ਮੋਗਾ: ਬੁੱਧਵਾਰ ਨੂੰ ਪੂਰੇ ਪੰਜਾਬ ਵਿੱਚ ਸ਼ਾਹਿਦ ਬੰਦਾ ਸਿੰਘ ਬਹਾਦੁਰ ਦਾ ਸ਼ਹੀਦੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਮੋਗਾ ਦੇ ਅਡਾਨੀ ਸੇਲੋ ਪਲਾਂਟ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵੀ ਬੰਦਾ ਸਿੰਘ ਬਹਾਦੁਰ ਦਾ ਸ਼ਹੀਦੀ ਦਿਵਸ ਮਨਾਇਆ ਗਿਆ।



ਇਸ ਮੌਕੇ ਕੋਰੋਨਾ ਮਹਾਮਾਰੀ ਨੂੰ ਵੇਖਦੇ ਹੋਏ ਸਾਰੇ ਨਿਯਮਾਂ ਦਾ ਪਾਲਣ ਕੀਤਾ ਗਿਆ। ਕਿਸਾਨ ਆਗੂ ਨੇ ਦੱਸਿਆ, "ਅਸੀਂ ਪਿਛਲੇ ਇੱਕ ਸਾਲ ਤੋਂ ਧਰਨੇ ਤੇ ਹੀ ਸਾਰੇ ਤਿਉਹਾਰ ਮਨਾ ਰਹੇ ਹਾਂ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਰਹੇ ਹਾਂ।"

ਉਨ੍ਹਾਂ ਕਿਹਾ ਕਿ ਸਾਡੇ ਉੱਤੇ ਥੋਪੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਪਿਛਲੇ ਇੱਕ ਸਾਲ ਤੋਂ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ। ਤੱਪਦੀ ਗਰਮੀ ਵਿੱਚ ਵੀ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਜਦੋਂ ਤੱਕ ਇਨ੍ਹਾਂ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਨਹੀਂ ਕਰ ਦਿੰਦੀ ਉਦੋਂ ਤੱਕ ਅਸੀਂ ਇਸੇ ਤਰ੍ਹਾਂ ਧਰਨਾ ਜਾਰੀ ਰੱਖਾਂਗੇ।