ਪੜਚੋਲ ਕਰੋ

ਕਿਸਾਨਾਂ ਨੇ ਮੁੱਖ ਮੰਤਰੀ ਦੇ ਦੀਵਾਲੀ ਤੋਹਫ਼ੇ ਨੂੰ ਦੱਸਿਆ ਜ਼ਖਮਾਂ 'ਤੇ ਲੂਣ, ਮੁਆਫ਼ੀ ਦੀ ਕੀਤੀ ਮੰਗ

32 ਜਥੇਬੰਦੀਆਂ 'ਤੇ ਆਧਾਰਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 398 ਵੇਂ ਦਿਨ ਵੀ ਜਾਰੀ ਰਿਹਾ।

ਬਰਨਾਲਾ: 32 ਜਥੇਬੰਦੀਆਂ 'ਤੇ ਆਧਾਰਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 398 ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ।

ਬੁਲਾਰਿਆਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਦੇ ਉਸ ਬਿਆਨ ਦੀ ਸਖਤ ਨਿਖੇਧੀ ਕੀਤੀ ਜਿਸ ਵਿੱਚ ਉਸ ਨੇ ਕਿਹਾ ਸੀ ਕਿ ਗੁਲਾਬੀ ਸੁੰਡੀ ਪੀੜਤ ਕਿਸਾਨਾਂ ਨੂੰ 'ਦਿਵਾਲੀ ਤੋਂ ਪਹਿਲਾਂ ਤੋਹਫਾ' ਦੇ ਦਿੱਤਾ ਜਾਵੇਗਾ। ਪਹਿਲਾਂ ਤਾਂ ਕਿਸਾਨਾਂ ਵੱਲੋਂ ਖਰਚ ਕੀਤੀਆਂ ਲਾਗਤਾਂ ਦਾ ਮਹਿਜ਼ 10-15% ਹਿੱਸਾ ਮੁਆਵਜ਼ੇ ਵਜੋਂ ਦੇਣਾ ਤੇ ਫਿਰ ਉਸ ਨਿਗੂਣੀ ਰਾਸ਼ੀ ਨੂੰ ਵੀ 'ਤੋਹਫਾ' ਕਹਿਣਾ ਅਸ਼ੰਵੇਦਨਸ਼ੀਲਤਾ ਦਾ ਸ਼ਿਖਰ ਹੈ। ਕਿਸਾਨਾਂ ਨੂੰ ਕੋਈ ਭੀਖ ਨਹੀਂ ਦਿੱਤੀ ਜਾ ਰਹੀ ਹੈ। ਪ੍ਰਸ਼ਾਸਨ ਤੇ ਕੀਟਨਾਸ਼ਕ/ਬੀਜ ਡੀਲਰਾਂ ਦੇ ਨਾ-ਪਾਕ ਗਠਜੋੜ ਦੇ ਸ਼ਿਕਾਰ ਹੋਏ ਕਿਸਾਨਾਂ ਲਈ ਮੁਆਵਜ਼ਾ ਇੱਕ ਅਧਿਕਾਰ ਹੈ, 'ਤੋਹਫਾ' ਨਹੀਂ। ਸਰਕਾਰ ਕਿਸਾਨਾਂ ਨੂੰ ਪੂਰਾ ਬਣਦਾ ਮੁਆਵਜ਼ਾ ਦੇਵੇ ਤੇ ਮੁੱਖ ਮੰਤਰੀ ਆਪਣੇ ਇਸ ਤੋਹਫੇ ਵਾਲੇ ਬਿਆਨ ਲਈ ਮਾਫੀ ਮੰਗੇ।

ਆਗੂਆਂ ਨੇ ਵੱਧ ਨਮੀ ਬਹਾਨੇ ਦੇ ਮੰਡੀਆਂ 'ਚ ਝੋਨਾ 'ਤੇ ਲਾਈ ਜਾ ਰਹੀ ਕਾਟ ਦੀ ਸਖਤ ਨਿਖੇਧੀ ਕੀਤੀ। ਖਰੀਦ ਏਜੰਸੀਆਂ, ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਵੱਲੋਂ ਗਠਜੋੜ ਬਣਾ ਕੇ ਕੀਤੀ ਜਾ ਰਹੀ  ਇਹ ਨੰਗੀ ਚਿੱਟੀ ਲੁੱਟ ਹੈ ਤੇ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਕਿਸਾਨਾਂ ਨੂੰ ਇਸ ਕਾਟ ਦਾ ਵਿਰੋਧ ਕਰਨ ਅਤੇ ਜਰੂਰਤ ਪੈਣ 'ਤੇ ਕਿਸਾਨ ਜਥੇਬੰਦੀਆਂ ਨਾਲ ਸੰਪਰਕ ਕਰਨ ਲਈ ਕਿਹਾ।

ਬੁਲਾਰਿਆਂ ਨੇ ਡੀਏਪੀ ਖਾਦ ਦੀ ਕਿੱਲਤ ਦਾ ਮੁੱਦਾ ਅੱਜ ਫਿਰ ਉਠਾਇਆ। ਜਿਵੇਂ ਜਿਵੇਂ ਕਣਕ ਦੀ ਬਿਜਾਈ ਦਾ ਸ਼ੀਜਨ ਸਿਰ 'ਤੇ ਆ ਰਿਹਾ ਹੈ, ਕਿਸਾਨਾਂ ਦੀ ਸਿਰਦਰਦੀ ਵਧ ਰਹੀ ਹੈ। ਖਾਦ ਦੇ ਇੰਤਜ਼ਾਮ ਲਈ ਉਨ੍ਹਾਂ ਨੂੰ ਦਰ ਦਰ ਭਟਕਣਾ ਪੈ ਰਿਹਾ ਹੈ। ਸਰਕਾਰ ਖਾਦ ਦੀ ਕਿੱਲਤ ਦੂਰ ਕਰਨ ਤੁਰੰਤ ਕਦਮ ਉਠਾਏ।

ਅੱਜ ਬੁਲਾਰਿਆਂ ਨੇ ਪੰਜਾਬ ਸਰਕਾਰ ਵੱਲੋਂ ਬਿਜਲੀ ਰੇਟਾਂ ਵਿੱਚ ਕਮੀ ਕਰਨ ਵਾਲੇ ਐਲਾਨ  ਦੀ ਚੀਰਫਾੜ ਕੀਤੀ। ਆਗੂਆਂ ਨੇ ਕਿਹਾ ਘੱਟ ਬਿਜਲੀ ਖਪਤ ਕਰਨ ਵਾਲਿਆਂ ਨੂੰ ਇਸ ਨਵੇਂ ਐਲਾਨ ਦਾ ਕੋਈ ਫਾਇਦਾ ਨਹੀਂ ਹੋਣਾ ਕਿਉਂਕਿ ਉਹ ਪਹਿਲਾਂ ਹੀ ਕੁੱਝ ਯੂਨਿਟ ਮੁਫਤ ਬਿਜਲੀ ਵਾਲੀ ਸਕੀਮ ਹੇਠ ਕਵਰ ਹੁੰਦੇ ਹਨ। ਇਹ ਨਵੀਂ ਸਕੀਮ 7 ਕਿਲੋਵਾਟ ਲੋਡ ਤੋਂ ਉਪਰ ਵਾਲੇ ਖਪਤਕਾਰਾਂ ਨੂੰ ਕਵਰ ਨਹੀਂ ਕਰਦੀ। ਇਸ ਤੋਂ ਇਲਾਵਾ ਬਿਜਲੀ ਬਿੱਲ ਦਾ ਕਾਫੀ ਵੱਡਾ ਹਿੱਸਾ ਫਿਕਸਡ ਚਾਰਜਜ਼ ਦਾ ਹੁੰਦਾ ਹੈ ਜਿਸ ਵਿੱਚ ਕੋਈ ਛੋਟ ਨਹੀਂ ਦਿੱਤੀ ਗਈ।

ਪੀਪੀਏ ਸਮਝੌਤੇ ਰੱਦ ਕਰਨ ਵਾਲੇ ਵਾਅਦੇ ਬਾਰੇ ਟਾਲਮਟੋਲ ਕੀਤੀ ਜਾ ਰਹੀ ਹੈ। ਇਸ ਲਈ ਇਹ ਨਵਾਂ ਐਲਾਨ ਹਕੀਕੀ ਫਾਇਦਾ ਦੇਣ ਵਾਲਾ ਨਹੀਂ, ਮਹਿਜ਼ ਲਿਪਾਪੋਚੀ ਕਰਕੇ ਵੋਟਾਂ ਬਟੋਰਨ ਦਾ ਜੁਗਾੜ ਕੀਤਾ ਜਾ ਰਿਹਾ ਹੈ। ਅੱਜ ਪ੍ਰੀਤ ਕੌਰ ਧੂਰੀ ਦੇ ਜਥੇ ਨੇ ਇਨਕਲਾਬੀ ਗੀਤ ਪੇਸ਼ ਕਰਕੇ ਪੰਡਾਲ 'ਚ ਜੋਸ਼ ਭਰਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Embed widget