Farmer Protest: ਪਹਿਲਾਂ ਕੁੱਟੇ ਤੇ ਫਿਰ ਲੁੱਟੇ ! ਕਿਸਾਨਾਂ ਦਾ AAP ਤੇ ਪੰਜਾਬ ਪੁਲਿਸ 'ਤੇ ਇਲਜ਼ਾਮ, ਕਿਹਾ- ਸਾਡੇ ਬਿਸਤਰੇ ਤੇ ਸਿਲੰਡਰ ਵੀ ਕਰ ਲਏ ਚੋਰੀ
SKM ਨੇ ਕਿਸਾਨ ਮਜ਼ਦੂਰ ਮੋਰਚਾ (KMM) ਅਤੇ SKM (ਗੈਰ-ਰਾਜਨੀਤਿਕ) ਸਮੇਤ ਸਾਰੇ ਕਿਸਾਨ ਸੰਗਠਨਾਂ ਅਤੇ ਮੰਚਾਂ ਨੂੰ ਸਾਂਝੇ ਮੁੱਦਿਆਂ 'ਤੇ ਏਕਤਾ ਦਿਖਾਉਣ ਤੇ 'ਜ਼ਬਰ ਵਿਰੁੱਧ ਇੱਕਜੁੱਟ ਹੋਣ' ਲਈ ਅੱਗੇ ਆਉਣ ਦੀ ਅਪੀਲ ਕੀਤੀ।
Farmer Protest: ਕਿਸਾਨ ਆਗੂਆਂ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਪੰਜਾਬ ਪੁਲਿਸ 'ਤੇ ਉਨ੍ਹਾਂ ਦਾ ਸਾਮਾਨ ਲੁੱਟਣ ਦਾ ਦੋਸ਼ ਲਗਾਇਆ ਹੈ। ਪਿਛਲੇ ਹਫ਼ਤੇ ਹੀ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਵਿਰੁੱਧ ਕਾਰਵਾਈ ਕੀਤੀ ਗਈ ਸੀ। ਉਸ ਸਮੇਂ ਦੌਰਾਨ ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਬੁਲਡੋਜ਼ਰ ਕਾਰਵਾਈ ਨੂੰ ਲੈ ਕੇ ਸਵਾਲ ਚੁੱਕੇ ਸਨ।
ਟਾਈਮਜ਼ ਆਫ਼ ਇੰਡੀਆ ਦੀ ਰਿਪੋਰਟ ਦੇ ਅਨੁਸਾਰ, ਬੀਕੇਯੂ (ਏਕਤਾ ਸਿੱਧੂਪੁਰ) ਦੇ ਸਕੱਤਰ ਗੁਰਦੀਪ ਸਿੰਘ ਚਾਹਲ ਨੇ ਕਿਹਾ, 'ਪੁਲਿਸ ਨਿਗਰਾਨੀ ਹੇਠ ਰੱਖੀ ਗਈ ਸਮੱਗਰੀ ਹੁਣ 'ਆਪ' ਵਿਧਾਇਕਾਂ ਦੇ ਸਮਰਥਕਾਂ ਦੇ ਘਰਾਂ ਵਿੱਚੋਂ ਮਿਲੀ ਹੈ।' ਇਨ੍ਹਾਂ ਵਿੱਚ ਟਰੈਕਟਰ, ਟ੍ਰੇਲਰ, ਫਰਿੱਜ, ਏਸੀ, ਇਨਵਰਟਰ, ਬੈੱਡ ਤੇ ਗੈਸ ਸਿਲੰਡਰ ਸ਼ਾਮਲ ਹਨ। ਇਸ ਦੇ ਨਾਲ ਹੀ ਕਿਸਾਨ ਆਗੂ ਨੇ ਸਰਕਾਰ ਤੋਂ ਉਨ੍ਹਾਂ ਨੂੰ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।
ਰਿਪੋਰਟ ਦੇ ਅਨੁਸਾਰ, ਉਨ੍ਹਾਂ ਨੇ ਦੋਸ਼ ਲਗਾਇਆ ਹੈ ਕਿ ਚੋਰੀ ਹੋਏ ਟਰੈਕਟਰ ਤੇ ਟਰਾਲੀ ਨੂੰ ਸਸਤੇ ਭਾਅ 'ਤੇ ਵੇਚਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 6 ਟਰੈਕਟਰ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 3 ਲੋਹ ਸਿੰਬਲੀ ਪਿੰਡ ਤੋਂ ਤੇ 1-1 ਸੁਹਰੋਂ ਅਤੇ ਖੰਡੋਲੀ ਪਿੰਡਾਂ ਤੋਂ ਮਿਲਿਆ ਹੈ।
ਜ਼ਿਕਰ ਕਰ ਦਈਏ ਕਿ ਪੰਜਾਬ ਪੁਲਿਸ ਦੀ ਕਾਰਵਾਈ 'ਤੇ ਨਿਸ਼ਾਨਾ ਸਾਧਦੇ ਹੋਏ, ਸੰਯੁਕਤ ਕਿਸਾਨ ਮੋਰਚਾ (SKM) ਦੀ ਰਾਸ਼ਟਰੀ ਤਾਲਮੇਲ ਕਮੇਟੀ ਨੇ ਭਾਰਤ ਭਰ ਦੇ ਕਿਸਾਨਾਂ ਨੂੰ 28 ਮਾਰਚ ਨੂੰ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਹੈ। ਕਿਸਾਨ ਯੂਨੀਅਨ ਨੇ ਐਤਵਾਰ ਨੂੰ ਇੱਕ ਬਿਆਨ ਵਿੱਚ ਕਿਹਾ, 'SKM ਦੀ ਰਾਸ਼ਟਰੀ ਤਾਲਮੇਲ ਕਮੇਟੀ ਭਾਰਤ ਭਰ ਦੇ ਕਿਸਾਨਾਂ ਨੂੰ ਪੰਜਾਬ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਦਮਨਕਾਰੀ ਕਾਰਵਾਈ ਵਿਰੁੱਧ 28 ਮਾਰਚ ਨੂੰ ਭਾਰਤ ਭਰ ਦੇ ਜ਼ਿਲ੍ਹਿਆਂ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦਾ ਸੱਦਾ ਦਿੰਦੀ ਹੈ।'
SKM ਨੇ ਕਿਸਾਨ ਮਜ਼ਦੂਰ ਮੋਰਚਾ (KMM) ਅਤੇ SKM (ਗੈਰ-ਰਾਜਨੀਤਿਕ) ਸਮੇਤ ਸਾਰੇ ਕਿਸਾਨ ਸੰਗਠਨਾਂ ਅਤੇ ਮੰਚਾਂ ਨੂੰ ਸਾਂਝੇ ਮੁੱਦਿਆਂ 'ਤੇ ਏਕਤਾ ਦਿਖਾਉਣ ਤੇ 'ਜ਼ਬਰ ਵਿਰੁੱਧ ਇੱਕਜੁੱਟ ਹੋਣ' ਲਈ ਅੱਗੇ ਆਉਣ ਦੀ ਅਪੀਲ ਕੀਤੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :






















