(Source: ECI/ABP News)
ਬੇਅੰਤ ਸਿੰਘ ਦੇ ਪੋਤੇ ਨੇ ਕਿਸਾਨਾਂ ਨੂੰ ਦੱਸਿਆ ਤਾਲਿਬਾਨ ਤਾਂ ਭੜਕੇ ਪੰਧੇਰ, ਕਿਹਾ-ਅਸੀਂ ਨਹੀਂ, ਭਾਜਪਾ ਵਾਲੇ ਤਾਲਿਬਾਨ, ਬਿੱਟੂ ਮੰਗੇ ਮੁਆਫੀ
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਰਵਨੀਤ ਬਿੱਟੂ ਨੇ ਕਿਹਾ ਕਿ ਉਹ ਕਿਸਾਨ ਆਗੂਆਂ ਦੀ ਜਾਇਦਾਦ ਦੀ ਜਾਂਚ ਕਰਵਾਉਣਾ ਚਾਹੁੰਦੇ ਹਨ ਤੇ ਇਹ ਜਾਂਚ ਜ਼ਿਮਨੀ ਚੋਣਾਂ ਤੋਂ ਬਾਅਦ ਕਰਵਾਈ ਜਾਵੇਗੀ। ਕਿਸਾਨ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ।
![ਬੇਅੰਤ ਸਿੰਘ ਦੇ ਪੋਤੇ ਨੇ ਕਿਸਾਨਾਂ ਨੂੰ ਦੱਸਿਆ ਤਾਲਿਬਾਨ ਤਾਂ ਭੜਕੇ ਪੰਧੇਰ, ਕਿਹਾ-ਅਸੀਂ ਨਹੀਂ, ਭਾਜਪਾ ਵਾਲੇ ਤਾਲਿਬਾਨ, ਬਿੱਟੂ ਮੰਗੇ ਮੁਆਫੀ Farmers furious over the statement of Union Minister of State Bittu Pandher said apologize for calling farmers Taliban ਬੇਅੰਤ ਸਿੰਘ ਦੇ ਪੋਤੇ ਨੇ ਕਿਸਾਨਾਂ ਨੂੰ ਦੱਸਿਆ ਤਾਲਿਬਾਨ ਤਾਂ ਭੜਕੇ ਪੰਧੇਰ, ਕਿਹਾ-ਅਸੀਂ ਨਹੀਂ, ਭਾਜਪਾ ਵਾਲੇ ਤਾਲਿਬਾਨ, ਬਿੱਟੂ ਮੰਗੇ ਮੁਆਫੀ](https://feeds.abplive.com/onecms/images/uploaded-images/2024/11/09/ecf8b8a0eea7a9cf043db700995a1ae51731151270638674_original.jpg?impolicy=abp_cdn&imwidth=1200&height=675)
Punjab News: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਬਿਆਨ ਤੋਂ ਪੰਜਾਬ ਦੇ ਕਿਸਾਨ ਕਾਫੀ ਜਿਆਦਾ ਨਾਰਾਜ਼ ਹੋ ਗਏ ਹਨ। ਰਵਨੀਤ ਸਿੰਘ ਬਿੱਟੂ ਨੇ ਕਿਸਾਨਾਂ ਨੂੰ ਤਾਲਿਬਾਨ ਕਿਹਾ ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਬਿੱਟੂ ਨੇ ਦੋਸ਼ ਲਾਇਆ ਕਿ ਭਾਜਪਾ ਦਾ ਵਿਰੋਧ ਕਰਨ ਵਾਲੇ ਅਸਲ ਕਿਸਾਨ ਨਹੀਂ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੁਖੀ ਸਰਵਣ ਸਿੰਘ ਪੰਧੇਰ ਨੇ ਮੁਆਫ਼ੀ ਮੰਗਣ ਲਈ ਕਿਹਾ ਹੈ।
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਰਵਨੀਤ ਬਿੱਟੂ ਨੇ ਕਿਹਾ ਕਿ ਉਹ ਕਿਸਾਨ ਆਗੂਆਂ ਦੀ ਜਾਇਦਾਦ ਦੀ ਜਾਂਚ ਕਰਵਾਉਣਾ ਚਾਹੁੰਦੇ ਹਨ ਤੇ ਇਹ ਜਾਂਚ ਜ਼ਿਮਨੀ ਚੋਣਾਂ ਤੋਂ ਬਾਅਦ ਕਰਵਾਈ ਜਾਵੇਗੀ। ਕਿਸਾਨ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਬਿੱਟੂ ਜਦੋਂ ਕਾਂਗਰਸ ਵਿੱਚ ਸੀ ਤਾਂ ਉਹ ਕਿਸਾਨਾਂ ਦੇ ਹੱਕ ਵਿੱਚ ਬੋਲਦਾ ਸੀ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਅਜਿਹਾ ਹੀ ਕਰਦੇ ਸਨ ਪਰ ਹੁਣ ਉਹ ਕਿਸਾਨਾਂ ਨੂੰ ਹੀ ਨਿਸ਼ਾਨਾ ਬਣਾ ਰਹੇ ਹਨ।
ਪੰਧੇਰ ਨੇ ਕਿਹਾ ਕਿ ਪ੍ਰਦੂਸ਼ਣ ਲਈ ਸਿਰਫ਼ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਗ਼ਲਤ ਹੈ। ਭਾਜਪਾ ਸਰਕਾਰ ਨੇ ਦੋ ਸਾਲਾਂ ਤੋਂ ਸ਼ੈਲਰ ਮਾਲਕਾਂ ਤੋਂ ਚੌਲਾਂ ਦੀ ਲਿਫਟਿੰਗ ਨਹੀਂ ਕੀਤੀ, ਜਿਸ ਕਾਰਨ ਸਥਿਤੀ ਹੋਰ ਬਦਤਰ ਹੋ ਗਈ ਹੈ।
ਡੀਏਪੀ ਖਾਦ ਦੀ ਘਾਟ ਪੰਜਾਬ ਵਿੱਚ ਹੀ ਨਹੀਂ ਸਗੋਂ ਯੂਪੀ, ਹਰਿਆਣਾ ਅਤੇ ਮੱਧ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਹੈ। ਸਰਕਾਰ 51% ਉਦਯੋਗਾਂ ਅਤੇ 25% ਟਰਾਂਸਪੋਰਟ ਵਾਹਨਾਂ ਵਿਰੁੱਧ ਕਾਰਵਾਈ ਕਿਉਂ ਨਹੀਂ ਕਰਦੀ? ਜਦੋਂਕਿ ਪਰਾਲੀ ਸਾੜਨ ਲਈ ਸਿਰਫ਼ ਕਿਸਾਨਾਂ ਨੂੰ ਹੀ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ।
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸ਼ੈਲਰ ਮਾਲਕਾਂ ਦਾ ਬਿਆਨ ਹੈ ਕਿ ਝੋਨੇ ਦੀ 4 ਵਾਰ ਸੈਂਪਲਿੰਗ ਕੀਤੀ ਜਾਂਦੀ ਹੈ। ਜੇ 4 ਵਾਰ ਸੈਂਪਲਿੰਗ ਹੋ ਚੁੱਕੀ ਹੈ ਤਾਂ ਝੋਨੇ ਦੇ ਸੈਂਪਲ ਦੂਜੇ ਰਾਜਾਂ ਵਿੱਚ ਜਾ ਕੇ ਫੇਲ ਕਿਵੇਂ ਹੋ ਸਕਦੇ ਹਨ। ਇਹ ਪੰਜਾਬ ਵਿਰੁੱਧ ਵੱਡੀ ਸਾਜ਼ਿਸ਼ ਹੈ। ਇੱਕ ਸਾਜ਼ਿਸ਼ ਤਹਿਤ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ।
ਸਰਵਣ ਪੰਧੇਰ ਨੇ ਵੀ ਰਵਨੀਤ ਬਿੱਟੂ ਤੋਂ ਮੁਆਫੀ ਮੰਗਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਤਾਲਿਬਾਨ ਸ਼ਬਦ ਦੀ ਵਰਤੋਂ ਪੂਰੀ ਤਰ੍ਹਾਂ ਗ਼ਲਤ ਹੈ। ਅਸਲ ਤਾਲਿਬਾਨ ਭਾਜਪਾ ਹੈ, ਜਿਸ ਨੇ ਮਣੀਪੁਰ ਵਿੱਚ ਹਿੰਸਾ ਨੂੰ ਬੜ੍ਹਾਵਾ ਦਿੱਤਾ। ਪੰਧੇਰ ਮੁਤਾਬਕ ਬਿੱਟੂ ਨੂੰ ਆਪਣੇ ਬਿਆਨ ਲਈ ਕਿਸਾਨਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)