ਨਵੀਂ ਦਿੱਲੀ: 378 ਦਿਨਾਂ ਬਾਅਦ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਸਰਕਾਰ ਮੰਨ ਲਈਆਂ ਹਨ। ਕਿਸਾਨਾਂ ਦਾ ਅੰਦੋਲਨ ਹੁਣ ਖਤਮ ਹੋ ਗਿਆ ਹੈ। ਕਿਸਾਨ 11 ਦਸੰਬਰ ਨੂੰ ਘਰ ਵਾਪਸੀ ਕਰਨਗੇ। ਕੇਂਦਰ ਸਰਕਾਰ ਵੱਲੋਂ ਮਿਲੇ ਪ੍ਰਸਤਾਵ ’ਤੇ ਸਹਿਮਤੀ ਬਣਨ ਮਗਰੋਂ ਕਿਸਾਨ ਜਥੇਬੰਦੀਆਂ ਵੱਲੋਂ ਅੰਦੋਲਨ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਮਗਰੋਂ ਕਿਸਾਨਾਂ ‘ਚ ਖੁਸ਼ੀ ਦੀ ਲਹਿਰ ਹੈ।
- ਕਿਸਾਨ ਅੱਜ ਸ਼ਾਮ 5 ਵਜੇ ਅਰਦਾਸ ਕਰਕੇ ਸਟੇਜ ਖ਼ਤਮ ਕਰ ਦੇਣਗੇ।
- 11 ਤਾਰੀਖ ਨੂੰ ਸਵੇਰੇ 9-10 ਵਜੇ ਕਿਸਾਨ ਧਰਨੇ ਵਾਲੀ ਥਾਂ ਤੋਂ ਚਾਲੇ ਪਾ ਲੈਣਗੇ।
- 11 ਦਸੰਬਰ ਦੀ ਰਾਤ ਨੂੰ ਸਿੰਘੂ ਬਾਰਡਰ ਵਾਲੇ ਕਿਸਾਨ ਫਤਿਹਗੜ੍ਹ ਸਾਹਿਬ ਰੁਕਣਗੇ।
- 11 ਤਾਰੀਕ ਨੂੰ ਟਿੱਕਰੀ ਬਾਰਡਰ ਵਾਲੇ ਕਿਸਾਨ ਬੋਹਾ ਮਾਨਸਾ ਰੁਕਣਗੇ।
- 13 ਦਸੰਬਰ ਨੂੰ ਕਿਸਾਨ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਨਤਮਸਤਕ ਹੋਣਗੇ।
- 15 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਅਗਲੀ ਰਣਨੀਤੀ ਲਈ ਮੀਟਿੰਗ ਹੋਏਗੀ।
ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਪੰਜਾਬ ਸਰਕਾਰ ਦੇ ਨਾਲ ਕਰਜ਼ਾ ਮੁਆਫ਼ੀ ਨੂੰ ਲੈ ਕੇ ਗੱਲਬਾਤ ਕਰਨਗੇ। ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕਾਂ ਨੂੰ ਰਾਜਨੀਤੀ ਦੇ ਲਈ ਕੋਈ ਬਦਲ ਵੀ ਦਿੱਤਾ ਜਾ ਸਕਦਾ ਹੈ। ਯਾਨੀ ਕਿਸਾਨਾਂ ਵੱਲੋਂ ਕੋਈ ਨਵਾਂ ਫਰੰਟ ਵੀ ਬਣਾਇਆ ਜਾ ਸਕਦਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :