Farmer Protest: ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ਤੋਂ ਰਵਾਨਾ ਹੋਏ 101 ਕਿਸਾਨਾਂ ਦੇ ਜਥੇ ਨੂੰ 2 ਘੰਟੇ ਬਾਅਦ ਵਾਪਸ ਬੁਲਾ ਲਿਆ ਗਿਆ। ਕਿਸਾਨ ਦੁਪਹਿਰ 12 ਵਜੇ ਦਿੱਲੀ ਲਈ ਰਵਾਨਾ ਹੋ ਗਏ। ਪੁਲਿਸ ਨੇ ਉਨ੍ਹਾਂ ਨੂੰ ਘੱਗਰ ਦਰਿਆ ’ਤੇ ਬਣੇ ਪੁਲ ’ਤੇ ਰੋਕ ਲਿਆ।
ਕਰੀਬ ਅੱਧਾ ਘੰਟਾ ਪੁਲੀਸ ਨਾਲ ਬਹਿਸ ਕਰਨ ਮਗਰੋਂ ਕਿਸਾਨਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਅੱਥਰੂ ਗੈਸ ਤੇ ਵਾਟਰ ਕੈਨਨ ਦੀ ਵਰਤੋਂ ਕੀਤੀ। ਇਸ ਵਿੱਚ 10 ਕਿਸਾਨ ਜ਼ਖ਼ਮੀ ਹੋਏ ਹਨ।
ਕਿਸਾਨਾਂ ਦਾ ਦੋਸ਼ ਹੈ ਕਿ ਪੁਲਿਸ ਨੇ ਰਾਕੇਟ ਲਾਂਚਰਾਂ ਨਾਲ ਬੰਬ ਗੋਲ਼ੀਆਂ ਚਲਾਈਆਂ ਹਨ। ਘੱਗਰ ਦਰਿਆ ਦੇ ਗੰਦੇ ਪਾਣੀ ਦੀ ਵਰਤੋਂ ਕੀਤੀ ਗਈ ਹੈ।