ਚੰਡੀਗੜ੍ਹ: 22 ਅਗਸਤ 2022 ਨੂੰ ਕਿਸਾਨ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਦੇਣਗੇ।ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਨੇ ਇਸ ਦਾ ਸੱਦਾ ਦਿੱਤਾ ਹੈ ਅਤੇ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
ਮੁੱਖ ਮੰਗਾਂ
-ਸਵਾਮੀਨਾਥਨ ਕਮਿਸ਼ਨ ਦੇ C-2+50 ਫੀਸਦੀ ਫਾਰਮੂਲੇ ਦੇ ਅਨੁਸਾਰ MSP ਉੱਪਰ ਗਾਰੰਟੀ ਕਾਨੂੰਨ ਬਣਾਉਣ ਲਈ।
-ਲਖੀਮਪੁਰ ਖੀਰੀ ਕਾਂਡ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਅਤੇ ਜੇਲ੍ਹਾਂ ਵਿੱਚ ਬੰਦ ਬੇਦੋਸ਼ੇ ਕਿਸਾਨਾਂ ਨੂੰ ਬਾਹਰ ਕਢਵਾਉਣ ਅਤੇ ਕਤਲਕਾਡ ਦੇ ਮੁੱਖ ਦੋਸ਼ੀ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਨੂੰ ਬਰਖਾਸਤ ਕਰਨ ਅਤੇ ਜੇਲ੍ਹ ਭੇਜਣ ਦੀ ਮੰਗ।
-ਬਿਜਲੀ ਸੋਧ ਬਿੱਲ 2022 ਨੂੰ ਲਾਗੂ ਹੋਣ ਤੋਂ ਰੋਕਣ ਲਈ।
-ਕਿਸਾਨੀ ਸੰਘਰਸ਼ ਦੌਰਾਨ ਸਾਰੇ ਭਾਰਤ 'ਚ ਕਿਸਾਨਾਂ ਉੱਪਰ ਦਰਜ ਹੋਏ ਪਰਚੇ ਰੱਦ ਕਰਵਾਉਣ, ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ਾ, WTO ਵਿੱਚੋਂ ਬਾਹਰ ਨਿਕਲਣ ਲਈ ਭਾਰਤ ਸਰਕਾਰ ਉੱਤੇ ਦਬਾਅ ਬਣਾਉਣ, ਕਿਸਾਨਾਂ ਅਤੇ ਮਜ਼ਦੂਰਾਂ ਦੀ ਕੁੱਲ ਕਰਜ਼ ਮੁਕਤੀ ਅਤੇ ਮੋਰਚੇ ਦੀਆਂ ਹੋਰ ਰਹਿੰਦੀਆਂ ਮੰਗਾਂ ਨੂੰ ਲਾਗੂ ਕਰਵਾਉਣਾ।