ਪੜਚੋਲ ਕਰੋ

Bharat Bandh: ਕਿਸਾਨਾਂ ਦਾ ਭਾਰਤ ਬੰਦ; ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ,ਇਹਨਾਂ ਲੋਕਾਂ ਨੂੰ ਬੰਦ ਤੋਂ ਰਹੇਗੀ ਰਾਹਤ

Farmers Bharat Bandh: ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਅਤੇ ਕੌਮੀ ਟਰੇਡ ਯੂਨੀਅਨਾਂ ਦੇ ਸੱਦੇ ਤੋਂ ਬਾਅਦ ਅੱਜ ਮੁਕੰਮਲ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤੀਜੇ ਦੌਰ ਦੀ ਗੱਲਬਾਤ ਦੀ ਅਸਫਲਤਾ ਤੋਂ ਬਾਅਦ...

Farmers Bharat Bandh: ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਅਤੇ ਕੌਮੀ ਟਰੇਡ ਯੂਨੀਅਨਾਂ ਦੇ ਸੱਦੇ ਤੋਂ ਬਾਅਦ ਅੱਜ ਮੁਕੰਮਲ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤੀਜੇ ਦੌਰ ਦੀ ਗੱਲਬਾਤ ਦੀ ਅਸਫਲਤਾ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ, ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ-ਹਰਿਆਣਾ ਸਰਹੱਦ 'ਤੇ ਬੈਠਣ ਦਾ ਫੈਸਲਾ ਕੀਤਾ ਹੈ। ਬੰਦ ਦੇ ਸੱਦੇ ਦੇ ਨਾਲ ਹੀ ਕਿਸਾਨਾਂ ਨੇ ਲੋਕਾਂ ਨੂੰ ਬੇਲੋੜੇ ਬਾਹਰ ਜਾਣ ਤੋਂ ਗੁਰੇਜ਼ ਕਰਨ ਲਈ ਵੀ ਕਿਹਾ ਹੈ।

ਕਿਸਾਨ ਆਗੂਆਂ ਨੇ ਸਾਫ ਕੀਤਾ ਕਿ ਇਹ ਬੰਦ ਦਾ ਸੱਦਾ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਹੈ। ਇਸ ਦੇ ਬਾਵਜੂਦ ਕਿਸਾਨ 12 ਤੋਂ 4 ਵਜੇ ਤੱਕ ਹਰ ਮੁੱਖ ਮਾਰਗ ਨੂੰ ਜਾਮ ਕਰਨਗੇ। ਇਸ ਦੌਰਾਨ ਕਿਸੇ ਵੀ ਵਾਹਨ ਨੂੰ ਲੰਘਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੰਜਾਬ ਵਿੱਚ 37 ਕਿਸਾਨ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ ਦੀਆਂ ਟਰੇਡ ਯੂਨੀਅਨਾਂ ਪੰਜਾਬ ਭਰ ਦੇ 23 ਜ਼ਿਲ੍ਹਿਆਂ ਵਿੱਚ 117 ਥਾਵਾਂ ’ਤੇ ਧਰਨੇ ਦੇਣਗੀਆਂ। ਇਸ ਦੌਰਾਨ ਸਾਰੀਆਂ 117 ਥਾਵਾਂ 'ਤੇ ਸੜਕਾਂ ਜਾਮ ਵੀ ਕੀਤੀਆਂ ਜਾਣਗੀਆਂ।

ਕਿਸਾਨ ਜਥੇਬੰਦੀਆਂ ਨੂੰ ਸਾਫ ਕੀਤਾ ਗਿਆ ਹੈ ਕਿ ਚਾਰ ਕਾਰਨਾਂ ਕਰਕੇ ਹੀ ਲੋਕਾਂ ਨੂੰ ਛੋਟ ਦਿੱਤੀ ਜਾਵੇਗੀ। ਕਿਸਾਨਾਂ ਵਲੋਂ ਐਂਬੂਲੈਂਸ ਨੂੰ ਨਹੀਂ ਰੋਕਿਆ ਜਾਵੇਗਾ। ਇਸ ਤੋਂ ਇਲਾਵਾ  ਕਿਸਾਨ ਮੈਡੀਕਲ ਐਮਰਜੈਂਸੀ ਲਈ ਜਾਣ ਵਾਲੇ ਵਿਅਕਤੀ ਨੂੰ ਨਹੀਂ ਰੋਕਾਂਗੇ। ਪ੍ਰੀਖਿਆ ਦੇਣ ਜਾ ਰਹੇ ਉਮੀਦਵਾਰਾਂ ਨੂੰ ਰੋਕਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਨੇ 10-12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰ 'ਤੇ ਲਗਭਗ 1 ਘੰਟਾ ਪਹਿਲਾਂ ਪਹੁੰਚਣ ਦੀ ਸਲਾਹ ਵੀ ਦਿੱਤੀ ਹੈ।

ਇਸ ਤੋਂ ਇਲਾਵਾ ਵਿਆਹ ਦਾ ਪ੍ਰੋਗਰਾਮ ਨਹੀਂ ਰੋਕਿਆ ਜਾਵੇਗਾ। ਇਸ ਤੋਂ ਇਲਾਵਾ ਬਾਰਾਤ, ਡੋਲੀ ਜਾਂ ਲਾਵਾਂ ਲਈ ਜਾਣ ਵਾਲੇ ਜੋੜਿਆਂ ਨੂੰ ਨਹੀਂ ਰੋਕਿਆ ਜਾਵੇਗਾ।  ਜੇਕਰ ਕੋਈ ਵਿਅਕਤੀ ਹਵਾਈ ਜਾਂ ਰੇਲ ਰਾਹੀਂ ਯਾਤਰਾ ਕਰ ਰਿਹਾ ਹੈ, ਤਾਂ ਉਹ ਆਪਣੀ ਟਿਕਟ ਦਿਖਾ ਕੇ ਰਵਾਨਾ ਹੋ ਸਕਦਾ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਟ੍ਰੇਨੀ ਜਹਾਜ਼ ਕ੍ਰੈਸ਼! ਮਹਿਲਾ ਪਾਇਲਟ ਦੀ ਸਿਹਤ ਖ਼ਰਾਬ ਹੋਣ ਕਾਰਨ ਵਾਪਰਿਆ ਵੱਡਾ ਹਾਦਸਾ
ਟ੍ਰੇਨੀ ਜਹਾਜ਼ ਕ੍ਰੈਸ਼! ਮਹਿਲਾ ਪਾਇਲਟ ਦੀ ਸਿਹਤ ਖ਼ਰਾਬ ਹੋਣ ਕਾਰਨ ਵਾਪਰਿਆ ਵੱਡਾ ਹਾਦਸਾ
'ਸਾਰੀ ਦੁਨੀਆ 'ਤੇ ਟੈਰਿਫ ਲਾਵਾਂਗੇ, ਦੇਖਦੇ ਕੀ ਹੁੰਦਾ', ਟਰੰਪ ਨੇ ਕਰ'ਤਾ ਵੱਡਾ ਐਲਾਨ
'ਸਾਰੀ ਦੁਨੀਆ 'ਤੇ ਟੈਰਿਫ ਲਾਵਾਂਗੇ, ਦੇਖਦੇ ਕੀ ਹੁੰਦਾ', ਟਰੰਪ ਨੇ ਕਰ'ਤਾ ਵੱਡਾ ਐਲਾਨ
AAP ਵਿਰੁੱਧ ਚੋਣ ਕਮਿਸ਼ਨ ਕੋਲ ਪੁੱਜੇ ਭਾਰਤ ਭੂਸ਼ਣ ਆਸ਼ੂ, ਲਾਏ ਗੰਭੀਰ ਇਲਜ਼ਾਮ, ਭੇਜੀ ADC ਦੀ ਰਿਕਾਰਡਿੰਗ
AAP ਵਿਰੁੱਧ ਚੋਣ ਕਮਿਸ਼ਨ ਕੋਲ ਪੁੱਜੇ ਭਾਰਤ ਭੂਸ਼ਣ ਆਸ਼ੂ, ਲਾਏ ਗੰਭੀਰ ਇਲਜ਼ਾਮ, ਭੇਜੀ ADC ਦੀ ਰਿਕਾਰਡਿੰਗ
ਮਿਆਂਮਾਰ ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 2 ਹਜ਼ਾਰ ਤੋਂ ਪਾਰ! ਸਰਕਾਰ ਨੇ ਜਾਰੀ ਕੀਤੇ ਅੰਕੜੇ, ਹਾਲੇ ਵੀ ਵੱਧ ਸਕਦਾ ਮੌਤ ਦਾ ਅੰਕੜਾ
ਮਿਆਂਮਾਰ ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 2 ਹਜ਼ਾਰ ਤੋਂ ਪਾਰ! ਸਰਕਾਰ ਨੇ ਜਾਰੀ ਕੀਤੇ ਅੰਕੜੇ, ਹਾਲੇ ਵੀ ਵੱਧ ਸਕਦਾ ਮੌਤ ਦਾ ਅੰਕੜਾ
Advertisement
ABP Premium

ਵੀਡੀਓਜ਼

Partap bajwa|ਪੁਲਿਸ ਅਫ਼ਸਰਾਂ 'ਤੇ ਹੋਏਗੀ ਕਾਰਵਾਈ, ਪ੍ਰਤਾਪ ਬਾਜਵਾ ਨੇ ਕੀਤਾ ਵੱਡਾ ਐਲਾਨ|Jagjit Singh Dhallewal|ਅੰਦੋਲਨ ਜਾਰੀ ਹੈ , ਜਾਰੀ ਸੀ , ਜਾਰੀ ਰਹੇਗਾ, ਪੰਧੇਰ ਨੇ ਕਰਤਾ ਵੱਡਾ ਐਲ਼ਾਨਪੁਲਿਸ ਦੇ ਐਨਕਾਉਂਟਰਾਂ ਤੇ ਮੰਤਰੀ ਲਾਲਜੀਤ ਭੁੱਲਰ ਦਾ ਖੁਲਾਸਾJatinder Singh Bhangu ਧਮਕੀ ਵਾਲੇ ਵੀਡੀਓ ਤੋਂ ਬਾਅਦ ਜਤਿੰਦਰ ਭੰਗੂ ਦਾ ਬਿਆਨ|Bikram Majithia|Akali Dal| Abp

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਟ੍ਰੇਨੀ ਜਹਾਜ਼ ਕ੍ਰੈਸ਼! ਮਹਿਲਾ ਪਾਇਲਟ ਦੀ ਸਿਹਤ ਖ਼ਰਾਬ ਹੋਣ ਕਾਰਨ ਵਾਪਰਿਆ ਵੱਡਾ ਹਾਦਸਾ
ਟ੍ਰੇਨੀ ਜਹਾਜ਼ ਕ੍ਰੈਸ਼! ਮਹਿਲਾ ਪਾਇਲਟ ਦੀ ਸਿਹਤ ਖ਼ਰਾਬ ਹੋਣ ਕਾਰਨ ਵਾਪਰਿਆ ਵੱਡਾ ਹਾਦਸਾ
'ਸਾਰੀ ਦੁਨੀਆ 'ਤੇ ਟੈਰਿਫ ਲਾਵਾਂਗੇ, ਦੇਖਦੇ ਕੀ ਹੁੰਦਾ', ਟਰੰਪ ਨੇ ਕਰ'ਤਾ ਵੱਡਾ ਐਲਾਨ
'ਸਾਰੀ ਦੁਨੀਆ 'ਤੇ ਟੈਰਿਫ ਲਾਵਾਂਗੇ, ਦੇਖਦੇ ਕੀ ਹੁੰਦਾ', ਟਰੰਪ ਨੇ ਕਰ'ਤਾ ਵੱਡਾ ਐਲਾਨ
AAP ਵਿਰੁੱਧ ਚੋਣ ਕਮਿਸ਼ਨ ਕੋਲ ਪੁੱਜੇ ਭਾਰਤ ਭੂਸ਼ਣ ਆਸ਼ੂ, ਲਾਏ ਗੰਭੀਰ ਇਲਜ਼ਾਮ, ਭੇਜੀ ADC ਦੀ ਰਿਕਾਰਡਿੰਗ
AAP ਵਿਰੁੱਧ ਚੋਣ ਕਮਿਸ਼ਨ ਕੋਲ ਪੁੱਜੇ ਭਾਰਤ ਭੂਸ਼ਣ ਆਸ਼ੂ, ਲਾਏ ਗੰਭੀਰ ਇਲਜ਼ਾਮ, ਭੇਜੀ ADC ਦੀ ਰਿਕਾਰਡਿੰਗ
ਮਿਆਂਮਾਰ ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 2 ਹਜ਼ਾਰ ਤੋਂ ਪਾਰ! ਸਰਕਾਰ ਨੇ ਜਾਰੀ ਕੀਤੇ ਅੰਕੜੇ, ਹਾਲੇ ਵੀ ਵੱਧ ਸਕਦਾ ਮੌਤ ਦਾ ਅੰਕੜਾ
ਮਿਆਂਮਾਰ ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 2 ਹਜ਼ਾਰ ਤੋਂ ਪਾਰ! ਸਰਕਾਰ ਨੇ ਜਾਰੀ ਕੀਤੇ ਅੰਕੜੇ, ਹਾਲੇ ਵੀ ਵੱਧ ਸਕਦਾ ਮੌਤ ਦਾ ਅੰਕੜਾ
ਅਪ੍ਰੈਲ ਮਹੀਨੇ 'ਚ ਬੱਚਿਆਂ ਦੀਆਂ ਮੌਜਾਂ, ਛੁੱਟੀਆਂ ਹੀ ਛੁੱਟੀਆਂ, ਸਕੂਲ ਰਹਿਣਗੇ ਬੰਦ, ਦੇਖੋ ਪੂਰੀ ਲਿਸਟ
ਅਪ੍ਰੈਲ ਮਹੀਨੇ 'ਚ ਬੱਚਿਆਂ ਦੀਆਂ ਮੌਜਾਂ, ਛੁੱਟੀਆਂ ਹੀ ਛੁੱਟੀਆਂ, ਸਕੂਲ ਰਹਿਣਗੇ ਬੰਦ, ਦੇਖੋ ਪੂਰੀ ਲਿਸਟ
"ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦਾ ਸੰਕਲਪ ਪੰਜਾਬ ਵਿੱਚੋਂ ਨਸ਼ਾ ਤੇ ਨਸ਼ਾ ਤਸਕਰਾਂ ਨੂੰ ਕਰਾਂਗੇ ਜੜ੍ਹੋਂ ਖਤਮ"
ਅਗਲੇ ਤਿੰਨ ਮਹੀਨਿਆਂ ਤੱਕ ਅਸਮਾਨ ਤੋਂ ਵਰ੍ਹੇਗੀ ਅੱਗ ! ਗਰਮੀ ਤੇ ਹੀਟਵੇਵ ਬਾਰੇ IMD ਦਾ ਵੱਡਾ ਅਪਡੇਟ, ਜਾਣੋ ਮੌਸਮ ਵਿਭਾਗ ਨੇ ਕੀ ਕਿਹਾ ?
ਅਗਲੇ ਤਿੰਨ ਮਹੀਨਿਆਂ ਤੱਕ ਅਸਮਾਨ ਤੋਂ ਵਰ੍ਹੇਗੀ ਅੱਗ ! ਗਰਮੀ ਤੇ ਹੀਟਵੇਵ ਬਾਰੇ IMD ਦਾ ਵੱਡਾ ਅਪਡੇਟ, ਜਾਣੋ ਮੌਸਮ ਵਿਭਾਗ ਨੇ ਕੀ ਕਿਹਾ ?
BCCI ਨੇ ਜਾਰੀ ਕੀਤਾ ਭਾਰਤ ਦੇ ਆਸਟ੍ਰੇਲੀਆ ਦੌਰੇ ਦਾ ਪੂਰਾ ਸ਼ਡਿਊਲ, ਦੇਖੋ ਕਦੋਂ-ਕਦੋਂ ਖੇਡੇ ਜਾਣਗੇ ਮੈਚ
BCCI ਨੇ ਜਾਰੀ ਕੀਤਾ ਭਾਰਤ ਦੇ ਆਸਟ੍ਰੇਲੀਆ ਦੌਰੇ ਦਾ ਪੂਰਾ ਸ਼ਡਿਊਲ, ਦੇਖੋ ਕਦੋਂ-ਕਦੋਂ ਖੇਡੇ ਜਾਣਗੇ ਮੈਚ
Embed widget