ਪੜਚੋਲ ਕਰੋ

ਭਾਖੜਾ ਬੋਰਡ 'ਚ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ 'ਤੇ ਕੇਂਦਰ ਖਿਲਾਫ ਡਟੇ ਕਿਸਾਨ, ਨਿੱਜੀਕਰਨ ਵੱਲ ਇਸ਼ਾਰਾ?

ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਕਰਨ 'ਤੇ ਕੇਂਦਰ ਖਿਲਾਫ ਕਿਸਾਨ ਜਥੇਬੰਦੀਆਂ ਵੀ ਡਟਣ ਲੱਗੀਆਂ ਹਨ।

ਚੰਡੀਗੜ੍ਹ: ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਕਰਨ 'ਤੇ ਕੇਂਦਰ ਖਿਲਾਫ ਕਿਸਾਨ ਜਥੇਬੰਦੀਆਂ ਵੀ ਡਟਣ ਲੱਗੀਆਂ ਹਨ। ਇਸ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੋਦੀ ਸਰਕਾਰ ਦੀ ਸਖ਼ਤ ਨਿੰਦਾ ਕੀਤੀ ਗਈ ਹੈ। ਕਿਸਾਨ ਜਥੇਬੰਦੀ ਨੇ ਇਸ ਨੂੰ ਨਿੱਜੀਕਰਨ ਵੱਲ ਇੱਕ ਹੋਰ ਕਦਮ ਕਰਾਰ ਦਿੱਤਾ ਹੈ।

ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇਸ ਸਬੰਧੀ ਸਾਂਝਾ ਬਿਆਨ ਇੱਥੋਂ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਬਿਜਲੀ ਪੈਦਾਵਾਰ ਦੇ ਇਸ ਪ੍ਰਦੂਸ਼ਣ ਰਹਿਤ ਪ੍ਰਾਜੈਕਟ ਵਿੱਚ ਪੰਜਾਬ ਨੂੰ 60% ਨੁਮਾਇੰਦਗੀ ਦੇਣ ਦੇ ਦੋ ਠੋਸ ਆਧਾਰ ਸਨ। ਇੱਕ ਤਾਂ ਇਹ ਪ੍ਰਾਜੈਕਟ ਪੰਜਾਬ ਵਿੱਚ ਸਥਿਤ ਹੋਣਾ ਤੇ ਦੂਜਾ ਭਾਰੀ ਮੀਂਹ ਮੌਕੇ ਵਾਧੂ ਪਾਣੀ ਛੱਡਣ ਨਾਲ ਆਉਣ ਵਾਲੇ ਭਾਰੀ ਹੜ੍ਹਾਂ ਦੀ ਤਬਾਹੀ ਦੀ ਮਾਰ ਇਕੱਲੇ ਪੰਜਾਬ ਨੂੰ ਹੀ ਝੱਲਣੀ ਪੈਣੀ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਨਵੇਂ ਤਾਨਾਸ਼ਾਹੀ ਹੁਕਮਾਂ ਰਾਹੀਂ ਇਸ ਤੋਂ ਵੀ ਵੱਧ ਬੇਇਨਸਾਫ਼ੀ ਇਹ ਕੀਤੀ ਗਈ ਹੈ ਕਿ ਇਸ ਪ੍ਰਾਜੈਕਟ ਦੇ ਹਿੱਸੇਦਾਰ ਸੂਬਿਆਂ ਤੋਂ ਬਾਹਰਲੇ ਸੂਬਿਆਂ ਦੇ ਨੁਮਾਇੰਦੇ ਵੀ ਪ੍ਰਬੰਧਕ/ਚੇਅਰਮੈਨ ਲਾਏ ਜਾ ਸਕਣਗੇ। ਮਤਲਬ ਸਾਫ ਹੈ ਕਿ ਇਸ ਪ੍ਰਾਜੈਕਟ ਨੂੰ ਨਿਕੰਮਾ ਦਿਖਾ ਕੇ ਇਸ ਦਾ ਨਿੱਜੀਕਰਨ ਕਰਨਾ ਹੈ। ਕਿਸੇ ਨਿੱਜੀ ਕੰਪਨੀ ਨੂੰ ਲੋਕਾਂ ਕੋਲੋਂ ਮਨਮਰਜ਼ੀ ਦੇ ਬਿਜਲੀ ਰੇਟ ਵਸੂਲਣ ਦੀ ਖੁੱਲ੍ਹ ਦੇਣੀ ਹੈ।

ਜਥੇਬੰਦੀ ਦੀ ਜ਼ੋਰਦਾਰ ਮੰਗ ਹੈ ਕਿ ਬੀਬੀਐਮਬੀ ਦੀ ਬਣਤਰ ਦੀ ਪਹਿਲੀ ਸਥਿਤੀ ਬਹਾਲ ਕੀਤੀ ਜਾਵੇ ਤੇ ਇਸ ਦਾ ਕੰਟਰੋਲ ਪੰਜਾਬ ਅਤੇ ਹੋਰ ਹਿੱਸੇਦਾਰ ਸੂਬਿਆਂ ਦੇ ਹੱਥਾਂ ਵਿੱਚ ਹੀ ਰਹਿਣ ਦੀ ਗਰੰਟੀ ਕੀਤੀ ਜਾਵੇ। ਬਿਆਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਪੰਜਾਬ ਰਾਜ ਪਾਵਰਕੌਮ ਵੱਲੋਂ ਚਿੱਪ ਵਾਲੇ ਸਮਾਰਟ ਮੀਟਰ ਲਾਉਣ ਅਤੇ ਖੇਤੀ ਮੋਟਰਾਂ ਉੱਤੇ ਨਿਜੀ ਟ੍ਰਾਂਸਫਾਰਮਰ ਲਾਉਣ ਦੇ ਫ਼ੈਸਲੇ ਵੀ ਬਿਜਲੀ ਦੇ ਨਿੱਜੀਕਰਨ ਵੱਲ ਵਧ ਰਹੇ ਵੱਡੇ ਕਦਮ ਹਨ।

ਅਸਲ ਵਿੱਚ ਨਿੱਜੀਕਰਨ ਦੀ ਨੀਤੀ ਸੰਸਾਰ ਵਪਾਰ ਸੰਸਥਾ ਦੀਆਂ ਅਖੌਤੀ ਨਵੀਂਆਂ ਆਰਥਿਕ ਨੀਤੀਆਂ ਵਿੱਚ ਸਭ ਤੋਂ ਪ੍ਰਮੁੱਖ ਸਾਮਰਾਜ ਪੱਖੀ ਨੀਤੀਆਂ ਵਿੱਚੋਂ ਇੱਕ ਹੈ। ਕਿਸਾਨ ਆਗੂਆਂ ਵੱਲੋਂ ਇਨ੍ਹਾਂ ਸਾਮਰਾਜ ਪੱਖੀ ਨੀਤੀਆਂ ਤੋਂ ਪੀੜਤ ਸਮੂਹ ਕਿਰਤੀ ਲੋਕਾਂ ਨੂੰ ਆਪਸੀ ਮਤਭੇਦਾਂ ਨੂੰ ਸਰ ਕਰਦਿਆਂ ਇੱਕਜੁਟ ਸਾਂਝੀ ਸੰਘਰਸ਼ ਲਹਿਰ ਉਸਾਰਨ ਦਾ ਸੱਦਾ ਦਿੱਤਾ ਗਿਆ ਹੈ। ਇਸ ਮਕਸਦ ਦੀ ਪੂਰਤੀ ਲਈ ਜਥੇਬੰਦੀ ਵੱਲੋਂ ਜ਼ੋਰਦਾਰ ਯਤਨ ਜੁਟਾਏ ਜਾਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget