ਮਾਨਸਾ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਕਿਸਾਨਾਂ ਨੇ ਝਟਕਾ ਦਿੱਤਾ ਹੈ। ਕਿਸਾਨਾਂ ਨੇ ਮਾਨਸਾ ਪੁੱਜ ਕੇਜੀਰਾਵਲ ਨਾਲ ਸੰਵਾਦ ਕਰਨ ਦਾ ਬਾਈਕਾਟ ਕਰ ਦਿੱਤਾ। ਕਿਸਾਨਾਂ ਨੇ ਕੇਜਰੀਵਾਲ ਤੋਂ ਪੁੱਛਿਆ ਕਿ ਸਾਡੇ ਲਈ ਹੁਣ ਤੱਕ ਕੀ ਕੀਤਾ ਹੈ।
ਇਸ ਮੌਕੇ ਕਿਸਾਨਾਂ ਨੇ ਸੂਬਿਆਂ ਨੂੰ ਵੱਧ ਅਧਿਕਾਰ ਦੇਣ ਦੇ ਮੁੱਦੇ 'ਤੇ ਸਵਾਲ ਪੁੱਛਿਆ। ਕਿਸਾਨਾਂ ਨੇ ਕਿਹਾ ਬੀਐਸਐਫ ਦੇ ਮੁੱਦੇ 'ਤੇ ਵੀ ਆਮ ਆਦਮੀ ਪਾਰਟੀ ਦੇ ਸਟੈਂਡ ਬਾਰੇ ਜਵਾਬ ਨਹੀਂ ਮਿਲਿਆ। ਕਿਸਾਨਾਂ ਨੇ ਕਿਹਾ ਜਿਹੜੇ ਕਿਸਾਨਾਂ ਨਾਲ ਸੰਵਾਦ ਹੋ ਰਿਹਾ, ਉਹ ਪਾਰਟੀ ਦੇ ਹੀ ਵਰਕਰ ਹਨ।
ਕਿਸਾਨਾਂ ਨੇ ਕਿਹਾ ਕੇਜਰੀਵਾਲ ਨੇ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ। ਕਿਸਾਨਾਂ ਨੇ ਆਮ ਆਦਮੀ ਪਾਰਟੀ ਨੂੰ ਬੀ ਟੀਮ ਦੱਸਿਆ ਹੈ। ਕਿਸਾਨਾਂ ਨੇ ਕਿਹਾ ਅਸੀਂ ਮੀਡੀਆ ਸਾਹਮਣੇ ਗੱਲ ਕਰਨ ਨੂੰ ਕਿਹਾ ਸੀ ਪਰ ਭਗਵੰਤ ਮਾਨ ਨੇ ਇਸ ਤੋਂ ਮਨ੍ਹਾ ਕਰ ਦਿੱਤਾ। ਮੀਡੀਆ ਨੂੰ ਵੀ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ।
ਆਮ ਅਦਾਮੀ ਪਾਰਟੀ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਕਿਸਾਨਾਂ-ਮਜ਼ਦੂਰਾਂ ਅਤੇ ਕਿਰਤੀਆਂ ਨੂੰ ਅਪੀਲ ਕੀਤੀ ਹੈ ਕਿ ਗੁਲਾਬੀ ਸੁੰਡੀ, ਮੀਂਹ-ਝੱਖੜ ਅਤੇ ਗੜੇਮਾਰੀ ਨਾਲ ਬਰਬਾਦ ਹੋਈਆਂ ਫ਼ਸਲਾਂ ਕਾਰਨ ਨਿਰਾਸ਼ਾ ਦੇ ਆਲਮ 'ਚ ਆ ਕੇ ਖ਼ੁਦਕੁਸ਼ੀ ਵਰਗਾ ਕੋਈ ਵੀ ਗਲਤ ਕਦਮ ਨਾ ਚੁੱਕਿਆ ਜਾਵੇ। ਉਨਾਂ ਭਰੋਸਾ ਦਿੱਤਾ ਜੇਕਰ ਮੌਜ਼ੂਦਾ ਚੰਨੀ ਸਰਕਾਰ ਲਾਗਤ ਖ਼ਰਚਿਆਂ ਅਨੁਸਾਰ ਢੁੱਕਵਾਂ ਮੁਆਵਜਾ ਦੇਣ 'ਚ ਅਸਫ਼ਲ ਰਹਿੰਦੀ ਹੈ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ 30 ਅਪ੍ਰੈਲ 2022 ਤੱਕ ਬਣਦਾ ਮੁਆਵਜਾ ਦੇਵੇਗੀ।
ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਮਾਨਸਾ ਵਿੱਚ 'ਕਿਸਾਨਾਂ ਨਾਲ ਕੇਜਰੀਵਾਲ ਦੀ ਗੱਲਬਾਤ' ਪ੍ਰੋਗਰਾਮ 'ਚ ਕਿਸਾਨਾਂ ਦੇ ਰੂਬਰੂ ਸਨ। ਇਸ ਮੌਕੇ ਉਨਾਂ ਨਾਲ ਮੰਚ 'ਤੇ ਸੰਸਦ ਅਤੇ 'ਆਪ' ਪੰਜਾਬ ਦੇ ਪ੍ਰਧਾਨ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸਹਿ-ਇੰਚਾਰਜ ਰਾਘਵ ਚੱਢਾ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਮੌਜ਼ੂਦ ਸਨ। ਜਦਕਿ ਮੰਚ ਦਾ ਸੰਚਾਲਨ ਪ੍ਰੋ. ਬਲਜਿੰਦਰ ਕੌਰ ਨੇ ਕੀਤਾ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ