Farmers Protest: ਕੇਂਦਰ ਸਰਕਾਰ ਵੱਲੋਂ ਬਾਰਸ਼ ਕਰਕੇ ਨੁਕਸਾਨੀ ਫਸਲ ਦੇ ਭਾਅ ਵਿੱਚ ਕਟੌਤੀ ਲਾਉਣ ਦੀ ਸ਼ਰਤ ਤੋਂ ਕਿਸਾਨ ਭੜਕ ਗਏ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਹੈ ਕਿ ਕਣਕ ਦੀ ਫ਼ਸਲ ਦੇ ਭਾਅ ਉੱਪਰ ਕੱਟ ਲਾਉਣਾ ਕੇਂਦਰ ਸਰਕਾਰ ਦਾ ਕਿਸਾਨਾਂ ਖ਼ਿਲਾਫ਼ ਤੁਗਲਕੀ ਫ਼ਰਮਾਨ ਹੈ। 


ਉਨ੍ਹਾਂ ਕਿਹਾ ਹੈ ਕਿ ਕੇਂਦਰ ਨੇ ਸ਼ਰਤ ਲਾਈ ਹੈ ਕਿ ਜੇਕਰ ਕਣਕ ਦਾ ਦਾਣਾ ਕਾਲਾ ਜਾਂ ਛੋਟਾ ਹੋ ਜਾਂਦਾ ਹੈ ਤਾਂ ਕਿਸਾਨ ਤੋਂ 31 ਰੁਪਏ ਪ੍ਰਤੀ ਕੁਇੰਟਲ ਦੀ ਕਟੌਤੀ ਕੀਤੀ ਜਾਵੇਗੀ। ਚੜੂਨੀ ਨੇ ਚੇਤਾਵਨੀ ਦਿੱਤੀ ਕਿ ਸਰਕਾਰ 12 ਅਪ੍ਰੈਲ ਤੱਕ ਇਹ ਹੁਕਮ ਵਾਪਸ ਲਵੇ ਨਹੀਂ ਤਾਂ 13 ਅਪ੍ਰੈਲ ਨੂੰ ਪੰਜਾਬ ਤੇ ਹਰਿਆਣਾ ਵਿੱਚ ਸੜਕ ਜਾਮ ਕੀਤਾ ਜਾਵੇਗਾ।


ਕੀ ਹੈ ਮਾਮਲਾ? 



ਦਰਅਸਲ ਮੌਸਮ ਦੇ ਕਹਿਰ ਮਗਰੋਂ ਹੁਣ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਵੱਡਾ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਨੇ ਮਾਪਦੰਡਾਂ ’ਤੇ ਖ਼ਰੀ ਨਾ ਉੱਤਰਨ ਵਾਲੀ ਫ਼ਸਲ ਦੇ ਮੁੱਲ ਵਿੱਚ ਕਟੌਤੀ ਦੀ ਸ਼ਰਤ ਲਾ ਦਿੱਤੀ ਹੈ। ਨੁਕਸਾਨੀ ਫ਼ਸਲ ਦੇ ਮੁੱਲ ’ਚ 5.31 ਰੁਪਏ ਤੋਂ 31.87 ਰੁਪਏ ਪ੍ਰਤੀ ਕੁਇੰਟਲ ਦੀ ਕਟੌਤੀ ਹੋਵੇਗੀ। ਉਂਝ ਕੇਂਦਰ ਸਰਕਾਰ ਨੇ ਕਣਕ ਦੀ ਖ਼ਰੀਦ ਲਈ ਕੇਂਦਰੀ ਮਾਪਦੰਡਾਂ ’ਚ ਕੁਝ ਢਿੱਲ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। 



ਹਾਸਲ ਜਾਣਕਾਰੀ ਮੁਤਾਬਕ ਪੰਜਾਬ ਵਿੱਚ ਕਣਕ ਦੀ ਫ਼ਸਲ ਦੇ ਮੁੱਲ ’ਚ ਕਟੌਤੀ ਨਾਲ ਕਿਸਾਨੀ ਨੂੰ ਕਰੀਬ 350 ਕਰੋੜ ਰੁਪਏ ਤੱਕ ਦਾ ਰਗੜਾ ਲੱਗਣ ਦੀ ਸੰਭਾਵਨਾ ਹੈ। ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਫ਼ਸਲ ਪ੍ਰਭਾਵਿਤ ਹੋਈ ਹੈ ਤੇ ਇਹ ਫ਼ਸਲ ਸੁੰਗੜੀ ਵੀ ਹੈ, ਦਾਣੇ ਵੀ ਟੁੱਟੇ ਹਨ ਤੇ ਫ਼ਸਲ ਬਦਰੰਗ ਵੀ ਹੋਈ ਹੈ। 



ਖੇਤੀ ਮਾਹਿਰਾਂ ਦਾ ਮੰਨਣਾ ਹੈ ਕਿ ਦੋਵੇਂ ਤਰ੍ਹਾਂ ਦੀ ਕਟੌਤੀ ਪ੍ਰਤੀ ਕੁਇੰਟਲ 37.18 ਰੁਪਏ ਬਣਦੀ ਹੈ। ਸਮੁੱਚੀ ਫ਼ਸਲ ਕਟੌਤੀ ਫ਼ਾਰਮੂਲੇ ਵਿੱਚ ਆਉਂਦੀ ਹੈ ਤਾਂ ਕਿਸਾਨੀ ਨੂੰ 350 ਕਰੋੜ ਰੁਪਏ ਦਾ ਨੁਕਸਾਨ ਹੋ ਸਕਦਾ ਹੈ। ਇਸ ਕਟੌਤੀ ਨੂੰ 50 ਫ਼ੀਸਦੀ ਵੀ ਘਟਾ ਲਿਆ ਜਾਵੇ ਤਾਂ ਵੀ ਇਹ ਨੁਕਸਾਨ 200 ਕਰੋੜ ਤੋਂ ਉਪਰ ਦਾ ਹੋਵੇਗਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









 


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ