Punjab Rail Roko Protest: ਅੰਮ੍ਰਿਤਸਰ, ਪੰਜਾਬ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਕਿਸਾਨ ਮੁਆਵਜ਼ੇ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਅਤੇ ਹੋਰ ਮੰਗਾਂ ਨੂੰ ਲੈ ਕੇ ਅੱਜ ਬਾਅਦ ਦੁਪਹਿਰ ‘ਰੇਲ ਰੋਕੋ’ ਧਰਨਾ ਦੇਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੇਲਵੇ ਟਰੈਕ ਜਾਮ ਕਰਨ ਲਈ ਇਕੱਠੇ ਹੋਣਾ ਸ਼ੁਰੂ ਕਰ ਦਿੱਤਾ ਹੈ।
ਹੋਰ ਪੜ੍ਹੋ : ਸਾਵਧਾਨ! ਕੀ ਤੁਸੀਂ ਵੀ ਸ਼ਾਮ ਨੂੰ ਚਾਹ ਪੀਣ ਦੇ ਸ਼ੌਕੀਨ? ਜਾਣ ਲਓ ਕਿਹੜੇ ਲੋਕ ਪੀ ਸਕਦੇ ਤੇ ਕਿਹੜੇ ਨਹੀਂ...
ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰਾਂ ਦੇ ਖ਼ਿਲਾਫ਼ ਤਿੰਨ ਰੋਜ਼ਾ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੈਂਕੜੇ ਵਰਕਰ ਸਵੇਰ ਤੋਂ ਹੀ ਸੁਨਾਮ ਰੇਲਵੇ ਸਟੇਸ਼ਨ ’ਤੇ ਖੜ੍ਹੇ ਹਨ। ਇਸੇ ਤਰ੍ਹਾਂ ਪੰਜਾਬ ਦੇ ਕਈ ਥਾਵਾਂ 'ਤੇ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜੇਕਰ ਕਿਸੇ ਨੇ ਪੰਜਾਬ ਦੇ ਕਿਸਾਨਾਂ ਨਾਲ ਦੁਰਵਿਵਹਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਹਰਿਆਣਾ ਦੇ ਕਿਸਾਨ ਵੀ ਪੰਜਾਬ ਦੇ ਕਿਸਾਨਾਂ ਦਾ ਸਾਥ ਦੇਣਗੇ। ਨਾਲ ਹੀ, ਕਿਸਾਨ ਹੁਣ ਦੇਸ਼ ਭਰ ਵਿੱਚ ਇੱਕਜੁੱਟ ਹਨ। ਉਨ੍ਹਾਂ ਦੱਸਿਆ ਕਿ ਇਹ ਅੰਦੋਲਨ ਹੜ੍ਹ ਪੀੜਤਾਂ ਲਈ ਪੈਕੇਜ, ਐਮਐਸਪੀ ਗਾਰੰਟੀ ਕਾਨੂੰਨ, ਕਿਸਾਨ ਮਜ਼ਦੂਰ ਕਰਜ਼ਾ ਰਾਹਤ, ਮਨਰੇਗਾ, ਨਸ਼ਾਖੋਰੀ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਕੀਤਾ ਜਾਵੇਗਾ।
ਹੋਰ ਪੜ੍ਹੋ : ਪਾਕਿਸਤਾਨ ਤੇ ਕੈਨੇਡਾ ਵਾਂਗ ਚੀਨ ਨਾਲ ਵੀ ਭਾਰਤ ਦੀ ਖੜਕੀ, ਵਿਦੇਸ਼ ਮੰਤਰੀ ਨੇ ਕਹੀ ਵੱਡੀ ਗੱਲ
ਮਿਲੀ ਜਾਣਕਾਰੀ ਦੇ ਮੁਤਾਬਕ ਪੰਜਾਬ ਵਿੱਚ 12 ਥਾਵਾਂ 'ਤੇ ਰੇਲ ਪਟੜੀਆਂ ਜਾਮ ਕੀਤੀਆਂ ਜਾਣਗੀਆਂ ਜਿਨ੍ਹਾਂ ਵਿੱਚ ਮੋਗਾ, ਹੁਸ਼ਿਆਰਪੁਰ, ਗੁਰਦਾਸਪੁਰ ਵਿੱਚ ਬਟਾਲਾ, ਜਲੰਧਰ ਛਾਉਣੀ, ਤਰਨਤਾਰਨ, ਸੁਨਾਮ, ਨਾਭਾ, ਬਸਤੀ ਟੈਂਕਵਾਲੀ ਅਤੇ ਫ਼ਿਰੋਜ਼ਪੁਰ ਵਿੱਚ ਮੱਲਾਂਵਾਲਾ, ਬਠਿੰਡਾ ਵਿੱਚ ਰਾਮਪੁਰਾ, ਅੰਮ੍ਰਿਤਸਰ ਵਿੱਚ ਦੇਵੀਦਾਸਪੁਰਾ ਸ਼ਾਮਲ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ