Farmer Protest: ਕਿਸਾਨਾਂ ਦਾ ਦਿੱਲੀ ਮਾਰਚ ਸ਼ੁਰੂ, ਬੈਰੀਕੇਡ ਤੋੜ ਕੇ ਸੁੱਟੇ, ਹਰਿਆਣਾ ਪੁਲਿਸ ਨੇ ਦਿੱਤੀ ਸਖ਼ਤ ਚੇਤਾਵਨੀ, 11 ਪਿੰਡਾਂ ਵਿੱਚ ਇੰਟਰਨੈੱਟ ਬੰਦ
ਪੰਜਾਬ-ਹਰਿਆਣਾ ਸਰਹੱਦ 'ਤੇ ਪਿਛਲੇ 9 ਮਹੀਨਿਆਂ ਤੋਂ ਡੇਰੇ ਲਾਏ ਹੋਏ ਕਿਸਾਨਾਂ ਦਾ ਦਿੱਲੀ ਵੱਲ ਮਾਰਚ ਸ਼ੁਰੂ ਹੋ ਗਿਆ ਹੈ। 101 ਕਿਸਾਨ ਪੈਦਲ ਅੰਬਾਲਾ ਵੱਲ ਵਧਦੇ ਹੋਏ 2 ਬੈਰੀਕੇਡ ਪਾਰ ਕਰ ਚੁੱਕੇ ਹਨ। ਹੁਣ ਉਨ੍ਹਾਂ ਨੂੰ ਹਰਿਆਣਾ ਪੁਲਿਸ ਤੇ ਅਰਧ ਸੈਨਿਕ ਬਲਾਂ ਦੇ ਬੈਰੀਕੇਡ 'ਤੇ ਰੋਕ ਦਿੱਤਾ ਗਿਆ ਹੈ
Farmer Protest: ਪੰਜਾਬ-ਹਰਿਆਣਾ ਸਰਹੱਦ 'ਤੇ ਪਿਛਲੇ 9 ਮਹੀਨਿਆਂ ਤੋਂ ਡੇਰੇ ਲਾਏ ਹੋਏ ਕਿਸਾਨਾਂ ਦਾ ਦਿੱਲੀ ਵੱਲ ਮਾਰਚ ਸ਼ੁਰੂ ਹੋ ਗਿਆ ਹੈ। 101 ਕਿਸਾਨ ਪੈਦਲ ਅੰਬਾਲਾ ਵੱਲ ਵਧਦੇ ਹੋਏ 2 ਬੈਰੀਕੇਡ ਪਾਰ ਕਰ ਚੁੱਕੇ ਹਨ। ਹੁਣ ਉਨ੍ਹਾਂ ਨੂੰ ਹਰਿਆਣਾ ਪੁਲਿਸ ਤੇ ਅਰਧ ਸੈਨਿਕ ਬਲਾਂ ਦੇ ਬੈਰੀਕੇਡ 'ਤੇ ਰੋਕ ਦਿੱਤਾ ਗਿਆ ਹੈ। ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਅੱਗੇ ਨਾ ਵਧਣ ਤੇ ਪਿੱਛੇ ਨਾ ਜਾਣ ਦੀ ਚੇਤਾਵਨੀ ਦਿੱਤੀ ਹੈ।
ਦੱਸ ਦਈਏ ਕਿ ਕਿਸਾਨਾਂ ਨੇ ਪੈਦਲ ਹੀ 2 ਬੈਰੀਕੇਡ ਪਾਰ ਕੀਤੇ ਹਨ। ਇਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਉਸ ਨੂੰ ਵਾਪਸ ਜਾਣ ਅਤੇ ਅੱਗੇ ਨਾ ਵਧਣ ਦੀ ਚਿਤਾਵਨੀ ਦਿੱਤੀ। ਅਗਲਾ ਬੈਰੀਕੇਡ ਅਰਧ ਸੈਨਿਕ ਬਲ ਦਾ ਹੈ। ਇਸ ਤੋਂ ਪਹਿਲਾਂ ਕਿਸਾਨਾਂ ਨੇ ਬੈਰੀਕੇਡ ਪਾਰ ਕਰਦੇ ਸਮੇਂ ਕੰਡਿਆਲੀ ਤਾਰ ਨੂੰ ਪੱਟ ਕੇ ਸੁੱਟ ਦਿੱਤਾ। ਕਿਸਾਨਾਂ ਨੇ ਬੈਰੀਕੇਡਾਂ ਦੇ ਨਾਲ-ਨਾਲ ਕੰਡਿਆਲੀ ਤਾਰਾਂ ਨੂੰ ਵੀ ਪੁੱਟ ਦਿੱਤਾ ਹੈ। ਹੁਣ ਕਿਸਾਨ ਅਤੇ ਹਰਿਆਣਾ ਪੁਲਿਸ ਆਹਮੋ-ਸਾਹਮਣੇ ਆ ਗਏ ਹਨ।
ਦਿੱਲੀ ਵੱਲ ਮਾਰਚ ਕਰ ਰਹੇ 101 ਕਿਸਾਨ ਅਤੇ ਹਰਿਆਣਾ ਪੁਲਿਸ ਸ਼ੰਭੂ ਬਾਰਡਰ 'ਤੇ ਆਹਮੋ-ਸਾਹਮਣੇ ਹਨ। ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੋਕ ਦਿੱਤਾ ਹੈ। ਉਨ੍ਹਾਂ ਨੂੰ ਵਾਪਸ ਪਰਤਣ ਦੀ ਚਿਤਾਵਨੀ ਦਿੱਤੀ ਜਾ ਰਹੀ ਹੈ। ਉਨ੍ਹਾਂ ਨੂੰ ਅੱਗੇ ਜਾਣ ਦੀ ਇਜਾਜ਼ਤ ਨਹੀਂ ਹੈ। ਦੱਸ ਦਈਏ ਕਿ ਕਿਸਾਨ ਯੂਨੀਅਨ ਦੇ ਝੰਡਿਆਂ ਦੇ ਨਾਲ ਤਿਰੰਗੇ ਵੀ ਲੈ ਕੇ ਜਾ ਰਹੇ ਹਨ।
ਮਾਰਚ ਤੋਂ ਪਹਿਲਾਂ ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਸੀ ਕਿ 101 ਕਿਸਾਨਾਂ ਦਾ ਜਥਾ ਹਰ ਹਾਲਤ ਵਿੱਚ ਦਿੱਲੀ ਲਈ ਰਵਾਨਾ ਹੋਵੇਗਾ। ਕਿਸਾਨਾਂ ਨੂੰ ਵੀ ਖਦਸ਼ਾ ਹੈ ਕਿ ਟਕਰਾਅ ਹੋ ਸਕਦਾ ਹੈ। ਇਸ ਲਈ ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਨਮਕ ਦਿੱਤਾ ਜਾ ਰਿਹਾ ਹੈ ਤਾਂ ਜੋ ਜੇਕਰ ਉਨ੍ਹਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਤਾਂ ਉਨ੍ਹਾਂ ਨੂੰ ਸਾਹ ਲੈਣ 'ਚ ਕੋਈ ਦਿੱਕਤ ਨਾ ਆਵੇ। ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਤੋਂ ਬਾਅਦ ਸਾਹ ਲੈਣ ਵਿੱਚ ਦਿੱਕਤ ਹੁੰਦੀ ਹੈ। ਅਜਿਹੇ 'ਚ ਜੇਕਰ ਨਮਕ ਦਾ ਸੇਵਨ ਕੀਤਾ ਜਾਏ ਤਾਂ ਆਰਾਮ ਮਿਲਦਾ ਹੈ।
ਉਧਰ, ਪੰਜਾਬ ਸਰਕਾਰ ਨੇ ਸ਼ੰਭੂ ਸਰਹੱਦ 'ਤੇ ਐਂਬੂਲੈਂਸਾਂ ਤਾਇਨਾਤ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਹਰਿਆਣਾ ਤੇ ਪੰਜਾਬ ਪੁਲਿਸ ਅਲਰਟ ਮੋਡ 'ਤੇ ਹੈ। ਸ਼ੰਭੂ ਸਰਹੱਦ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਉਥੇ ਤਾਜ਼ਾ ਬੈਰੀਕੇਡਿੰਗ ਕੀਤੀ ਗਈ ਹੈ। ਜਾਲੀਆਂ, ਕੈਮਰੇ ਤੇ ਲਾਊਡਸਪੀਕਰ ਤੱਕ ਲਗਾਏ ਗਏ ਹਨ। ਅੰਬਾਲਾ ਜ਼ਿਲ੍ਹੇ ਤੇ ਖਨੌਰੀ ਸਰਹੱਦ ਉਪਰ ਬੀਐਨਐਸ ਦੀ ਧਾਰਾ 163 (ਪਹਿਲਾਂ ਧਾਰਾ 144) ਲਾਗੂ ਹੈ। ਕਿਸਾਨਾਂ ਦੇ ਦਿੱਲੀ ਵੱਲ ਮਾਰਚ ਤੋਂ ਦੋ ਦਿਨ ਪਹਿਲਾਂ 4 ਦਸੰਬਰ ਨੂੰ ਹੀ ਅੰਬਾਲਾ ਪ੍ਰਸ਼ਾਸਨ ਨੇ ਸ਼ੰਭੂ ਸਰਹੱਦ 'ਤੇ ਨੋਟਿਸ ਚਿਪਕਾ ਦਿੱਤਾ ਸੀ। ਇਸ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਵਿੱਚ ਕਿਸੇ ਵੀ ਪ੍ਰਦਰਸ਼ਨ ਜਾਂ ਅੰਦੋਲਨ ਲਈ ਦਿੱਲੀ ਪੁਲਿਸ ਦੀ ਮਨਜ਼ੂਰੀ ਜ਼ਰੂਰੀ ਹੈ। ਜੇਕਰ ਮਨਜ਼ੂਰੀ ਮਿਲਦੀ ਹੈ, ਤਾਂ ਅੰਬਾਲਾ ਡੀਸੀ ਦਫ਼ਤਰ ਨੂੰ ਸੂਚਿਤ ਕਰੋ। ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ 'ਤੇ ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮ ਦਿੱਤੇ ਹਨ।