ਕੇਂਦਰ ਨਾਲ ਮੀਟਿੰਗ ਮਗਰੋਂ ਕਿਸਾਨਾਂ ਦਾ ਵੱਡਾ ਐਲਾਨ
Punjab News: ਕੇਂਦਰ ਸਰਕਾਰ ਨਾਲ 7ਵੇਂ ਦੌਰ ਦੀ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਸਾਫ ਕਿਹਾ ਹੈ ਕਿ ਜਦੋਂ ਤਕ ਐੱਮ. ਐੱਸ. ਪੀ. ਦੀ ਗਾਰੰਟੀ ਨਹੀਂ ਮਿਲਦੀ ਇਹ ਕਨੂੰਨ ਨਹੀਂ ਬਣਦਾ ਉਦੋਂ ਤਕ ਦੋਵੇਂ ਮੋਰਚੇ ਜਾਰੀ ਰਹਿਣਗੇ ਅਤੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਵੀ ਜਾਰੀ ਰਹੇਗਾ।

Punjab News: ਕੇਂਦਰ ਸਰਕਾਰ ਨਾਲ 7ਵੇਂ ਦੌਰ ਦੀ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਸਾਫ ਕਿਹਾ ਹੈ ਕਿ ਜਦੋਂ ਤਕ ਐੱਮ. ਐੱਸ. ਪੀ. ਦੀ ਗਾਰੰਟੀ ਨਹੀਂ ਮਿਲਦੀ ਇਹ ਕਨੂੰਨ ਨਹੀਂ ਬਣਦਾ ਉਦੋਂ ਤਕ ਦੋਵੇਂ ਮੋਰਚੇ ਜਾਰੀ ਰਹਿਣਗੇ ਅਤੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਵੀ ਜਾਰੀ ਰਹੇਗਾ।
ਕੇਂਦਰੀ ਮੰਤਰੀਆਂ ਤੋਂ ਇਲਾਵਾ ਪੰਜਾਬ ਦੇ ਮੰਤਰੀ ਵੀ ਹੋਏ ਸ਼ਾਮਲ
ਇਸ ਮੀਟਿੰਗ ਵਿਚ ਤਿੰਨ ਕੇਂਦਰੀ ਮੰਤਰੀਆਂ ਤੋਂ ਇਲਾਵਾ ਪੰਜਾਬ ਦੇ ਮੰਤਰੀ ਵੀ ਸ਼ਾਮਲ ਹੋਏ। ਹੁਣ ਅਗਲੇ ਗੇੜ ਦੀ ਮੀਟਿੰਗ 4 ਮਈ ਨੂੰ ਹੋਵੇਗੀ। ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਚੌਹਾਨ ਨੇ ਖੁਦ ਇਹ ਜਾਣਕਾਰੀ ਦਿੱਤੀ।
ਕੇਂਦਰੀ ਮੰਤਰੀਆਂ ਨਾਲ ਹੋਈ ਮੀਟਿੰਗ ਭਾਵੇਂ ਬੇਸਿੱਟਾ ਰਹੀ
ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਕੇਂਦਰੀ ਮੰਤਰੀਆਂ ਨਾਲ ਹੋਈ ਮੀਟਿੰਗ ਭਾਵੇਂ ਬੇਸਿੱਟਾ ਰਹੀ ਹੈ ਪਰ ਇਸ ਮੀਟਿੰਗ ਦੌਰਾਨ ਕਿਸਾਨਾਂ ਅਤੇ ਸਰਕਾਰ ਵਿਚਾਲੇ ਗੱਲਬਾਤ ਅੱਗੇ ਤੁਰੀ ਹੈ।
ਜੇਕਰ ਐੱਮ. ਐੱਸ. ਪੀ. (MSP) ਕਾਨੂੰਨ ਬਣਦਾ ਹੈ ਤਾਂ ਇਸ ਨਾਲ ਕੁਝ ਸਮੱਸਿਆ ਆ ਸਕਦੀ ਹੈ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਨੇ ਆਖਿਆ ਹੈ ਕਿ ਜੇਕਰ ਐੱਮ. ਐੱਸ. ਪੀ. (MSP) ਕਾਨੂੰਨ ਬਣਦਾ ਹੈ ਤਾਂ ਇਸ ਨਾਲ ਕੁਝ ਸਮੱਸਿਆ ਆ ਸਕਦੀ ਹੈ, ਇਸ ਨੂੰ ਲੈ ਕੇ ਉਹ ਕੇਂਦਰ ਦੇ ਸਾਰੇ ਮਹਿਕਮਿਆਂ ਨਾਲ ਵਿਚਾਰ ਚਰਚਾ ਕਰਕੇ ਚੰਗੀ ਤਰ੍ਹਾਂ ਸਟੱਡੀ ਕਰਨਾ ਚਾਹੁੰਦੇ ਹਨ, ਇਸ ਲਈ ਉਨ੍ਹਾਂ ਨੂੰ ਸਮਾਂ ਚਾਹੀਦਾ ਹੈ।
ਅਸੀਂ ਗੱਲਬਾਤ ਜਾਰੀ ਰੱਖਣਾ ਚਾਹੁੰਦੇ ਹਾਂ, ਗੱਲਬਾਤ ਨਾਲ ਹੀ ਮਸਲੇ ਦਾ ਹੱਲ ਹੋਵੇਗਾ
ਪੰਧੇਰ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਕਿਹਾ ਕਿ ਅਸੀਂ ਗੱਲਬਾਤ ਜਾਰੀ ਰੱਖਣਾ ਚਾਹੁੰਦੇ ਹਾਂ, ਗੱਲਬਾਤ ਨਾਲ ਹੀ ਮਸਲੇ ਦਾ ਹੱਲ ਹੋਵੇਗਾ। ਹੁਣ ਦੇਖਦੇ ਹਾਂ ਕਿ ਐੱਮ. ਐੱਸ. ਪੀ. ਦੀ ਗਾਰੰਟੀ ਲਈ ਦੋ ਮਹੀਨਿਆਂ ਤੱਕ ਸਰਕਾਰ ਕੀ ਕੰਮ ਕਰਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
