕਰੇ।