Stubble burning in punjab: ਇਸ ਵਾਰ ਪਰਾਲੀ ਸਾੜਨ ਨੂੰ ਲੈ ਕੇ ਕਿਸਾਨਾਂ ਦੇ ਸਰਕਾਰ ਵਿਚਾਲੇ ਟਕਰਾਅ ਵਧ ਸਕਦਾ ਹੈ। ਇੱਕ ਪਾਸੇ ਸਰਕਾਰ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪੂਰੀ ਵਾਹ ਲਾ ਰਹੀ ਹੈ। ਸਰਕਾਰ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਸਖਤੀ ਦੇ ਸੰਕੇਤ ਦੇ ਰਹੀ ਹੈ। ਦੂਜੇ ਪਾਸੇ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਜਿੰਨਾ ਚਿਰ ਸਰਕਾਰ ਕੋਈ ਪੱਕਾ ਹੱਲ ਨਹੀਂ ਲੱਭਦੀ, ਉਨ੍ਹਾਂ ਕੋਲ ਪਰਾਲੀ ਸਾੜਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ। 


ਇਸ ਮਾਮਲੇ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਅੰਮ੍ਰਿਤਸਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਕਾਲਿਆਂ ਵਾਲਾ ਖੂਹ ਅਜਨਾਲਾ ’ਚ ਹੋਈ। ਇਸ ਦੌਰਾਨ ਆਗੂਆਂ ਨੇ ਫ਼ੈਸਲਾ ਕੀਤਾ ਕਿ ਪਰਾਲੀ ਸਾੜਨ ਦੇ ਮੁੱਦੇ ’ਤੇ ਕਿਸਾਨਾਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਦੇ ਰੋਸ ਵਜੋਂ ਜਥੇਬੰਦੀ 5 ਅਕਤੂਬਰ ਨੂੰ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਮੁੱਖ ਦਫ਼ਤਰ ਅਜਨਾਲਾ ਅੱਗੇ ਪਰਾਲੀ ਦੀਆਂ ਟਰਾਲੀਆਂ ਢੇਰੀ ਕਰੇਗੀ। 


ਇਹ ਵੀ ਪੜ੍ਹੋ: ਦੇਸ਼ ਭਰ 'ਚ 3 ਅਕਤੂਬਰ ਨੂੰ ਮੋਦੀ ਸਰਕਾਰ ਖਿਲਾਫ ਸੜਕਾਂ 'ਤੇ ਉੱਤਰਣਗੇ ਕਿਸਾਨ, ਪੰਜਾਬ 'ਚ ਰੇਲਾਂ ਰੋਕਣ ਦਾ ਵੀ ਐਲਾਨ


ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਜਤਿੰਦਰ ਸਿੰਘ ਛੀਨਾ ਨੇ ਕਿਹਾ ਕਿ 95 ਫੀਸਦ ਕਿਸਾਨਾਂ ਕੋਲ ਪਰਾਲੀ ਨਾਲ ਨਜਿੱਠਣ ਲਈ ਮਸ਼ੀਨਰੀ ਨਹੀਂ ਜਦਕਿ ਸਰਕਾਰ ਵੱਲੋਂ ਪਹਿਲਾਂ ਕਿਹਾ ਗਿਆ ਕਿ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਮਦਦ ਕੀਤੀ ਜਾਵੇਗੀ ਪਰ ਸਰਕਾਰ ਏਸ ਗੱਲ ਤੋਂ ਮੁੱਕਰ ਗਈ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤ ਵਿਚ ਗਾਲਣ ਲਈ ਭਾਰੀ ਮਸ਼ੀਨਰੀ, ਸਮਾਂ ਤੇ ਪਾਣੀ ਚਾਹੀਦਾ ਹੈ ਪਰ ਕਣਕ ਦੀ ਬਿਜਾਈ ਸਿਰ ’ਤੇ ਹੋਣ ਕਾਰਨ ਖੇਤ ਜਲਦੀ ਵਿਹਲਾ ਕਰਨ ਲਈ ਲਗਪਗ 3 ਹਜ਼ਾਰ ਰੁਪਏ ਪ੍ਰਤੀ ਏਕੜ ਖਰਚਾ ਆਉਂਦਾ ਹੈ ਜਿਸ ਕਾਰਨ ਪਰਾਲੀ ਨੂੰ ਅੱਗ ਲਾਉਣਾ ਮਜਬੂਰੀ ਬਣ ਜਾਂਦੀ ਹੈ।


Chandigarh Airport Renamed: ਪੀਐਮ ਮੋਦੀ ਨੇ 'ਮਨ ਕੀ ਬਾਤ' 'ਚ ਕੀਤਾ ਵੱਡਾ ਐਲਾਨ, ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਹੋਏਗਾ


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।