Delhi Farmers Protest: ਕਿਸਾਨ ਅੰਦੋਲਨ ਦਾ ਬੁੱਧਵਾਰ ਨੂੰ 9ਵਾਂ ਦਿਨ ਹੈ। ਪੁਲਿਸ ਕਿਸਾਨਾਂ ਖ਼ਿਲਾਫ਼ ਲਗਾਤਾਰ ਸਖ਼ਤੀ ਵਧਾ ਰਹੀ ਹੈ। ਇਸ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਖਨੌਰੀ ਅਤੇ ਸ਼ੰਭੂ ਵਿੱਚ ਪੰਜਾਬ-ਹਰਿਆਣਾ ਸਰਹੱਦ ਵੱਲ ਜੇ.ਸੀ.ਬੀ., ਪੋਕਲੇਨ, ਟਿੱਪਰ, ਹਾਈਡਰਾ ਅਤੇ ਹੋਰ ਭਾਰੀ ਮਿੱਟੀ ਹਟਾਉਣ ਵਾਲੇ ਯੰਤਰਾਂ ਦੀ ਆਵਾਜਾਈ ਨੂੰ ਰੋਕਣ ਦੇ ਹੁਕਮ ਦਿੱਤੇ ਹਨ।


ਡੀਜੀਪੀ ਨੇ ਸਾਰੇ ਐਸਐਸਪੀਜ਼ ਅਤੇ ਸੀਪੀਜ਼ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਵੀ ਜੇਸੀਬੀ, ਪੋਕਲੇਨ, ਟਿੱਪਰ, ਹਾਈਡਰਾ ਅਤੇ ਹੋਰ ਮਿੱਟੀ ਕੱਢਣ ਵਾਲੇ ਯੰਤਰ ਨੂੰ ਖਨੌਰੀ ਅਤੇ ਸ਼ੰਭੂ ਵਿਖੇ ਪੰਜਾਬ-ਹਰਿਆਣਾ ਸਰਹੱਦ ਤੱਕ ਪਹੁੰਚਣ ਦੀ ਇਜਾਜ਼ਤ ਨਾ ਦਿੱਤੀ ਜਾਵੇ, ਜਿੱਥੇ ਕਿਸਾਨ ਅੰਦੋਲਨ ਚੱਲ ਰਿਹਾ ਹੈ ਅਤੇ ਇਨਪੁਟਸ ਪ੍ਰਦਰਸ਼ਨਕਾਰੀਆਂ ਦੀਆਂ ਯੋਜਨਾਵਾਂ ਨੂੰ ਦਰਸਾਉਂਦੇ ਹਨ। ਹਰਿਆਣਾ ਪੁਲਿਸ ਦੇ ਬੈਰੀਕੇਡਾਂ 'ਤੇ ਹਮਲਾ ਕਰਨਾ ਅਤੇ ਹਰਿਆਣਾ ਵਿਚ ਦਾਖਲ ਹੋਣਾ ਇਕ ਅਜਿਹੀ ਹਰਕਤ ਹੈ ਜਿਸ ਨਾਲ ਦੋਵਾਂ ਰਾਜਾਂ ਵਿਚ ਅਮਨ-ਕਾਨੂੰਨ ਦੀ ਸਥਿਤੀ ਵਿਗੜ ਜਾਵੇਗੀ।


ਇਹ ਵੀ ਪੜ੍ਹੋ: Farmers Protest: ਦਾਤਾ ਸਿੰਘ ਸਰਹੱਦ 'ਤੇ ਪੁਲਿਸ ਤੇ ਕਿਸਾਨ ਆਹਮੋ-ਸਾਹਮਣੇ, ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ