ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚੇ ਦੀਆਂ 18 ਕਿਸਾਨ ਜਥੇਬੰਦੀਆਂ ਦੀ ਅੱਜ ਮੀਟਿੰਗ ਹੋਈ ਜਿਸ ਵਿੱਚ ਕੲੀ ਵੱਡੇ ਫੈਸਲੇ ਲਏ ਗਏ ਹਨ। ਇਸ ਦੀ ਜਾਣਕਾਰੀ ਦਿੰਦਿਆ ਕਿਸਾਨ ਲੀਡਰ ਜਗਜੀਤ ਸਿੰਘ  ਡਲੇਵਾਲ ਨੇ ਕਿਹਾ ਕਿ 2 ਜਨਵਰੀ ਨੂੰ ਜੰਡਿਆ ਗੁਰੂ ਵਿੱਚ ਵੱਡਾ ਇੱਕਠ ਕੀਤਾ ਜਾਵੇਗਾ। ਸਰਕਾਰ ਤੱਕ ਆਵਾਜ਼ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾਵੇਗੀ,  ਇਸ ਤੋਂ ਬਾਅਦ ਫਿਰ 6 ਜਨਵਰੀ ਨੂੰ ਬਰਨਾਲਾ ਵਿੱਚ ਇਕੱਠ ਕੀਤਾ ਜਾਵੇਗਾ।


 


ਦੋਵਾਂ ਧਰਨਿਆਂ ਤੋਂ ਬਾਅਦ ਫਿਰ ਜਥੇਬੰਦੀਆਂ ਬੈਠਕ ਕਰਨਗੀਆਂ ਅਤੇ ਦਿੱਲੀ ਵੱਲ ਨੂੰ ਕਦੋਂ ਚਾਲੇ ਪਾਏ ਜਾਣਗੇ ਉਸ ਸਬੰਧੀ ਰਣਨੀਲੀ ਉਲੀਕੀ ਜਾਵੇਗੀ। ਕਿਸਾਨਾਂ ਦੀ ਮੰਗ ਹੈ ਕਿ ਐਮਐਸਪੀ ਗਰੰਟੀ ਕਾਨੂੰਨ ਸਾਰੀਆਂ ਫਸਲਾਂ 'ਤੇ ਬਣਾਇਆ ਜਾਵੇ। ਫਸਲਾਂ ਦੇ ਭਾਅ ਡਾ. ਸਵਾਮੀਨਾਥ ਕਮਿਸ਼ਨ ਦੀ ਰਿਪੋਰਟ ਮੁਤਾਬਕ ਹੋਣ, ਕਿਸਾਨਾਂ ਖੇਤ ਮਜ਼ਦੂਰਾਂ ਦਾ ਸਾਰਾ ਕਰਜ਼ਾ ਮੁਆਫ਼ ਹੋਵੇ, ਦਿੱਲੀ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ - ਲਖੀਮਪੁਰੀ ਇਨਸਾਫ਼, ਅਜੇ ਮਿਸ਼ਰਾ ਨੂੰ ਬਰਖਾਸਤ ਕਰਕੇ ਗ੍ਰਿਫ਼ਤਾਰ, ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਰੱਦ ਹੋਵੇ, ਦਿੱਲੀ ਅੰਦੋਲਨ ਦੌਰਾਨ ਦਰਜ ਹੋਏ ਕਿਸਾਨਾਂ 'ਤੇ ਪਰਚੇ ਰੱਦ ਹੋਣ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਜਾਣਾ, ਦਿੱਲੀ ਮੋਰਚਾ ਲਈ ਸ਼ਹੀਦ ਸਮਾਰਕ ਬਣਾਉਣ ਵਾਸੇ ਦਿੱਲੀ 'ਚ ਹੀ ਜ਼ਮੀਨ ਦਿੱਤੀ ਜਾਵੇ। ਬਿਜਲੀ ਸੋਧ ਬਿੱਲ ਰੱਦ ਹੋਵੇ, ਖੇਤਬਾੜੀ ਸੈਕਟਰ ਨੂੰ ਪ੍ਰਦੂਸ਼ਣ ਕਾਨੂੰਨ ਚੋਂ ਬਾਹਰ ਕੀਤਾ ਜਾਵੇ, ਭਾਰਤ  ਵਿਸ਼ਵ ਵਪਾਰ ਸੰਸਥਾਂ ਚੋਂ ਬਾਹਰ ਆਵੇ, 58 ਸਾਲ ਤੋਂ ਵੱਧ ਕਿਸਾਨਾਂ ਤੇ ਮਜ਼ਦੂਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ।


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel:
https://t.me/abpsanjhaofficial



ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ