ਅੱਤ ਦੀ ਗਰਮੀ 'ਚ ਵੀ ਕਿਸਾਨਾਂ ਦੇ ਕਾਫਲੇ ਦਿੱਲੀ ਵੱਲ ਰਵਾਨਾ
ਗੱਲਬਾਤ ਦੌਰਾਨ ਕਿਸਾਨ ਲੀਡਰਾਂ ਨੇ ਕਿਹਾ ਕਿ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੇ ਬਾਰਡਰਾਂ ਸਣੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸੰਘਰਸ਼ ਕਰ ਰਹੇ ਹਨ, ਪਰ ਅਫ਼ਸੋਸ ਇਸ ਗੱਲ ਦਾ ਹੈ ਕਿ ਕੇਂਦਰ ਸਰਕਾਰ ਆਪਣੀ ਨਜ਼ਦੀਕੀ ਪ੍ਰਾਈਵੇਟ ਕੰਪਨੀਆਂ ਦੇ ਹੱਕ ਪੂਰਨ 'ਚ ਲੱਗੀ ਹੋਈ ਹੈ।
ਲੁਧਿਆਣਾ: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਸੰਘਰਸ਼ ਅਜੇ ਵੀ ਜਾਰੀ ਹੈ। ਇਸ ਤਹਿਤ ਪੰਜਾਬ ਤੋਂ ਕਿਸਾਨਾਂ ਦੇ ਕਾਫਲੇ ਦਿੱਲੀ ਵੱਲ ਜਾ ਰਹੇ ਹਨ। ਅੱਜ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਗਵਾਈ ਹੇਠ ਹੁਸ਼ਿਆਰਪੁਰ ਤੋਂ ਵੱਡੀ ਗਿਣਤੀ 'ਚ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ ਹੋਇਆ। ਇਸ ਦੌਰਾਨ ਕਿਸਾਨਾਂ ਨੇ ਮੋਦੀ ਸਰਕਾਰ ਸਣੇ ਸੂਬੇ ਦੀ ਕਾਂਗਰਸ ਸਰਕਾਰ 'ਤੇ ਵੀ ਜਮ ਕੇ ਭੜਾਸ ਕੱਢੀ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਸਾਨ ਲੀਡਰਾਂ ਨੇ ਕਿਹਾ ਕਿ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੇ ਬਾਰਡਰਾਂ ਸਣੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸੰਘਰਸ਼ ਕਰ ਰਹੇ ਹਨ, ਪਰ ਅਫ਼ਸੋਸ ਇਸ ਗੱਲ ਦਾ ਹੈ ਕਿ ਕੇਂਦਰ ਸਰਕਾਰ ਆਪਣੀ ਨਜ਼ਦੀਕੀ ਪ੍ਰਾਈਵੇਟ ਕੰਪਨੀਆਂ ਦੇ ਹੱਕ ਪੂਰਨ 'ਚ ਲੱਗੀ ਹੋਈ ਹੈ।
ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਅਸੀਂ ਹਾਰ ਨਹੀਂ ਮੰਨਣ ਵਾਲੇ ਅਤੇ ਸਾਡੇ ਦਬਾਅ ਦਾ ਅਸਰ ਵੀ ਸਾਫ ਦੇਖਣ ਨੂੰ ਮਿਲਿਆ ਹੈ, ਕਣਕ ਦੀ ਸਰਕਾਰੀ ਮੰਡੀਆਂ ਚ ਖਰੀਦ ਹੋਈ ਹੈ ਜਿਸ ਨੂੰ ਕੇਂਦਰ ਸਰਕਾਰ ਨਿੱਜੀ ਕੰਪਨੀਆਂ ਹੱਥ ਸਸਤੇ ਰੇਟਾਂ ਤੇ ਵੇਚਣਾ ਚਾਹੁੰਦੀ ਸੀ।
ਸੂਬੇ ਦੀ ਪੰਜਾਬ ਸਰਕਾਰ ਤੇ ਵਰ੍ਹਦਿਆਂ ਕਿਹਾ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਵੀ ਜੰਮ ਕੇ ਨਿਸ਼ਾਨੇ 'ਤੇ ਲਿਆ। ਉਨ੍ਹਾਂ ਨੇ ਪੰਜਾਬ ਸਰਕਾਰ ਤੇ ਕੋਰੋਨਾ ਕਾਲ ਦੌਰਾਨ ਹਾਲਾਤਾਂ ਨਾਲ ਨਜਿੱਠਣ ਵਿੱਚ ਅਸਫਲ ਰਹਿਣ ਦਾ ਦੋਸ਼ ਲਾਇਆ।
ਉਨ੍ਹਾਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਤੇ ਆਪਣੀ ਮਤਲਬ ਦੀ ਸਿਆਸਤ ਖੇਡਣ ਦਾ ਦੋਸ਼ ਵੀ ਲਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਦੇ ਹੱਕ ਪੂਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ ਵੋਟ ਦਿੱਤੀ ਜਾਵੇਗੀ।