Farmers Protest: ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਫੈਸਲਾ, ਭਲਕੇ ਇਨ੍ਹਾਂ 7 ਥਾਵਾਂ ‘ਤੇ ਰੋਕੀਆਂ ਜਾਣਗੀਆਂ ਰੇਲਾਂ
Farmer's Protest in Punjab: ਕਿਸਾਨ ਅੰਦੋਲਨ ਦੌਰਾਨ ਅਰਧ ਸੈਨਿਕ ਬਲਾਂ ਅਤੇ ਪੁਲਿਸ ਵੱਲੋਂ ਵਾਟਰ ਕੈਨਨ ਅਤੇ ਅੱਥਰੂ ਗੈਸ ਦੀ ਵਰਤੋਂ 'ਤੇ ਨਾਰਾਜ਼ਗੀ ਪ੍ਰਗਟਾਈ ਜਾ ਰਹੀ ਹੈ ਅਤੇ ਹੁਣ ਕਿਸਾਨ ਅੰਦੋਲਨ ਨੂੰ ਨਵੀਂ ਰੁਖ ਦੇਣ ਵਾਲੇ ਹਨ।
Punjab News: ਕਿਸਾਨਾਂ ਦੇ ਮੋਰਚੇ ਦਾ ਅੱਜ ਦੂਜਾ ਦਿਨ ਹੈ। ਇਸ ਦੌਰਾਨ ਅਗਲੀ ਰਣਨੀਤੀ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੀ ਜਲੰਧਰ ਵਿੱਚ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਤੋਂ ਬਾਹਰ ਆਉਂਦਿਆਂ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਕੇਂਦਰ ਦੇ ਰਵੱਈਏ ਵਿਰੁੱਧ ‘ਰੇਲ ਰੋਕੋ’ ਦਾ ਫੈਸਲਾ ਲਿਆ ਗਿਆ ਹੈ।
ਉਗਰਾਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਜਾ ਰਹੇ ਮਾੜੇ ਸਲੂਕ ਕਾਰਨ ਵੀਰਵਾਰ (15 ਫਰਵਰੀ) ਨੂੰ ਸਾਡੀ ਜਥੇਬੰਦੀ 7 ਥਾਵਾਂ 'ਤੇ ਦੁਪਹਿਰ 12:00 ਵਜੇ ਤੋਂ ਸ਼ਾਮ 4:00 ਵਜੇ ਤੱਕ ਰੇਲਾਂ ਰੋਕੇਗੀ। ਦਰਅਸਲ ਸ਼ੰਭੂ ਬਾਰਡਰ ਰਾਹੀਂ ਹਰਿਆਣਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਪੰਜਾਬ ਦੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਅਤੇ ਪਾਣੀ ਦੀਆਂ ਤੋਪਾਂ ਚਲਾਈਆਂ ਗਈਆਂ, ਉਥੇ ਹੀ ਦੂਜੇ ਪਾਸੇ ਦਿੱਲੀ-ਹਰਿਆਣਾ ਸਿੰਘੂ ਬਾਰਡਰ ਅਤੇ ਟਿੱਕਰੀ ਬਾਰਡਰ ਨੂੰ ਪੂਰੀ ਤਰ੍ਹਾਂ ਨਾਲ ਸੀਲ ਕਰ ਦਿੱਤਾ ਗਿਆ ਹੈ ਤਾਂ ਜੋ ਕਿਸਾਨ ਦਿੱਲੀ ਵਿੱਚ ਦਾਖਲ ਨਾ ਹੋ ਸਕਣ।
ਇਹ ਵੀ ਪੜ੍ਹੋ: Farmers Protest: ਕਿਸਾਨਾਂ ‘ਤੇ ਅਥਰੂ ਗੈਸ ਦੇ ਗੋਲੇ ਛੱਡਣ ‘ਤੇ ਬੋਲੇ ਗੁਰਨਾਮ ਸਿੰਘ ਚੜੂਨੀ, ਕਿਹਾ- ‘ਇਹ ਕੋਈ ਵਿਦੇਸ਼ੀ ਕਿਸਾਨ ਨਹੀਂ’