ਅੰਮ੍ਰਿਤਸਰ: ਕਿਸਾਨਾਂ ਵੱਲੋਂ ਖੇਤੀਬਾੜੀ ਕਾਨੂੰਨਾਂ ਖਿਲਾਫ ਜਾਰੀ ਲੜਾਈ ਰੁਕਣ ਦਾ ਨਾਂ ਨਹੀਂ ਲੈ ਰਹੀ। ਵੱਖ-ਵੱਖ ਜਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ 24 ਸਤੰਬਰ ਤੋਂ ਸ਼ੁਰੂ ਕੀਤਾ ਗਿਆ ਸੀ। ਪਹਿਲਾਂ ਇਹ ਰੇਲ ਰੋਕੋ ਅੰਦੋਲਨ ਨੂੰ 26 ਸਤੰਬਰ ਤਕ ਰੱਖਿਆ ਗਿਆ ਸੀ ਪਰ ਬਾਅਦ 'ਚ ਇਸ ਨੂੰ 29 ਸਤੰਬਰ ਤਕ ਕੀਤਾ ਗਿਆ। ਹੁਣ ਰੇਲ ਰੋਕੋ ਅੰਦੋਲਨ ਨੂੰ 2 ਅਕਤੂਬਰ ਤਕ ਵਧਾ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਸਰਵਣ ਸਿੰਘ ਪੰਧੇਰ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਪਹਿਲਾਂ ਰੇਲ ਰੋਕੋ ਅੰਦੋਲਨ 29 ਸਤੰਬਰ ਤਕ ਚੱਲਣਾ ਸੀ। ਹੁਣ ਇਸ ਨੂੰ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਸੂਬਾ ਕਮੇਟੀ ਦੀ ਮੀਟਿੰਗ ਤੋਂ ਬਾਅਦ 2 ਅਕਤੂਬਰ ਤਕ ਵਧਾਉਣ ਦਾ ਫੈਸਲਾ ਲਿਆ ਗਿਆ ਹੈ।

ਕਿਸਾਨਾਂ ਦੇ ਹੱਕ 'ਚ ਖੜ੍ਹੇ ਨਵਜੋਤ ਸਿੱਧੂ, ਕਿਸਾਨਾਂ ਨੂੰ ਦਿੱਤੀ ਚੋਣਾਂ ਲੜਨ ਦੀ ਸਲਾਹ, ਸਰਕਾਰਾਂ 'ਤੇ ਚੁੱਕੇ ਸਵਾਲ

ਖੰਡ ਮਿੱਲਾਂ ਨੂੰ ਮਿਲੀ ਰਾਹਤ, ਸਰਕਾਰ ਨੇ ਖੰਡ ਬਰਾਮਦ ਦੀ ਆਖਰੀ ਤਰੀਕ ਦਸੰਬਰ ਤੱਕ ਵਧਾਈ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904