ਹੁਸ਼ਿਆਰਪੁਰ : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਸੋਮਵਾਰ ਨੂੰ ਮੰਤਰੀਆਂ ਅਤੇ ਵਿਧਾਇਕਾਂ ਦੇ ਘਰ ਦੇ ਬਾਹਰ ਮੋਰਚਾ ਖੋਲ੍ਹ ਦਿੱਤਾ ਹੈ। ਇਸ ਦੇ ਨਾਲ ਹੀ ਹੁਸ਼ਿਆਰਪੁਰ 'ਚ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਰਿਹਾਇਸ਼ ਦਾ ਘਿਰਾਓ ਕਰਨ ਆਏ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਹੈ। ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਕਿਸਾਨਾਂ ਨੇ ਉਥੇ ਹੰਗਾਮਾ ਕਰ ਦਿੱਤਾ।
ਦਰਅਸਲ 'ਚ ਜਦੋਂ ਕਿਸਾਨ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦਾ ਘਿਰਾਓ ਕਰਨ ਲਈ ਅੱਗੇ ਵੱਧ ਰਹੇ ਸਨ ਪਰ ਪੁਲਿਸ ਨੇ ਮੁਜ਼ਾਹਰਾਕਾਰੀ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡ ਲਗਾ ਦਿੱਤੇ। ਕਿਸਾਨਾਂ ਨੇ ਬੈਰੀਕੇਡ ਉਤੇ ਟਰੈਕਟਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਤੇ ਇਸ ਦੌਰਾਨ ਮਾਹੌਲ ਕਾਫੀ ਗਰਮ ਹੋ ਗਿਆ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਹੈ ਤੇ ਲੋਕਾਂ ਨਾਲ ਕੀਤਾ ਵਾਅਦਾ ਕੋਈ ਵੀ ਪੂਰਾ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ : ਹੁਣ ਅੰਮ੍ਰਿਤਸਰ ਦੇ ਸਪਰਿੰਗ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਟੀਮ ਨੇ ਮੌਕੇ 'ਤੇ ਪੁੱਜ ਕੇ ਕੀਤੀ ਜਾਂਚ ਸ਼ੁਰੂ
ਉਨ੍ਹਾਂ ਕਿਹਾ ਕਿ ਆਪਣੀਆਂ 12 ਸੂਤਰੀ ਮੰਗਾਂ ਨੂੰ ਲੈ ਕੇ ਉਹ ਘਿਰਾਓ ਕਰਨ ਆਏ ਨੇ ਪਰੰਤੂ ਅੱਜ ਤੱਕ ਮੰਤਰੀ ਵੱਲੋਂ ਕਦੇ ਵੀ ਮੀਟਿੰਗ ਨਹੀਂ ਕੀਤੀ ਗਈ ਤੇ ਮੁੱਖ ਮੰਤਰੀ ਵੀ ਕਿਸਾਨਾਂ ਨਾਲ ਮੀਟਿੰਗ ਕਰਨ ਤੋਂ ਭੱਜ ਰਿਹਾ ਹੈ। ਇਸ ਕਾਰਨ ਕਿਸਾਨਾਂ ਵਿਚ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਅੱਜ 4 ਘੰਟਿਆਂ ਲਈ ਘਿਰਾਓ ਕੀਤਾ ਜਾ ਰਿਹਾ ਹੈ ਤੇ ਲੋੜ ਪੈਣ ਉਤੇ ਉਹ ਪੱਕੇ ਤੌਰ ਉਤੇ ਵੀ ਬੈਠ ਜਾਣਗੇ ਤੇ ਸਰਕਾਰ ਨੂੰ ਸਬਕ ਸਿਖਾ ਕੇ ਹੀ ਉਠਣਗੇ।
ਦੱਸ ਦੇਈਏ ਕਿ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ 31 ਥਾਵਾਂ 'ਤੇ ਪ੍ਰਦਰਸ਼ਨ ਕਰ ਰਿਹਾ ਹੈ। ਕਿਸਾਨਾਂ ਨੇ ਪੰਜਾਬ ਸਰਕਾਰ 'ਤੇ ਦੋਸ਼ ਲਾਇਆ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ ਅਤੇ ਜੋ ਨੀਤੀਆਂ ਬਣਾ ਰਹੀ ਹੈ, ਉਹ ਵੀ ਉਨ੍ਹਾਂ ਦੇ ਖਿਲਾਫ ਹੈ।

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।