ਚੱਲਦੀ ਬੱਸ ਦਾ ਸਟੇਅਰਿੰਗ ਫੇਲ੍ਹ ਹੋਣ ਕਰਕੇ ਵਾਪਰਿਆ ਵੱਡਾ ਹਾਦਸਾ! ਮੱਚ ਗਿਆ ਚੀਕ-ਚੀਹਾੜਾ, 5 ਕਿਸਾਨ ਹੋਏ ਜ਼ਖ਼ਮੀ
Barnala News: ਬਰਨਾਲਾ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਇੱਕ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਚੱਲਦੀ ਬੱਸ ਦਾ ਸਟੇਅਰਿੰਗ ਫੇਲ੍ਹ ਹੋ ਗਿਆ।

Barnala News: ਬਰਨਾਲਾ (Barnala) ਵਿੱਚ ਸੰਯੁਕਤ ਕਿਸਾਨ ਮੋਰਚਾ (Sanyukt Kisan Morcha) ਦੇ ਵਿਰੋਧ ਪ੍ਰਦਰਸ਼ਨ ਦੌਰਾਨ ਇੱਕ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਕਿਸਾਨ ਯੂਨੀਅਨ ਕ੍ਰਾਂਤੀਕਾਰੀ (Kisan Union Krantikari) ਦੀ ਚੱਲਦੀ ਬੱਸ ਦਾ ਸਟੇਅਰਿੰਗ ਫੇਲ੍ਹ ਹੋ ਗਿਆ। ਇਸ ਕਰਕੇ ਬੱਸ ਬੇਕਾਬੂ ਹੋ ਕੇ ਸੜਕ 'ਤੇ ਜਾ ਰਹੇ ਕੰਟੇਨਰ ਨਾਲ ਟਕਰਾ ਗਈ।
ਹਾਦਸੇ ਵਿੱਚ ਬੱਸ ਵਿੱਚ ਸਵਾਰ ਪੰਜ ਕਿਸਾਨ ਹੋਏ ਜ਼ਖ਼ਮੀ
ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ ਪੰਜ ਕਿਸਾਨ ਜ਼ਖਮੀ ਹੋ ਗਏ। ਇਨ੍ਹਾਂ ਕਿਸਾਨਾਂ ਵਿੱਚੋਂ ਇੱਕ ਦੀ ਲੱਤ ਟੁੱਟ ਗਈ। ਇਸ ਹਾਦਸੇ ਵਿੱਚ ਇੱਕ ਬਾਈਕ ਸਵਾਰ ਵੀ ਜ਼ਖਮੀ ਹੋ ਗਿਆ ਹੈ। ਸਾਰੇ ਜ਼ਖਮੀਆਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਤਹਿਸੀਲ ਪੱਧਰ 'ਤੇ ਕਿਸਾਨਾਂ ਦੇ ਪ੍ਰਦਰਸ਼ਨ 'ਚ ਸ਼ਾਮਲ ਹੋਣ ਜਾ ਰਹੇ ਸਨ
ਜ਼ਖਮੀ ਕਿਸਾਨ ਬਲਵਿੰਦਰ ਸਿੰਘ ਅਤੇ ਗਗਨਦੀਪ ਕੌਰ ਨੇ ਦੱਸਿਆ ਕਿ ਉਹ ਤਹਿਸੀਲ ਪੱਧਰ 'ਤੇ ਹੋਣ ਵਾਲੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਵਿੱਚ ਜਾ ਰਹੇ ਸਨ। ਇਹ ਹਾਦਸਾ ਇਸ ਸਮੇਂ ਦੌਰਾਨ ਵਾਪਰਿਆ। ਸਰਕਾਰੀ ਹਸਪਤਾਲ ਦੇ ਡਾਕਟਰ ਲਿਪਸੀ ਮੋਦੀ ਨੇ ਦੱਸਿਆ ਕਿ ਸਾਰੇ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਇਸ ਵੇਲੇ ਸਾਰਿਆਂ ਦੀ ਹਾਲਤ ਸਥਿਰ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
