ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਚੰਡੀਗੜ੍ਹ: ਦੇਸ਼ ਭਰ ਦੀਆਂ ਕਿਸਾਨ ਜਥੰਬਦੀਆਂ (Kisan Jathambadiyan) ਨੇ ਅੱਜ ਚੰਡੀਗੜ੍ਹ (Chandigarh) ਵਿੱਚ ਮੀਟਿੰਗ (Farmer Meeting) ਕਰਕੇ ਵੱਡਾ ਐਲਾਨ ਕੀਤੀ ਹੈ। ਕਿਸਾਨਾਂ ਨੇ 26 ਤੇ 27 ਨਵੰਬਰ ਨੂੰ ਹਰ ਹੀਲੇ ਦਿੱਲੀ ਜਾਣ ਦਾ ਅਹਿਦ ਲਿਆ ਹੈ। ਕਿਸਾਨਾਂ ਨੇ ਇੱਕ ਵਾਰ ਫੇਰ ਤੋਂ ਕੇਂਦਰ (Central Government) ਦੇ ਤਿੰਨ ਖੇਤੀ ਕਾਨੂੰਨਾਂ (Agriculture Laws) ਨੂੰ ਕਿਸਾਨਾਂ ਲਈ ਮਾਰੂ ਕਿਹਾ ਹੈ। ਇਸ ਦੇ ਨਾਲ ਹੀ ਡੱਟ ਕੇ ਮੁਕਾਬਲਾ ਕਰਨ ਦਾ ਐਲਾਨ ਕੀਤਾ। ਇਸ ਮੌਕੇ ਯੋਗੇਂਦਰ ਯਾਦਵ ਨੇ ਕਿਹਾ ਕਿ ਸਾਡੇ ਅੰਦੋਲਨ ਨੂੰ ਜਨਤਾ ਵੀ ਸਹਿਯੋਗ ਕਰ ਰਹੀ ਤੇ ਅਡਾਨੀ ਤੇ ਅਬਾਨੀ ਗਰੁੱਪਾਂ ਦਾ ਬਾਈਕਾਟ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 26 ਤੇ 27 ਨਵੰਬਰ ਨੂੰ ਦਿੱਲੀ ਜ਼ਰੂਰ ਜਾਣਗੇ।
ਇਸ ਦੇ ਨਾਲ ਹੀ ਯੋਗੇਂਦਰ ਯਾਦਵ ਨੇ ਕਿਹਾ ਕਿ ਜਿੱਥੇ ਵੀ ਕਿਸਾਨਾਂ ਨੂੰ ਰੋਕਿਆ ਜਾਏਗਾ, ਉਹ ਉੱਥੇ ਹੀ ਅਣਮਿੱਥੇ ਸਮੇਂ ਲਈ ਧਰਨਾ ਲਾ ਕੇ ਬੈਠ ਜਾਣਗੇ। ਦੱਸ ਦਈਏ ਕਿ ਵੀਰਵਾਰ ਨੂੰ ਚੰਡੀਗੜ੍ਹ 'ਚ ਹੋਈ ਇਸ ਮੀਟਿੰਗ 'ਚ ਐਲਾਨ ਕੀਤਾ ਗਿਆ ਕਿ ਅਗਲਾ ਮੋਰਚਾ ਸੰਯੁਕਤ ਕਿਸਾਨ ਮੋਰਚਾ ਬੈਨਰ ਹੇਠ ਲਾਇਆ ਜਾਵੇਗਾ।
Breaking : ਅੰਮ੍ਰਿਤਸਰ ਏਅਰਪੋਰਟ 'ਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਿਜਾਂਦੇ 2 ਸ਼ਖਸ ਕਾਬੂ
ਉਧਰ, ਕਿਸਾਨ ਆਗੂ ਗੁਰਨਾਮ ਸਿੰਘ ਨੇ ਕਿਹਾ ਕਿ 26 ਨਵੰਬਰ ਨੂੰ ਸਾਡਾ ਮੋਰਚਾ ਸ਼ੁਰੂ ਹੋਵੇਗਾ, ਖ਼ਤਮ ਹੋਣ ਦੀ ਤਰੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਦਿੱਲੀ ਜਾਣ ਲਈ ਅਸੀਂ 5 ਰਸਤਿਓਂ ਐਂਟਰ ਕਰਾਂਗੇ। ਜੇਕਰ ਸਾਨੂੰ ਰੋਕਿਆ ਤਾਂ ਅਸੀਂ ਪੰਜੇ ਰਸਤੇ ਬਲੌਕ ਕੀਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਪਸ਼ਟ ਤੌਰ 'ਤੇ ਕਹਿ ਦਿੱਤਾ ਹੈ ਕਿ ਰੋਕੇ ਜਾਣ ਤੋਂ ਬਾਅਦ ਪੰਜੇ ਰਸਤੇ ਅਣਮਿੱਥੇ ਸਮੇਂ ਲਈ ਬੰਦ ਕੀਤੇ ਜਾਣਗੇ।
ਦੱਸ ਦਈਏ ਕਿ ਪੰਜਾਬ ਦੇ ਕਿਸਾਨ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਧਰਨੇ 'ਤੇ ਬੈਠੇ ਹਨ। ਇਸ ਦੌਰਾਨ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਇੱਕ ਬੈਠਕ ਵੀ ਹੋਈ, ਜਿਸ 'ਚ ਆਪਸੀ ਸਹਿਮਤੀ ਨਾ ਬਣਨ ਕਰਕੇ ਇਹ ਮੀਟਿੰਗ ਬੇਨਤੀਜਾ ਰਹੀ। ਕੇਂਦਰੀ ਮੰਤਰੀਆਂ ਨਾਲ ਬੇਸਿੱਟਾ ਰਹੀ ਮੀਟਿੰਗ ਮਗਰੋਂ ਦੇਸ਼ ਦੇ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ 'ਚ ਉੱਚ ਪਧਰੀ ਮੀਟਿੰਗ ਕੀਤੀ ਗਈ ਜਿਸ 'ਚ ਸਭ ਨੇ ਦਿੱਲੀ ਜਾਣ ਲਈ ਰਣਨੀਤੀ ਬਣਾਈ ਹੈ।
20 ਮਹੀਨਿਆਂ ਮਗਰੋਂ ਮੁੜ ਉਡਾਣ ਭਰਨ ਲਈ ਤਿਆਰ ਬੋਇੰਗ 737 ਮੈਕਸ? ਯੂਐਸ ਰੈਗੂਲੇਟਰ ਦੇ ਫੈਸਲੇ ਨੇ ਵਧਾਈਆਂ ਉਮੀਦਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਦੇਸ਼ ਭਰ ਦੀਆਂ 500 ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ, ਕੇਂਦਰ ਸਰਕਾਰ ਦੀਆਂ ਵਧੀਆਂ ਮੁਸ਼ਕਲਾਂ
ਮਨਵੀਰ ਕੌਰ ਰੰਧਾਵਾ
Updated at:
19 Nov 2020 05:22 PM (IST)
ਦੇਸ਼ ਭਰ ਦੀਆਂ ਕਿਸਾਨ ਜਥੰਬਦੀਆਂ ਨੇ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਕਰਕੇ ਵੱਡਾ ਐਲਾਨ ਕੀਤੀ ਹੈ। ਕਿਸਾਨਾਂ ਨੇ 26 ਤੇ 27 ਨਵੰਬਰ ਨੂੰ ਹਰ ਹੀਲੇ ਦਿੱਲੀ ਜਾਣ ਦਾ ਅਹਿਦ ਲਿਆ ਹੈ। ਕਿਸਾਨਾਂ ਨੇ ਇੱਕ ਵਾਰ ਫੇਰ ਤੋਂ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਲਈ ਮਾਰੂ ਕਿਹਾ ਹੈ।
ਪੁਰਾਣੀ ਤਸਵੀਰ
- - - - - - - - - Advertisement - - - - - - - - -