ਫਿਰੋਜ਼ਪੁਰ: 29 ਜਨਵਰੀ ਨੂੰ ਦਿੱਲੀ ਮੋਰਚੇ ਦੌਰਾਨ ਹੋਏ ਹਮਲੇ ਨੂੰ ਲੈਕੇ ਕਿਸਾਨਾਂ ਮਜ਼ਦੂਰ ਸੰਘਰਸ਼ ਕਮੇਟੀ ਵਲੋਂ RSS ਤੇ ਭਾਜਪਾ ਵਿਰੁੱਧ ਜ਼ਿਲ੍ਹਾ ਫਿਰੋਜ਼ਪੁਰ 'ਚ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਦੋਸ਼ੀਆ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ। 


ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਵਿੱਚ ਲਾਖੋ ਕੇ ਬਹਿਰਾਮ , ਜ਼ੀਰਾ, ਮੱਲਾਂਵਾਲਾ ਦੇ ਪਿੰਡਾਂ ਦੇ ਕਿਸਾਨਾਂ ਮਜ਼ਦੂਰਾਂ ਵੱਲੋਂ ਵੱਡੀ ਗਿਣਤੀ ਵਿੱਚ ਇਕਠੇ ਹੋਕੇ 29 ਜਨਵਰੀ ਨੂੰ ਦਿੱਲੀ ਮੋਰਚੇ ਦੌਰਾਨ ਹੋਏ ਹਮਲੇ ਨੂੰ ਲੈਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ।


ਕਿਸਾਨ ਆਗੂਆਂ ਨੇ ਕਿਹਾ ਕਿ RSS ਤੇ ਭਾਜਪਾ ਦੇ ਵੱਲੋਂ ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨ ਮਜ਼ਦੂਰਾਂ ਤੇ 29 ਜਨਵਰੀ 2021 ਨੂੰ ਹਮਲਾ ਕਰਨ ਵਾਲੇ ਪ੍ਰਦੀਪ ਖੱਤਰੀ ਤੇ ਅਮਨ ਡਬਾਸ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।


ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।ਕਿਸਾਨਾਂ ਨੇ ਕਿਹਾ ਕਿ ਤਿੰਨ ਖੇਤੀ ਕਨੂੰਨਾਂ ਖਿਲਾਫ਼ ਦਿੱਲੀ ਸਿੰਘੂ ਬਾਰਡਰ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ 'ਤੇ ਕਿਸਾਨਾਂ ਮਜ਼ਦੂਰਾਂ ਤੇ ਦੋ ਦਿਨ ਪ੍ਰਦੀਪ ਖੱਤਰੀ ਤੇ ਅਮਨ ਡਬਾਸ ਦੀ ਜੁੰਡਲੀ ਵੱਲੋਂ ਪੱਥਰਬਾਜ਼ੀ, ਪੈਟਰੋਲ ਬੰਬ, ਡਾਂਗਾਂ ਨਾਲ ਹਮਲਾ ਕੀਤਾ ਗਿਆ ਤੇ ਸਰੇਆਮ ਗੁੰਡਾਗਰਦੀ ਵੇਖਣ ਨੂੰ ਮਿਲੀ। 


ਕਿਸਾਨਾਂ ਨੇ ਕਿਹਾ ਕਿ, ਇਹ ਹਮਲਾ ਕਰਵਾ ਮੋਦੀ ਸਰਕਾਰ ਕਿਸਾਨ ਲਹਿਰ ਨੂੰ ਕਮਜ਼ੋਰ ਕਰਨਾ ਚਾਹੁੰਦੀ ਸੀ।ਜਿਸ ਵਿੱਚ ਕਿਸਾਨ ਮਜ਼ਦੂਰ ਵੱਡੀ ਗਿਣਤੀ ਵਿੱਚ ਜ਼ਖਮੀ ਹੋਏ ਪਰ ਉਹਨਾਂ ਨੂੰ ਉਠਾਉਣ 'ਚ ਕਾਮਯਾਬੀ ਨਹੀਂ ਮਿਲੀ। ਇਹਨਾਂ ਉਤੇ ਸਰਕਾਰ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਅਸੀਂ ਮੰਗ ਕਰਦੇ ਹਾਂ ਕਿ ਇਹਨਾਂ ਉਤੇ ਕਾਰਵਾਈ ਕਰਕੇ ਜੇਲਾਂ ਵਿੱਚ ਬੰਦ ਕੀਤਾ ਜਾਵੇ। 


 


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ