ਬਰਨਾਲਾ: ਭਾਕਿਯੂ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੀਆਂ ਵੋਟਾਂ ਤੋਂ ਨਿਰਲੇਪ ਜਥੇਬੰਦੀਆਂ ਦੇ ਅਤੇ ਸੂਬਾ ਪੱਧਰੀ ਨਿਰਦੇਸ਼ ਅਨੁਸਾਰ ਪੁਰੇ ਜ਼ਿਲ੍ਹੇ ਵਿੱਚ ਕੇਂਦਰ ਸਰਕਾਰ (ਬੀਜੇਪੀ) ਦੀ ਪੰਜਾਬ ਫੇਰੀ 'ਤੇ ਕਿਸਾਨਾਂ ਮਜ਼ਦੂਰਾਂ ਵੱਲੋਂ ਵਿਰੋਧ ਕੀਤਾ ਗਿਆ।


ਉਨ੍ਹਾਂ ਨੇ ਸੜਕੀ ਰੂਟਾਂ 'ਤੇ ਖੜ ਕੇ ਵਿਸ਼ਵਾਸ਼ਘਾਤ ਦੇ ਨਾਅਰੇ ਲਾ ਕਿ ਵਿਰੋਧ ਕੀਤਾ। ਉਹਨਾਂ ਕਿਹਾ ਕਿ ਕੇਂਦਰ ਵਿੱਚ ਬੀਜੇਪੀ ਸਰਕਾਰ ਸੰਯੁਕਤ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਲਖੀਮਪੁਰ ਮਾਮਲੇ ਵਿੱਚ ਅਸ਼ੀਸ ਮਿਸ਼ਰਾ ਨੂੰ ਜ਼ਮਾਨਤ ਦੇਣੀ ਅਤੇ ਅਜੈ ਮਿਸ਼ਰਾ ਟੈਣੀ ਨੂੰ ਗੱਦੀ ਤੋਂ ਬਰਖਾਸਤ ਨਾ ਕਰਨਾ ਦਾ ਮੁੱਦਾ ਵੀ ਕਿਸਾਨਾਂ ਵੱਲੋਂ ਚੁੱਕਿਆ ਗਿਆ।


ਇਸੇ ਕੜੀ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵਰਕਰਾਂ ਵੱਲੋਂ ਪਿੰਡ ਇਕਾਈਆਂ ਵੱਲੋਂ ਪਿੰਡਾਂ ਵਿੱਚ ਰੈਲੀਆਂ ਕਰਕੇ ਪਿੰਡ ਦੀ ਸੱਥ ਵਿੱਚ ਨਾਅਰਿਆਂ ਨਾਲ ਅਰਥੀਆਂ ਫੁੱਕੀਆਂ ਗਈਆਂ।


ਪਿੰਡਾਂ ਵਿੱਚ ਅਰਥੀ ਫੂਕ ਮੁਜ਼ਾਹਰਿਆ ਵਿੱਚ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ 17 ਫਰਵਰੀ ਨੂੰ ਬਰਨਾਲਾ ਲੋਕ ਕਲਿਆਣ ਰੈਲੀ ਵਿੱਚ ਹਰੇਕ ਵਰਗ ਨੂੰ ਪਹੁੰਚਣ ਦੀ ਅਪੀਲ ਕੀਤੀ।


 


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ