Kangana Ranaut: ਕਿਸਾਨ ਲੀਡਰਾਂ ਦਾ ਇਲਜ਼ਾਮ, ਕੰਗਨਾ ਨਸ਼ੇ ਦੀ ਆਦੀ, ਉਸ ਦਾ ਡੋਪ ਟੈਸਟ ਕਰਵਾਇਆ ਜਾਵੇ
Kangana Ranaut Slapped By CISF Guard: ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ 'ਤੇ ਥੱਪੜ ਮਾਰਨ ਵਾਲੀ ਮਹਿਲਾ CISF ਗਾਰਡ ਕੁਲਵਿੰਦਰ ਕੌਰ ਦੇ ਹੱਕ ਵਿੱਚ ਕਿਸਾਨ ਜਥੇਬੰਦੀਆਂ ਨਿੱਤਰ ਆਈਆਂ ਹਨ।
Kangana Ranaut Slapped By CISF Guard: ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ 'ਤੇ ਥੱਪੜ ਮਾਰਨ ਵਾਲੀ ਮਹਿਲਾ CISF ਗਾਰਡ ਕੁਲਵਿੰਦਰ ਕੌਰ ਦੇ ਹੱਕ ਵਿੱਚ ਕਿਸਾਨ ਜਥੇਬੰਦੀਆਂ ਨਿੱਤਰ ਆਈਆਂ ਹਨ। ਕਿਸਾਨ ਜਥੇਬੰਦੀਆਂ ਨੇ ਪੂਰੇ ਮਾਮਲੇ ਦੀ ਜਾਂਚ ਕਰਾਉਣ ਦੇ ਨਾਲ ਹੀ ਕੰਗਨਾ ਦਾ ਡੋਪ ਟੈਸਟ ਕਰਾਉਣ ਦੀ ਮੰਗ ਕੀਤੀ ਹੈ।
ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਕੰਗਨਾ ਦਾ ਡੋਪ ਟੈਸਟ ਹੋਣਾ ਚਾਹੀਦਾ ਹੈ। ਸ਼ਹੀਦ ਭਗਤ ਸਿੰਘ ਜਥੇਬੰਦੀ ਦੇ ਇੱਕ ਕਿਸਾਨ ਆਗੂ ਨੇ ਕਿਹਾ ਹੈ ਕਿ ਏਅਰਪੋਰਟ 'ਤੇ ਕੰਗਨਾ ਨੂੰ ਥੱਪੜ ਮਾਰਨ ਦੀ ਘਟਨਾ ਲਈ ਇੱਕ ਲੜਕੀ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਕੰਗਨਾ ਰਣੌਤ ਦਾ ਇਤਿਹਾਸ ਝਗੜਾਲੂ ਹੈ ਤੇ ਉਸ ਦੀ ਬਿਆਨਬਾਜ਼ੀ ਬਹੁਤ ਨਕਾਰਾਤਮਕ ਹੈ ਤੇ ਸਮਾਜ ਨੂੰ ਤੋੜਨ ਵਾਲੀ ਹੈ। ਇਸ ਲਈ ਚੰਗੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਤੱਥਾਂ ਦੀ ਜਾਂਚ ਹੋਣੀ ਚਾਹੀਦੀ ਹੈ।
ਕਿਸਾਨ ਲੀਡਰਾਂ ਨੇ ਮੰਗ ਕੀਤੀ ਗਈ ਹੈ ਕਿ ਇਸ ਮਾਮਲੇ ਦੀ ਪੂਰੀ ਜਾਂਚ ਕਰਵਾਈ ਜਾਵੇ। ਕੰਗਨਾ ਦਾ ਅੱਜ ਤੱਕ ਦਾ ਰਿਕਾਰਡ ਵੇਖਿਆ ਜਾਵੇ, ਉਹ ਹਮੇਸ਼ਾਂ ਵਿਵਾਦਾਂ ਵਿੱਚ ਰਹੀ ਹੈ। ਉਸ ਨੇ ਸ਼ੇਖਰ ਸੁਮਨ ਦੇ ਬੇਟੇ 'ਤੇ ਦੋਸ਼ ਲਾਇਆ ਤਾਂ ਉਸ ਨੇ ਖੁਦਕੁਸ਼ੀ ਕਰ ਲਈ। ਉਸ ਨੇ ਰਿਤਿਕ ਰੋਸ਼ਨ 'ਤੇ ਵੀ ਦੋਸ਼ ਲਾਇਆ ਸੀ।
ਇਹ ਵੀ ਪੜ੍ਹੋ: Amritsar News: ਥੱਪੜ ਕਾਂਡ ਮਗਰੋਂ ਕੰਗਨਾ ਦੀ ਪੰਜਾਬ ਬਾਰੇ ਗਲਤ ਬਿਆਨਬਾਜ਼ੀ, ਸ਼੍ਰੋਮਣੀ ਕਮੇਟੀ ਬੋਲੀ...ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ
ਕਿਸਾਨ ਲੀਡਰਾਂ ਨੇ ਅੱਗੇ ਕਿਹਾ ਕਿ ਕੰਗਨਾ ਵੱਲੋਂ ਦਿੱਤੇ ਬਿਆਨਾਂ ਤੋਂ ਬਾਅਦ ਉਹ ਮੁਆਫ਼ੀ ਦੀ ਹੱਕਦਾਰ ਨਹੀਂ। ਅਸੀਂ ਚਾਹੁੰਦੇ ਹਾਂ ਕਿ ਉਸ ਦਾ ਡੋਪ ਟੈਸਟ ਹੋਣਾ ਚਾਹੀਦਾ ਹੈ। ਉਸ ਦੁਆਰਾ ਵਰਤੀ ਜਾਂਦੀ ਸ਼ਬਦਾਵਲੀ ਤੋਂ ਸਾਨੂੰ ਪੂਰਾ ਯਕੀਨ ਹੈ ਕਿ ਕੰਗਨਾ ਨਸ਼ੇ ਦੀ ਆਦੀ ਹੈ। ਇਸ ਦੀ ਜਾਂਚ ਹੋਣੀ ਚਾਹੀਦੀ ਹੈ।
ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਕੁਲਵਿੰਦਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਦੇ ਬੱਚਿਆਂ ਨੂੰ ਲਾਪਤਾ ਕਰ ਦਿੱਤਾ ਗਿਆ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਕੁਲਵਿੰਦਰ ਦੇ ਪਰਿਵਾਰ ਨੂੰ ਮਾਮਲੇ ਦੀ ਸਹੀ ਜਾਣਕਾਰੀ ਦਿੱਤੀ ਜਾਵੇ। ਜੇਕਰ ਅਜਿਹਾ ਨਾ ਹੋਇਆ ਤਾਂ ਅਸੀਂ ਸਰਕਾਰ ਖਿਲਾਫ ਤਿੱਖਾ ਰੋਸ ਪ੍ਰਦਰਸ਼ਨ ਕਰਾਂਗੇ।
ਹਾਸਲ ਜਾਣਕਾਰੀ ਮੁਤਾਬਕ ਥੱਪੜ ਮਾਰਨ ਦਾ ਪਤਾ ਲੱਗਦੇ ਹੀ ਸੀਆਈਐਸਐਫ ਅਧਿਕਾਰੀਆਂ ਨੇ ਮਹਿਲਾ ਸਿਪਾਹੀ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਤੋਂ ਬਾਅਦ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ। ਸੀਆਈਐਸਐਫ ਕਮਾਂਡੈਂਟ ਨੇ ਅਗਲੀ ਕਾਰਵਾਈ ਲਈ ਪੁਲਿਸ ਨੂੰ ਬੁਲਾਇਆ ਸੀ ਤੇ ਹੁਣ ਮਾਮਲੇ ਦੀ ਜਾਂਚ ਚੱਲ ਰਹੀ ਹੈ।
ਇਹ ਵੀ ਪੜ੍ਹੋ: Kangana Ranaut: ਕੰਗਨਾ ਨੂੰ ਥੱਪੜ ਮਾਰਨ ਵਾਲੀ ਸੁਰੱਖਿਆ ਗਾਰਡ ਦੇ ਹੱਕ 'ਚ ਡਟੇ ਵਕੀਲ