Punjab News: ਝੋਨੇ ਦੀ ਲਵਾਈ ਲਈ ਕਿਸਾਨਾਂ ਨੂੰ ਦਿਨ ਵੇਲੇ ਮਿਲੇਗੀ ਬਿਜਲੀ, 6 ਜ਼ਿਲ੍ਹਿਆਂ ਵਿੱਚ ਛੱਡਿਆ ਨਹਿਰੀ ਪਾਣੀ
ਸੂਬੇ ਵਿੱਚ ਝੋਨੇ ਦੇ ਸੀਜ਼ਨ ਲਈ ਅੱਜ 6 ਜ਼ਿਲ੍ਹਿਆਂ ਵਿੱਚ ਨਹਿਰੀ ਪਾਣੀ ਛੱਡਿਆ ਗਿਆ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫ਼ਿਰੋਜ਼ਪੁਰ, ਫ਼ਰੀਦਕੋਟ, ਮਾਨਸਾ ਅਤੇ ਬਠਿੰਡਾ ਨੂੰ ਨਹਿਰੀ ਪਾਣੀ ਮਿਲਿਆ। ਸਰਕਾਰ ਨੇ ਲੋਕਾਂ ਨੂੰ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਨਹਿਰਾਂ ਦੀ ਸਫ਼ਾਈ ਤੇ ਹੋਰ ਕੰਮ ਮੁਕੰਮਲ ਹੋ ਚੁੱਕੇ ਸਨ।
Punjab Government: ਪੰਜਾਬ ਵਿੱਚ ਅੱਜ ਤੋਂ ਝੋਨੇ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਅਜਿਹੇ ਵਿੱਚ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਬਿਜਲੀ ਮਿਲੇ, ਇਸ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਵਿਚ ਹਰ ਮੁੱਦੇ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਵਾਅਦੇ ਮੁਤਾਬਕ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਅੱਠ ਘੰਟੇ ਬਿਜਲੀ ਦਿੱਤੀ ਜਾਵੇਗੀ। ਨਾਲ ਹੀ, ਸਰਕਾਰ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੀਟਿੰਗ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਸਮੂਹ ਅਧਿਕਾਰੀ ਹਾਜ਼ਰ ਸਨ।
ਅੱਜ ਬਿਜਲੀ ਵਿਭਾਗ ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਤੇ ਝੋਨੇ ਦੇ ਸੀਜ਼ਨ ਲਈ ਖੇਤਾਂ ਨੂੰ ਦਿੱਤੀ ਜਾਣ ਵਾਲੀ ਬਿਜਲੀ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ...
— Bhagwant Mann (@BhagwantMann) June 11, 2024
ਵਾਅਦੇ ਮੁਤਾਬਕ ਕਿਸਾਨਾਂ ਨੂੰ ਘੱਟੋ ਘੱਟ 8 ਘੰਟੇ ਤੇ ਨਿਰਵਿਘਨ ਬਿਜਲੀ ਦਿੱਤੀ ਜਾਵੇਗੀ ਤੇ ਸੱਭ ਤੋਂ ਵੱਡੀ ਗੱਲ ਕਿ ਕਿਸਾਨਾਂ ਨੂੰ ਦਿਨੇ ਬਿਜਲੀ ਦੇਣ ਲਈ ਸਰਕਾਰ ਵਚਨਬੱਧ ਹੈ... pic.twitter.com/V6IJB7UONo
6 ਜ਼ਿਲ੍ਹਿਆਂ ਵਿੱਚ ਨਹਿਰੀ ਪਾਣੀ ਛੱਡਿਆ ਗਿਆ
ਸੂਬੇ ਵਿੱਚ ਝੋਨੇ ਦੇ ਸੀਜ਼ਨ ਲਈ ਅੱਜ 6 ਜ਼ਿਲ੍ਹਿਆਂ ਵਿੱਚ ਨਹਿਰੀ ਪਾਣੀ ਛੱਡਿਆ ਗਿਆ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫ਼ਿਰੋਜ਼ਪੁਰ, ਫ਼ਰੀਦਕੋਟ, ਮਾਨਸਾ ਅਤੇ ਬਠਿੰਡਾ ਨੂੰ ਨਹਿਰੀ ਪਾਣੀ ਮਿਲਿਆ। ਸਰਕਾਰ ਨੇ ਲੋਕਾਂ ਨੂੰ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਨਹਿਰਾਂ ਦੀ ਸਫ਼ਾਈ ਤੇ ਹੋਰ ਕੰਮ ਮੁਕੰਮਲ ਹੋ ਚੁੱਕੇ ਸਨ।
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਅੱਜ ਤੋਂ ਮਾਲਵਾ ਖੇਤਰ ਤੋਂ ਇਲਾਵਾ ਮੁਕਤਸਰ ਸਾਹਿਬ, ਫ਼ਰੀਦਕੋਟ, ਮਾਨਸਾ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਕੌਮੀ ਸਰਹੱਦ ਦੀ ਕੰਡਿਆਲੀ ਤਾਰ ਤੋਂ ਪਾਰ ਝੋਨੇ ਦੀ ਲਵਾਈ ਸ਼ੁਰੂ ਹੋ ਜਾਵੇਗੀ। ਜਦੋਂਕਿ ਪਿਛਲੇ ਸਾਲ ਮਾਲਵੇ ਵਿੱਚ ਝੋਨੇ ਦੀ ਲਵਾਈ 16 ਜੂਨ ਤੋਂ ਸ਼ੁਰੂ ਹੋਈ ਸੀ। ਸੂਬੇ ਦੇ ਬਾਕੀ ਜ਼ਿਲ੍ਹਿਆਂ ਵਿੱਚ ਝੋਨੇ ਦੀ ਲਵਾਈ 15 ਜੂਨ ਤੋਂ ਤੈਅ ਕੀਤੀ ਗਈ ਹੈ। ਜਦੋਂ ਕਿ ਪਿਛਲੇ ਸਾਲ 9 ਜ਼ਿਲ੍ਹਿਆਂ ਵਿੱਚ ਝੋਨੇ ਦੀ ਲਵਾਈ ਦਾ ਆਖਰੀ ਪੜਾਅ 21 ਜੂਨ ਤੋਂ ਸ਼ੁਰੂ ਹੋਇਆ ਸੀ।