ਪੜਚੋਲ ਕਰੋ
Advertisement
ਟਰੈਕਟਰ ਪਰੇਡ 'ਚ ਹਿੱਸਾ ਲੈਣ ਲਈ ਮਾਝੇ ਤੋਂ ਵੱਡਾ ਜੱਥਾ ਦਿੱਲੀ ਰਵਾਨਾ
26 ਜਨਵਰੀ ਵਾਲੇ ਦਿਨ ਕਿਸਾਨਾਂ ਦੀ ਟਰੈਕਟਰ ਪਰੇਡ ਦੀਆਂ ਤਿਆਰੀਆਂ ਜ਼ੋਰਾਂ ਤੇ ਹਨ। ਬੁੱਧਵਾਰ ਨੂੰ ਵੱਡਾ ਜੱਥਾ ਮਾਝਾ ਤੋਂ ਦਿੱਲੀ ਵੱਲ ਨੂੰ ਰਵਾਨਾ ਹੋਇਆ। ਕਿਸਾਨ ਤਰਨ ਤਾਰਨ ਦੇ ਹਰੀਕੇ 'ਚ ਇਕੱਠੇ ਹੋਏ ਤੇ ਇੱਕ ਜੱਥੇ ਦੇ ਰੂਪ ਵਿੱਚ ਦਿੱਲੀ ਵੱਲ ਰਵਾਨਾ ਹੋਏ।
ਤਰਨ ਤਾਰਨ: 26 ਜਨਵਰੀ ਵਾਲੇ ਦਿਨ ਕਿਸਾਨਾਂ ਦੀ ਟਰੈਕਟਰ ਪਰੇਡ ਦੀਆਂ ਤਿਆਰੀਆਂ ਜ਼ੋਰਾਂ ਤੇ ਹਨ। ਬੁੱਧਵਾਰ ਨੂੰ ਵੱਡਾ ਜੱਥਾ ਮਾਝਾ ਤੋਂ ਦਿੱਲੀ ਵੱਲ ਨੂੰ ਰਵਾਨਾ ਹੋਇਆ। ਕਿਸਾਨ ਤਰਨ ਤਾਰਨ ਦੇ ਹਰੀਕੇ 'ਚ ਇਕੱਠੇ ਹੋਏ ਤੇ ਇੱਕ ਜੱਥੇ ਦੇ ਰੂਪ ਵਿੱਚ ਦਿੱਲੀ ਵੱਲ ਰਵਾਨਾ ਹੋਏ। ਕਿਸਾਨਾਂ ਨੇ ਦਿੱਲੀ ਦੇ ਰਿੰਗ ਰੋਡ ਤੇ 26 ਜਨਵਰੀ ਵਾਲੇ ਦਿਨ ਪਰੇਡ ਕੱਢਣ ਦੀ ਤਜਵੀਜ਼ ਕੀਤੀ ਸੀ। ਇਸ ਪਰੇਡ ਨੂੰ ਰੋਕਣ ਲਈ ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਵੀ ਪਾਈ ਸੀ।
ਕਿਸਾਨਾਂ ਦੀ ਟਰੈਕਟਰ ਪਰੇਡ ਵਿੱਚ ਸੁਪਰੀਮ ਕੋਰਟ ਨੇ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਇਸ ਬਾਰੇ ਫੈਸਲਾ ਦਿੱਲੀ ਪੁਲਿਸ ਹੀ ਕਰੇ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਆਪਣੀ ਪਟੀਸ਼ਨ ਵਾਪਸ ਲੈਣ ਲਈ ਕਿਹਾ ਹੈ। ਅਦਾਲਤ ਨੇ ਕਿਹਾ ਹੈ ਕਿ ਉਹ ਅਮਨ-ਕਾਨੂੰਨ ਦਾ ਮਾਮਲਾ ਹੈ। ਇਸ ਲਈ ਅਦਾਲਤ ਕੋਈ ਦਖਲ ਨਹੀਂ ਦੇਵੇਗੀ। ਪੁਲਿਸ ਖੁਦ ਵੇਖੇ ਕਿ ਇਸ ਬਾਰੇ ਕੀ ਕਰਨਾ ਹੈ। ਦਿੱਲੀ ਪੁਲਿਸ ਨੇ ਟਰੈਕਟਰ ਪਰੇਡ ਉੱਪਰ ਰੋਕ ਲਾਉਣ ਲਈ ਪਟੀਸ਼ਨ ਪਾਈ ਸੀ। ਉਧਰ ਕਿਸਾਨਾਂ ਨੇ ਕਿਹਾ ਸੀ ਕਿ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰਨਾ ਉਨ੍ਹਾਂ ਦਾ ਸੰਵਿਧਾਨਕ ਹੱਕ ਹੈ। ਕੇਂਦਰ ਸਰਕਾਰ ਨੇ ਦਿੱਲੀ ਪੁਲਿਸ ਰਾਹੀਂ ਦਾਖ਼ਲ ਅਰਜ਼ੀ ਵਿਚ ਕਿਸਾਨਾਂ ਦੀ 26 ਜਨਵਰੀ ਲਈ ਤਜਵੀਜ਼ਤ ਟਰੈਕਟਰ ਪਰੇਡ ਨੂੰ ਗਣਤੰਤਰ ਦਿਵਸ ਦੇ ਜਸ਼ਨਾਂ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਤੇ ਰਾਸ਼ਟਰ ਵਿਰੋਧੀ ਤੇ ਸ਼ਰਮਿੰਦਾ ਕਰਨ ਵਾਲੀ ਦੱਸਿਆ ਸੀ। ਦਿੱਲੀ ਪੁਲਿਸ ਨੇ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਕਿਸਾਨਾਂ ਨੂੰ ਕਿਸੇ ਵੀ ਟਰੈਕਟਰ ਟਰਾਲੀ ਮਾਰਚ, ਕਿਸੇ ਕਿਸਮ ਦੀਆਂ ਗੱਡੀਆਂ ਨਾਲ ਜਾਂ ਹੋਰ ਰੂਪ ਵਿੱਚ ਕੌਮੀ ਰਾਜਧਾਨੀ ਵਿੱਚ ਦਾਖ਼ਲ ਹੋਣ ਤੋਂ ਰੋਕਿਆ ਜਾਵੇ।Punjab: Farmers assemble at Harike Pattan in Tarn Taran district to head to Delhi, ahead of their proposed tractor rally on Republic Day. pic.twitter.com/fVRysp13GD
— ANI (@ANI) January 20, 2021
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਖੇਤੀਬਾੜੀ ਖ਼ਬਰਾਂ
ਪੰਜਾਬ
ਲੁਧਿਆਣਾ
ਮਨੋਰੰਜਨ
Advertisement