ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਲਿਖਤੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਅੱਜ ਸੂਬਾ ਹੈੱਡਕੁਆਰਟਰ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੀਤੀ ਗਈ।
ਜਿਸ ਵਿੱਚ ਮਤਾ ਪਾਸ ਕਰਕੇ ਪੰਜਾਬ ਵਿੱਚ ਛਾਏ ਬਿਜਲੀ ਸੰਕਟ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਤੇ ਖੇਤੀ ਮੋਟਰਾਂ ਨੂੰ 8 ਘੰਟੇ ਤੇ ਘਰੇਲੂ ਸਪਲਾਈ 24 ਘੰਟੇ ਨਿਰਵਿਘਨ ਦੇਣ ਦੀ ਮੰਗ ਕੀਤੀ।ਪੰਜਾਬ ਦੇ ਬਿਜਲੀ ਸੰਕਟ ਤੇ ਹੋਰ ਕਿਸਾਨੀ ਮਸਲਿਆਂ ਸਬੰਧੀ ਜਿਵੇਂ ਕਿਸਾਨਾਂ ਮਜਦੂਰਾਂ ਦਾ ਕਰਜ਼ਾ ਖਤਮ ਕਰਾਉਣ, ਕਣਕ ਉੱਤੇ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਅਤੇ ਹੋਰ ਮੰਗਾ ਨੂੰ ਲੈਕੇ 5 ਮਈ ਨੂੰ ਪੰਜਾਬ ਦੇ 15 ਡੀਸੀ ਦਫਤਰਾਂ ਅੱਗੇ ਵਿਸ਼ਾਲ ਧਰਨੇ ਦੇਣ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।ਮੀਟਿੰਗ ਵਿੱਚ ਇੱਕ ਹੋਰ ਮਤੇ ਰਾਂਹੀ ਪਟਿਆਲਾ ਦੋ ਫ਼ਿਰਕਿਆਂ ਵਿਚ ਹੋਈ ਮੁੱਠਭੇੜ ਨੂੰ ਮੰਦਭਾਗਾ ਦੱਸਦਿਆਂ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।
ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨਿੱਜੀਕਰਨ ਦੀਆਂ ਨੀਤੀਆਂ ਕਰਕੇ ਵੱਧ ਰਹੀ ਮਹਿੰਗਾਈ,ਬੇਰੁਜਗਾਰੀ,ਨਸ਼ਾ ਮਾਫੀਆ,ਧਰਤੀ,ਹਵਾ,ਪਾਣੀ ਦੀ ਹੋ ਰਹੀ ਤਬਾਹੀ ਖਿਲਾਫ਼ ਸੰਘਰਸ਼ ਦੇ ਮੈਦਾਨ ਵਿੱਚ ਆਉਣ ਦਾ ਸੱਦਾ ਦਿੱਤਾ ਤੇ ਨਿੱਜੀ ਸਕੂਲ,ਹਸਪਤਾਲਾਂ ਨੂੰ ਸਰਕਾਰੀ ਕੰਟਰੋਲ ਹੇਠ ਕਰਨ ਦੀ ਅਪੀਲ ਕੀਤੀ।
ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨਿੱਜੀਕਰਨ ਦੀਆਂ ਨੀਤੀਆਂ ਕਰਕੇ ਵੱਧ ਰਹੀ ਮਹਿੰਗਾਈ, ਬੇਰੁਜਗਾਰੀ, ਨਸ਼ਾ ਮਾਫੀਆ, ਧਰਤੀ, ਹਵਾ, ਪਾਣੀ ਦੀ ਹੋ ਰਹੀ ਤਬਾਹੀ ਖਿਲਾਫ਼ ਸੰਘਰਸ਼ ਦੇ ਮੈਦਾਨ ਵਿੱਚ ਆਉਣ ਦਾ ਸੱਦਾ ਦਿੱਤਾ ਤੇ ਨਿੱਜੀ ਸਕੂਲ, ਹਸਪਤਾਲਾਂ ਨੂੰ ਸਰਕਾਰੀ ਕੰਟਰੋਲ ਹੇਠ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਮੀਟਿੰਗ 'ਚ ਸੂਬਾ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਸੁਖਵਿੰਦਰ ਸਿੰਘ ਸਭਰਾ, ਗੁਰਬਚਨ ਸਿੰਘ ਚੱਬਾ, ਗੁਰਲਾਲ ਸਿੰਘ ਪੰਡੋਰੀ, ਹਰਪ੍ਰੀਤ ਸਿੰਘ ਸਿੱਧਵਾਂ, ਸਤਨਾਮ ਸਿੰਘ ਮਾਨੋਚਾਹਲ, ਰਣਜੀਤ ਸਿੰਘ ਕਲੇਰਬਾਲਾ, ਗੁਰਲਾਲ ਸਿੰਘ ਮਾਨ, ਗੁਰਪ੍ਰੀਤ ਸਿੰਘ ਗੁਰਦਾਸਪੁਰ, ਪਰਮਜੀਤ ਸਿੰਘ ਹੁਸ਼ਿਆਰਪੁਰ, ਰਾਣਾ ਰਣਬੀਰ ਸਿੰਘ ਫਿਰੋਜ਼ਪੁਰ, ਸਰਵਣ ਸਿੰਘ ਕਪੂਰਥਲਾ, ਗੁਰਦੇਵ ਸਿੰਘ ਮੋਗਾ, ਸਲਵਿੰਦਰ ਸਿੰਘ ਜਲੰਧਰ, ਇੰਦਰਜੀਤ ਸਿੰਘ ਫਿਰੋਜ਼ਪੁਰ, ਗੁਰਲਾਲ ਸਿੰਘ ਮਾਨ ਆਦਿ ਆਗੂ ਹਾਜਰ ਸਨ।