ਕਿਸਾਨਾਂ ਨੇ ਸ਼ਹੀਦਾਂ ਦੀ ਯਾਦ 'ਚ ਕੀਤਾ ਸ਼ਰਧਾਂਜਲੀ ਸਮਾਗਮ, ਇਨਕਲਾਬ ਜ਼ਿੰਦਾਬਾਦ ਦੇ ਲਾਏ ਨਾਅਰੇ
ਭਾਕਿਯੂ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਸੂਬਾ ਪੱਧਰੀ ਨਿਰਦੇਸ਼ਾਂ 'ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਯਾਦ 'ਚ ਬਰਨਾਲਾ ਦਾਣਾ ਮੰਡੀ 'ਚ ਸ਼ਰਧਾਂਜਲੀ ਸਮਾਗਮ ਕੀਤਾ ਗਿਆ।
ਬਰਨਾਲਾ: ਭਾਕਿਯੂ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਸੂਬਾ ਪੱਧਰੀ ਨਿਰਦੇਸ਼ਾਂ 'ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਯਾਦ 'ਚ ਬਰਨਾਲਾ ਦਾਣਾ ਮੰਡੀ 'ਚ ਸ਼ਰਧਾਂਜਲੀ ਸਮਾਗਮ ਕੀਤਾ ਗਿਆ। ਇਸ ਮੌਕੇ ਕਿਰਤੀ ਕਿਸਾਨ, ਮਜ਼ਦੂਰ, ਔਰਤਾ, ਬੱਚਿਆਂ ਤੇ ਨੌਜਵਾਨਾਂ ਦੇ ਕਾਫ਼ਲੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਉਂਦੇ ਪੰਡਾਲ 'ਚ ਸ਼ਾਮਲ ਹੋਏ। ਅੱਜ ਸਟੇਜ ਦੀ ਕਾਰਵਾਈ ਨੌਜਵਾਨਾਂ ਵੱਲੋਂ ਸੰਭਾਲੀ ਗਾਈ।
ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਵੇਂ ਬਰਤਾਨਵੀਂ ਸਾਮਰਾਜੀਆਂ ਨੂੰ ਭਗਤ ਸਿੰਘ ਤੇ ਉਸ ਦੇ ਸਾਥੀਆਂ ਦੀ ਲਹਿਰ ਨੇ ਖਦੇੜਿਆ ਪਰ 75 ਸਾਲ ਬੀਤਣ ਦੇ ਬਾਵਜੂਦ ਭਾਰਤ ਦੇ ਪੈਦਾਵਾਰ ਵਸੀਲਿਆਂ ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਹੈ। ਪੈਦਾਵਾਰੀ ਵਸੀਲਿਆਂ ਤੇ ਕਬਜ਼ਾ ਕਰਵਾਉਣ ਲਈ ਅੱਜ ਵੀ ਭਾਰਤੀ ਹਾਕਮਾਂ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਕਾਨੂੰਨ ਬਣਾ ਕੇ ਕਿਰਤੀਆਂ ਦੇ ਸਾਰੇ ਪੈਦਾਵਾਰੀ ਵਸੀਲੇ ਖੋਹੇ ਜਾ ਰਹੇ ਹਨ। ਇਸ ਦੇ ਵਿਰੋਧ ਵਿੱਚ ਭਾਰਤ ਦੇ ਸਾਰੇ ਕਿਰਤੀ ਤਬਕੇ ਸੰਘਰਸ਼ਾਂ ਦੇ ਮੈਦਾਨ ਵਿੱਚ ਡਟੇ ਹੋਏ ਹਨ। 23 ਮਾਰਚ ਦੇ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਿਰ ਧੜ ਦੀ ਬਾਜ਼ੀ ਲਗਾ ਰਹੇ ਹਨ।
ਇਸ ਲਈ ਸਾਨੂੰ ਸ਼ਹੀਦ ਭਗਤ ਸਿੰਘ ਦੀ ਸੋਚ ਤੇ ਪਹਿਰਾ ਦੇਣ ਦੀ ਲੋੜ ਹੈ। ਭਗਤ ਸਿੰਘ ਜਿੱਥੋਂ ਉਸ ਕਿਤਾਬ ਦਾ ਪੰਨਾ ਮੋੜ ਗਿਆ ਸੀ, ਅੱਜ ਸਾਡੇ ਨੌਜਵਾਨਾਂ ਨੂੰ ਉਹ ਕਿਤਾਬ ਪੜ੍ਹਨ ਦੀ ਲੋੜ ਹੈ। ਭਗਤ ਸਿੰਘ ਦੀ ਵਿਚਾਰਧਾਰਾ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਲੋੜ ਹੈ। ਇਨਕਲਾਬ ਜ਼ਿੰਦਾਬਾਦ ਇਹ ਨਾਅਰਾ ਹਰ ਕੋਈ ਸੱਤਾਂ ਪਾਰਟੀ ਜਾਂ ਕੋਈ ਲੀਡਰ ਕਹਿ ਦਿੰਦਾ, ਪਰ ਅਸਲੀਅਤ ਨੂੰ ਕੋਈ ਵੀ ਨਹੀਂ ਅਪਣਾਉਂਦਾ ਜੋਂ ਇਹ ਹੈ ਸਾਮਰਾਜਵਾਦ ਮੁਰਦਾਬਾਦ।
ਇਸ ਚੀਜ਼ ਤੋਂ ਇਨ੍ਹਾਂ ਨੂੰ ਡਰ ਲੱਗਦਾ ਹੈ ਕਿਉਂਕਿ ਸਾਮਰਾਜਵਾਦ ਮੁਰਦਾਬਾਦ ਦਾ ਸਿੱਧੇ ਤੌਰ ਤੇ ਸਬੰਧ ਇਨ੍ਹਾਂ ਕਾਰਪੋਰੇਟ ਘਰਾਣਿਆਂ ਨਾਲ਼ ਹੀ ਹੈ ਜੋਂ ਸਾਡੀ ਪਿਛਲੇ 70 ਸਾਲਾਂ ਤੋਂ ਲਗਾਤਾਰ ਲੁੱਟ-ਖੋਹ ਕਰ ਰਹੇ ਹਨ। ਅੱਜ ਸਾਨੂੰ ਵੱਡੇ ਪੱਧਰ ਤੇ ਇੱਕ ਜੁੱਟ ਹੋਣ ਦੀ ਲੋੜ ਹੈ। ਨੌਜਵਾਨ ਪੀੜੀ ਨੂੰ ਵੱਧ ਤੋਂ ਵੱਧ ਕਿਸਾਨ ਜਥੇਬੰਦੀਆਂ ਨਾਲ ਜੂੜਨ ਲਈ ਪ੍ਰੇਰਿਤ ਕੀਤਾ ਜਾਵੇ ਜਿਸ ਨਾਲ ਸਾਡੀ ਨੌਜਵਾਨ ਪੀੜ੍ਹੀ ਇਹਨਾਂ ਕਾਰਪੋਰੇਟ ਘਰਾਣਿਆਂ ਦੀ ਲੁੱਟ ਖੋਹ ਨੂੰ ਸਮਝ ਸਕਣ ਵੀ ਇਹ ਸਾਡੇ ਲਈ ਬਹੁਤ ਖਤਰਨਾਕ ਹਨ। ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਨੌਜਵਾਨਾਂ ਨੂੰ ਨਸ਼ਿਆਂ ਵਿਚੋਂ ਬਾਹਰ ਕੱਢਣ ਲਈ ਕੰਮ ਕਰਨੇ ਚਾਹੀਦੇ ਹਨ।