Punjab News: CM ਮਾਨ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਧਰਨਾ ਕੀਤਾ ਖਤਮ, ਝੋਨੇ ਦਾ ਦਾਣਾ-ਦਾਣਾ ਖਰੀਦੇਗੀ ਸਰਕਾਰ
CM Mann: ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਕਿਸਾਨਾਂ ਦੀ ਅਹਿਮ ਮੀਟਿੰਗ ਹੋਈ। ਜਿਸ ਵਿੱਚ ਪੰਜਾਬ 'ਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਅਤੇ ਮੁੱਖ ਮੰਤਰੀ ਦੇ ਵਿੱਚ ਡੂੰਘੀ ਗੱਲਬਾਤ ਹੋਈ। ਜਿਸ ਦੇ ਲਈ ਸੀਐੱਮ ਸਾਬ੍ਹ ਨੇ ਦੋ ਦਿਨ..
Punjab News: ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਕਿਸਾਨਾਂ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਸੀਐਮ ਮਾਨ ਦੇ ਕਿਸਾਨਾਂ ਨੂੰ ਭਰੋਸਾ ਦੇਣ ਤੋਂ ਬਾਅਦ ਕਿਸਾਨਾਂ ਵੱਲੋਂ ਧਰਨਾ ਖਤਮ ਕਰ ਦਿੱਤਾ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਸਾਡੇ ਤੋਂ ਦੋ ਦਿਨ ਦਾ ਸਮਾਂ ਮੰਗਿਆ ਪਰ ਅਸੀਂ ਚਾਰ ਦਿਨ ਦਾ ਸਮਾਂ ਦੇ ਦਿੱਤਾ ਹੈ। ਜੇਕਰ ਇਹ ਮਸਲਾ ਚਾਰ ਦਿਨਾਂ ਦੇ ਅੰਦਰ ਹੱਲ ਨਾ ਹੋਇਆ ਤਾਂ ਅਸੀਂ ਵੱਡਾ ਐਕਸ਼ਨ ਲਵਾਂਗੇ।
ਬਲੈਕਮੇਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ- CM ਮਾਨ
ਪੰਜਾਬ ਭਵਨ ਵਿਖੇ ਸਾਂਝੇ ਕਿਸਾਨ ਮੋਰਚਾ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ, ਆੜ੍ਹਤੀਏ ਅਤੇ ਮਿੱਲ ਮਾਲਕ ਸੂਬੇ ਵਿੱਚ ਅਨਾਜ ਪੈਦਾਵਾਰ ਦੀ ਅਹਿਮ ਕੜੀ ਹਨ ਅਤੇ ਇਸ ਕੜੀ ਨੂੰ ਤੋੜਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਕੜੀ ਦੇ ਹਰ ਹਿੱਸੇਦਾਰ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸੇ ਵੀ ਹਿੱਸੇਦਾਰ ਨੂੰ ਬਲੈਕਮੇਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇ ਲੋੜ ਪਈ ਤਾਂ ਸੂਬਾ ਸਰਕਾਰ ਸੂਬੇ ਤੋਂ ਬਾਹਰੋਂ ਚੌਲਾਂ ਦੀ ਮਿਲਿੰਗ ਕਰਵਾਉਣ ਤੋਂ ਵੀ ਗੁਰੇਜ਼ ਨਹੀਂ ਕਰੇਗੀ।
ਖਰੀਦ ਲਈ ਪਲਾਨ ਬੀ ਕੀਤਾ ਤਿਆਰ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਆਮ ਅਨਾਜ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਚੌਲਾਂ ਦੀ ਮਿਲਿੰਗ ਕਰਵਾਉਣ ਲਈ ਪਲਾਨ ਬੀ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਇਹ ਫੈਸਲਾ ਲੈਣ ਤੋਂ ਪਿੱਛੇ ਨਹੀਂ ਹਟੇਗੀ। ਸੀਐਮ ਮਾਨ ਨੇ ਕਿਹਾ ਕਿ ਸੂਬੇ ਦੀਆਂ ਦੁਸ਼ਮਣ ਤਾਕਤਾਂ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਲਈ ਝੋਨੇ ਦੀ ਖ਼ਰੀਦ ਦਾ ਸਿਹਰਾ ਲੈਣ ਲਈ ਇਸ ਮਾਮਲੇ ਦਾ ਸਿਆਸੀਕਰਨ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।
ਸੂਬਾ ਸਰਕਾਰ ਝੋਨੇ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਲਈ ਵਚਨਬੱਧ ਹੈ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਲਈ ਵਚਨਬੱਧ ਹੈ ਅਤੇ ਸਰਕਾਰ ਦੇ ਇਸ ਫੈਸਲੇ ਨੂੰ ਸਹੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨਾ ਸਾਡਾ ਫ਼ਰਜ਼ ਬਣਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕਣਕ ਦੀ ਨਿਰਵਿਘਨ ਖ਼ਰੀਦ ਅਤੇ ਚੁਕਾਈ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ ਅਤੇ ਇਸ ਲਈ ਹਰ ਹੀਲਾ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪਹੁੰਚਦਿਆਂ ਹੀ ਖ਼ਰੀਦਣ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।
ਮੰਡੀਆਂ ਵਿੱਚ ਝੋਨੇ ਦੀ ਬੇਕਦਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ
ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਬੇਕਦਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਇਸ ਲਈ ਜ਼ਿੰਮੇਵਾਰ ਪਾਏ ਗਏ ਅਧਿਕਾਰੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਾਲ ਮੰਡੀ ਵਿੱਚ 185 ਲੱਖ ਮੀਟਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ, ਜਿਸ ਲਈ ਸੂਬੇ ਭਰ ਵਿੱਚ 2651 ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਮੰਡੀਆਂ ਵਿੱਚ ਕਰੀਬ 18.31 ਲੱਖ ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 16.37 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਤਿੰਨ ਹਜ਼ਾਰ ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ...ਕਿਸਾਨ ਭਰਾਵਾਂ ਦੇ ਮਸਲਿਆਂ 'ਤੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ...ਉਹਨਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਤੇ ਸਮਝਿਆ...
— Bhagwant Mann (@BhagwantMann) October 19, 2024
ਨਾਲ ਹੀ ਮੰਡੀਆਂ 'ਚ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਕੀਤੇ ਪ੍ਰਬੰਧਾਂ ਤੋਂ ਜਾਣੂ… pic.twitter.com/oBNRuHSQqh