Farmers protest khanauri border: ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ 10ਵਾਂ ਦਿਨ ਹੈ। ਕਿਸਾਨਾਂ ਨੇ ਦਿੱਲੀ ਜਾਣ ਦੀ ਆਪਣੀ ਯੋਜਨਾ 2 ਦਿਨਾਂ ਲਈ ਮੁਲਤਵੀ ਕਰ ਦਿੱਤੀ ਹੈ। ਕਿਸਾਨਾਂ ਨੇ ਇਹ ਫੈਸਲਾ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਅਤੇ ਖਨੌਰੀ ਸਰਹੱਦ 'ਤੇ ਤਣਾਅਪੂਰਨ ਸਥਿਤੀ ਤੋਂ ਬਾਅਦ ਲਿਆ ਹੈ।
ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ 2 ਦਿਨਾਂ ਤੱਕ ਰਣਨੀਤੀ ਬਣਾਵਾਂਗੇ। ਅਗਲਾ ਫੈਸਲਾ 23 ਫਰਵਰੀ ਨੂੰ ਲਿਆ ਜਾਵੇਗਾ। ਨੌਜਵਾਨ ਕਿਸਾਨ ਦੀ ਮੌਤ ਕਾਰਨ ਕਿਸਾਨ ਜਥੇਬੰਦੀਆਂ ਵਿੱਚ ਰੋਸ ਹੈ। ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਜਲੰਧਰ-ਲੁਧਿਆਣਾ ਸਰਹੱਦ 'ਤੇ ਫਿਲੌਰ ਵਿਖੇ ਜੰਮੂ-ਦਿੱਲੀ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਹੈ।
ਉਧਰ ਹਰਿਆਣਾ ਵਿੱਚ ਵੀ ਭਾਰਤੀ ਕਿਸਾਨ ਯੂਨੀਅਨ (ਬੀਕੇਯੂ ਚੜੂਨੀ) ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੜਕਾਂ ਜਾਮ ਕੀਤੀਆਂ। ਇਸ ਤੋਂ ਇਲਾਵਾ ਕਿਸਾਨ ਆਗੂ ਖਨੌਰੀ ਸਰਹੱਦ ’ਤੇ ਜਾ ਕੇ ਸ਼ੁਭਕਰਨ ਸਿੰਘ ਦੀ ਮੌਤ ਸਬੰਧੀ ਉੱਥੇ ਖੜ੍ਹੇ ਕਿਸਾਨਾਂ ਤੋਂ ਜਾਣਕਾਰੀ ਲੈਣਗੇ।
ਸ਼ੰਭੂ ਸਰਹੱਦ 'ਤੇ ਕਿਸਾਨ ਆਗੂ ਬਲਦੇਵ ਸਿੰਘ ਜੀਰਾ ਨੇ ਕਿਹਾ- 167 ਕਿਸਾਨ ਜ਼ਖ਼ਮੀ ਹੋਏ ਹਨ। 6 ਅਜੇ ਵੀ ਲਾਪਤਾ ਹਨ। ਇਸ ਤੋਂ ਇਲਾਵਾ ਉਹਨਾਂ ਕਿਹਾ ਸਾਡੇ ਕੈਂਪ 'ਤੇ ਵੀ ਹਮਲਾ ਕੀਤਾ ਗਿਆ।
ਇਸ ਤੋਂ ਪਹਿਲਾਂ ਪੰਧੇਰ ਨੇ ਪੁਲਿਸ ਗੋਲੀਬਾਰੀ ਦੀ ਫੋਟੋ ਜਾਰੀ ਕਰਦਿਆਂ ਕਿਹਾ - "ਸ਼ੁਭਕਰਨ ਸਿੰਘ, 23 ਸਾਲ, ਪਿੰਡ ਬਲੋਹ, ਜ਼ਿਲ੍ਹਾ ਬਠਿੰਡਾ ਦੀ ਮੌਤ ਹੋ ਗਈ ਹੈ। ਮੈਂ ਮੌਕੇ 'ਤੇ ਸਿਰ 'ਤੇ ਗੋਲੀ ਲੱਗਣ ਵਾਲੇ ਵਿਅਕਤੀ ਦੀ ਫੋਟੋ ਸਾਂਝੀ ਕਰ ਰਿਹਾ ਹਾਂ। ਇਸ ਦੇ ਨਾਲ ਹੀ ਇਹ ਵੀ ਨਜ਼ਰ ਆ ਰਿਹਾ ਹੈ ਕਿ SLR ਨਾਲ ਸਿੱਧੀ ਗੋਲੀਬਾਰੀ ਕੀਤੀ ਜਾ ਰਹੀ ਸੀ।'
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।