ਪਟਿਆਲਾ: ਮੁੱਖ ਮੰਤਰੀ ਦੇ ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਫਸਲ ਦੀ ਖਰੀਦ ਨੂੰ ਲੈ ਕੇ ਢੁੱਕਵੇਂ ਪ੍ਰਬੰਧ ਨਾ ਹੋਣ ਤੇ ਨੇ ਪਟਿਆਲਾ ਹਾਈਵੇ ਜਾਮ ਕੀਤਾ।ਕਿਸਾਨਾਂ ਬਾਰਦਾਨੇ ਦੀ ਘਾਟ ਅਤੇ ਹੋਰ ਮੁਸ਼ਕਲਾਂ ਨੂੰ ਲੈ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ
ਰੋਸ ਧਰਨਾ ਦੇ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਤੇ ਕਿਸਾਨਾਂ ਨੇ ਦੱਸਿਆ ਕਿ ਭਾਂਵੇ ਪੰਜਾਬ ਸਰਕਾਰ ਵੱਲੋਂ 10 ਅਪ੍ਰੈਲ ਤੋਂ ਸਰਕਾਰੀ ਕਣਕ ਦੀ ਖਰੀਦ ਸ਼ੁਰੂ ਕਰ ਦਿੱਤੀ ਹੈ ਪਰ ਕਿਸੇ ਵੀ ਖਰੀਦ ਏਜੰਸੀਆਂ ਕੋਲ ਬਾਰਦਾਨੇ ਦੀ ਘਾਟ ਕਾਰਨ ਸੈਂਕੜੇ ਕਿਸਾਨ ਫਸਲ ਵੇਚਣ ਲਈ ਮੰਡੀਆਂ 'ਚ ਖੱਜਲ ਖੁਆਰ ਹੋ ਰਹੇ ਹਨ।
ਇਹ ਵੀ ਪੜ੍ਹੋ: ਬਾਲਕੋਨੀ ’ਚ ਖੜ੍ਹੇ ਹੋ ਕੇ ਔਰਤਾਂ ਨੇ ਉਤਾਰ ਦਿੱਤੇ ਕੱਪੜੇ, ਵੀਡੀਓ ਵਾਇਰਲ ਹੋਣ ਮਗਰੋਂ ਸਾਰੀਆਂ ਗ੍ਰਿਫਤਾਰ
ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਦੀ ਆੜ ਦੇ ਚਲਦਿਆਂ ਮਾਰਕਿਟ ਕਮੇਟੀ ਦਫ਼ਤਰ ਤੋਂ ਕਿਸਾਨਾਂ ਨੂੰ ਅਨਾਜ਼ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਸਮੇਂ ਈ ਪਾਸ ਦੀ ਸੁਵਿਧਾ ਕਾਰਨ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸਦੇ ਚਲਦਿਆਂ ਰੋਸ ਧਰਨਾ ਦੇ ਰਹੇ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕੋਈ ਪ੍ਰਸ਼ਾਸ਼ਨਿਕ ਅਧਿਕਾਰੀ ਉਨ੍ਹਾਂ ਨੂੰ ਬਾਰਦਾਨੇ ਸਬੰਧੀ ਗਾਰੰਟੀ ਨਹੀਂ ਦਿੰਦਾ ਉਦੋਂ ਤੱਕ ਸੜਕੀ ਆਵਾਜਾਈ ਠੱਪ ਕਰਕੇ ਰੋਸ ਧਰਨਾ ਜਾਰੀ ਰਹੇਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ