Farmer Protest: CM ਦੀ ਰਿਹਾਇਸ਼ ਦਾ ਘਿਰਾਓ ਕਰਨ 'ਤੇ ਅੜੇ ਕਿਸਾਨ, ਪੁਲਿਸ ਨੇ ਕੀਤੇ ਜ਼ਬਰਦਸਤ ਪ੍ਰਬੰਧ, ਕਿਸਾਨਾਂ ਵੀ ਅੱਗੇ ਵਧਣ ਲਈ ਬਜਿੱਦ
ਕਿਸਾਨਾਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ। ਅਜਿਹੇ 'ਚ ਸਾਨੂੰ ਚੰਡੀਗੜ੍ਹ 'ਚ ਪ੍ਰਦਰਸ਼ਨ ਕਰਨ ਤੋਂ ਕੋਈ ਨਹੀਂ ਰੋਕ ਸਕਦਾ। ਇਸ ਦੇ ਨਾਲ ਹੀ ਪੁਲਿਸ ਨੇ ਸਰਕਾਰ ਅਤੇ ਕਿਸਾਨਾਂ ਵਿਚਕਾਰ ਗੱਲਬਾਤ ਕਰਵਾਉਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ।
Farmer Protest: ਪੰਜਾਬ 'ਚ ਝੋਨੇ ਦੀ ਖ਼ਰੀਦ ਸਹੀ ਤਰ੍ਹਾਂ ਨਾ ਹੋਣ ਦੇ ਵਿਰੋਧ 'ਚ ਕਿਸਾਨਾਂ ਨੇ ਅੱਜ ਚੰਡੀਗੜ੍ਹ 'ਚ ਮੁੱਖ ਮੰਤਰੀ ਹਾਊਸ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਹੈ। ਸੈਕਟਰ-35 ਕਿਸਾਨ ਭਵਨ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਪੁੱਜੇ ਹੋਏ ਸਨ। ਇਸ ਮਗਰੋਂ ਪੁਲਿਸ ਨੇ ਕਿਸਾਨ ਭਵਨ ਦੇ ਗੇਟ ਬੰਦ ਕਰ ਦਿੱਤੇ। ਨਾਲ ਹੀ ਉਥੇ ਵੱਡੀ ਗਿਣਤੀ ਵਿਚ ਬਲ ਤਾਇਨਾਤ ਕੀਤੇ ਗਏ ਸਨ। ਕੁਝ ਕਿਸਾਨਾਂ ਨੇ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਵੀ ਕੀਤੀ।
ਕਿਸਾਨਾਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ। ਅਜਿਹੇ 'ਚ ਸਾਨੂੰ ਚੰਡੀਗੜ੍ਹ 'ਚ ਪ੍ਰਦਰਸ਼ਨ ਕਰਨ ਤੋਂ ਕੋਈ ਨਹੀਂ ਰੋਕ ਸਕਦਾ। ਇਸ ਦੇ ਨਾਲ ਹੀ ਪੁਲਿਸ ਨੇ ਸਰਕਾਰ ਅਤੇ ਕਿਸਾਨਾਂ ਵਿਚਕਾਰ ਗੱਲਬਾਤ ਕਰਵਾਉਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ।
ਕੁਝ ਦਿਨ ਪਹਿਲਾਂ ਸੰਯੁਕਤ ਕਿਸਾਨ ਮੋਰਚਾ ਤੇ ਆੜ੍ਹਤੀਆ ਐਸੋਸੀਏਸ਼ਨ ਦੇ ਬੈਨਰ ਹੇਠ ਚੰਡੀਗੜ੍ਹ ਵਿੱਚ ਕਿਸਾਨਾਂ ਦੀ ਤਰਫ਼ੋਂ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿੱਚ ਸੰਘਰਸ਼ ਦੀ ਰਣਨੀਤੀ ਬਣਾਈ ਗਈ। ਉਨ੍ਹਾਂ ਐਲਾਨ ਕੀਤਾ ਸੀ ਕਿ ਜੇ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਨਾ ਹੋਈ ਤਾਂ ਉਹ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ। ਇਸੇ ਫੈਸਲੇ ਅਨੁਸਾਰ ਅੱਜ ਕਿਸਾਨ ਚੰਡੀਗੜ੍ਹ ਆ ਰਹੇ ਸਨ। ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਕਈ ਥਾਵਾਂ 'ਤੇ ਰੋਕ ਲਿਆ। ਇਸ ਤੋਂ ਇਲਾਵਾ ਚੰਡੀਗੜ੍ਹ ਪੁਲੀਸ ਨੇ ਕੁਝ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ ਜਿਸ ਕਾਰਨ ਕਿਸਾਨ ਆਗੂ ਹੋਰ ਨਾਰਾਜ਼ ਹੋ ਗਏ।
ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਹਾਊਸ ਦਾ ਘਿਰਾਓ ਕਰਨ ਵਿੱਚ ਕੋਈ ਦਿਲਚਸਪੀ ਨਹੀਂ ਹੈ ਪਰ ਕਿਸਾਨਾਂ ਨੂੰ ਮੰਡੀਆਂ 'ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫਸਲਾਂ ਦੇ ਢੇਰ ਲੱਗੇ ਹੋਏ ਹਨ। ਅਜਿਹੇ 'ਚ ਉਨ੍ਹਾਂ ਨੂੰ ਇਹ ਰਾਹ ਚੁਣਨਾ ਪਿਆ।
ਮੁੱਖ ਮੰਤਰੀ ਪਹੁੰਚੇ ਨੇ ਦਿੱਲੀ
ਪੰਜਾਬ ਸਰਕਾਰ ਨੇ ਵੀ ਕਿਸਾਨਾਂ ਦੇ ਸੰਘਰਸ਼ ਨੂੰ ਟਾਲਣ ਲਈ ਸਵੇਰ ਤੋਂ ਹੀ ਯਤਨ ਸ਼ੁਰੂ ਕਰ ਦਿੱਤੇ ਸਨ। ਇਸ ਦੇ ਲਈ ਸਰਕਾਰ ਵੱਲੋਂ ਭਲਕੇ ਸ਼ਾਮ 5 ਵਜੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਮੀਟਿੰਗ ਕਰਨ ਦਾ ਫੈਸਲਾ ਲਿਆ ਗਿਆ ਹੈ। ਕਿਉਂਕਿ ਸੀਐਮ ਅੱਜ ਦਿੱਲੀ ਗਏ ਹੋਏ ਹਨ।