Patiala News: ਕਿਸਾਨਾਂ ਨੇ ਭਗਵੰਤ ਮਾਨ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਨੇ ਐਲਾਨ ਕੀਤਾ ਕਿ ਪਟਿਆਲਾ ਵਿੱਚ 19 ਜੂਨ ਨੂੰ ਵੱਡੀ ਰੈਲੀ ਕੀਤੀ ਜਾਵੇਗੀ, ਜਿਸ ਰੈਲੀ ਵਿੱਚ ਪੰਜਾਬ, ਹਰ‌ਿਆਣਾ ਤੇ ਰਾਜਸਥਾਨ ਦੇ ਕਿਸਾਨ ਸ਼ਾਮਲ ਹੋਣਗੇ। ਇਸ ਵਿੱਚ ਕਿਸਾਨਾਂ ਵੱਲੋਂ ਕੀਤੇ ਜਾਣ ਵਾਲੇ ਸੰਘਰਸ਼ ਦੀ ਅਗਲੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ। ਕਿਸਾਨਾਂ ਦੇ ਐਲਾਨ ਨਾਲ ਭਗਵੰਤ ਮਾਨ ਸਰਕਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।


ਦੱਸ ਦਈਏ ਕਿ ਪਟਿਆਲਾ ਦੇ ਮਾਤਾ ਕੁਸ਼ੱਲਿਆ ਹਸਪਤਾਲ ਵਿਚ ਨਜ਼ਰਬੰਦ ਕਿਸਾਨ ਆਗੂਆਂ ਨੂੰ ਮਿਲਣ ਲਈ ਹਰਿਆਣਾ ਦੇ ਕਿਸਾਨ ਆਗੂ ਪੁੱਜ ਰਹੇ ਹਨ। ਇੱਥੇ ਹਰਿਆਣਾ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਅਭਿਮਨਿਊ ਕੋਹਾੜ ਤੇ ਲਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਹਰਿਆਣਾ ਵਿੱਚ ਕਿਸਾਨ ਆਗੂਆਂ ਦੀ ਮੀਟਿੰਗ ਹੋਈ ਹੈ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਜਬਰ ਬਾਰੇ ਗੰਭੀਰ ਵਿਚਾਰਾਂ ਕੀਤੀਆਂ ਗਈਆਂ। 


CM Bhagwant Mann ਦੇ ਹੱਕ 'ਚ ਮੰਤਰੀ, ਬਾਦਲ ਨੂੰ ਦਿਖਾਇਆ ਸ਼ੀਸ਼ਾ, ਬੈਂਸ ਨੇ ਭਗਵੰਤ ਮਾਨ ਦੀ ਤੁਲਣਾ ਮਹਾਰਾਜਾ ਰਣਜੀਤ ਸਿੰਘ ਨਾਲ ਕੀਤੀ


ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 19 ਜੂਨ ਨੂੰ ਪਟਿਆਲਾ ਵਿਚ ਵੱਡੀ ਰੈਲੀ ਕੀਤੀ ਜਾਵੇ, ਜਿਸ ਵਿੱਚ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਕਾਰਕੁਨ ਸ਼ਾਮਲ ਹੋਣਗੇ। ਇਹ ਰੈਲੀ ਇਤਿਹਾਸਕ ਹੋਵੇਗੀ, ਜੋ ਪੰਜਾਬ ਸਰਕਾਰ ਦੀਆਂ ਜੜਾਂ ਹਿਲਾ ਦੇਵੇਗੀ। ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਮਿਲੇ ਹਨ ਤੇ ਉਹ ਚੜ੍ਹਦੀਕਲਾ ਵਿਚ ਹਨ।


ਉਨ੍ਹਾਂ ਕਿਹਾ ਕਿ ਡੱਲੇਵਾਲ ਦਾ ਮਰਨ ਵਰਤ ਵੀ ਜਾਰੀ ਹੈ। ਬੇਸ਼ੱਕ ਸਰਕਾਰ ਨੇ ਜ਼ੋਰ ਲਗਾਇਆ ਕਿ ਮਰਨ ਵਰਤ ਤੁੜਵਾ ਦਿੱਤਾ ਜਾਵੇ ਪਰ ਉਹ ਆਪਣੇ ਸਟੈਂਡ ’ਤੇ ਕਾਇਮ ਹਨ। ਸ੍ਰੀ ਡੱਲੇਵਾਲ ਨੇ ਕਿਹਾ ਹੈ ਕਿ ਡੱਟ ਕੇ ਸੰਘਰਸ਼ ਕਰੋ ਤਾਂ ਕਿ ਪੰਜਾਬ ਸਰਕਾਰ ਨੂੰ ਪਾਵਰਕਾਮ ਦੇ ਦਫ਼ਤਰ ਅੱਗੋਂ ਜਬਰੀ ਚੁੱਕੇ ਕਿਸਾਨਾਂ ਸਬੰਧੀ ਕੀਤੀ ਗ਼ਲਤੀ ਦਾ ਅਹਿਸਾਸ ਹੋ ਜਾਵੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।