ਪਿੰਡ ਜਿਉਂਦ ਵਿਖੇ ਕਿਸਾਨਾਂ ਨੇ ਕੀਤਾ 'ਪਿੰਡ ਹਿਲਾਓ ਪਿੰਡ ਜਗਾਓ' ਕਿਸਾਨ ਮਾਰਚ ਦਾ ਆਗਾਜ਼, ਗੂੰਜੇ ਮੋਦੀ ਸਰਕਾਰ ਖਿਲਾਫ ਨਾਅਰੇ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਪਿੰਡ ਜਗਾਓ ਵਿਖੇ 'ਪਿੰਡ ਹਿਲਾਓ ਪਿੰਡ ਜਗਾਓ' ਮਾਰਚ ਦੀ ਸ਼ੁਰੂਆਤ ਕੀਤੀ ਗਈ। ਜਿਸ 'ਚ ਵੱਡੀ ਗਿਣਤੀ ਵਿਚ ਔਰਤਾਂ ਅਤੇ ਬੱਚਿਆਂ ਨੇ ਵੀ ਸ਼ਮੂਲੀਅਤ ਕੀਤੀ।
ਬਠਿੰਡਾ: ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਈ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਲਾਮਬੰਦ ਹੋ ਚੁੱਕੇ ਹਨ ਅਤੇ ਆਏ ਦਿਨ ਕਿਸਾਨੀ ਸੰਘਰਸ਼ ਤੇਜ਼ ਹੁੰਦਾ ਜਾ ਰਿਹਾ ਹੈ। ਇਸੇ ਤਹਿਤ ਤੀਹ 26 ਅਤੇ 27 ਨਵੰਬਰ ਨੂੰ ਦਿੱਲੀ ਘਿਰਾਓ ਕਰਨ ਜਾ ਰਹੇ ਕਿਸਾਨਾਂ ਵੱਲੋਂ ਪਿੰਡ ਪਿੰਡ ਲਾਮਬੰਦੀ ਕੀਤੀ ਜਾ ਰਹੀ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਜਿਉਂਦ ਵਿਖੇ ਢੋਲ ਵਜਾ ਕੇ ਪਿੰਡ ਹਿਲਾਓ ਪਿੰਡ ਜਗਾਓ ਮਾਰਚ ਕੀਤਾ ਗਿਆ। ਇਸ ਤਹਿਤ ਪਿੰਡ ਵਾਸੀਆਂ ਖਾਸ ਕਰਕੇ ਔਰਤਾਂ ਨੂੰ ਦਿੱਲੀ ਜਾਣ ਲਈ ਤਿਆਰ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਜੋ ਖੇਤੀ ਨੂੰ ਤਬਾਹ ਕਰਨ ਲਈ ਕਾਨੂੰਨ ਬਣਾਏ ਗਏ ਹਨ ਉਸ ਨੂੰ ਉਹ ਰੱਦ ਕਰਵਾਕੇ ਹੀ ਦਮ ਲੈਣਗੇ ਅਤੇ ਇਸ ਲਈ ਸੂਬੇ ਭਰ ਦੇ ਕਿਸਾਨ 26 ਅਤੇ 27 ਨਵੰਬਰ ਨੂੰ ਦਿੱਲੀ ਕੂਚ ਕਰ ਰਹੇ ਹਨ।
ਉਨ੍ਹਾਂ ਨੇ ਅੱਗੇ ਦੱਸਿਆ ਕਿ ਲੱਖਾਂ ਦੀ ਗਿਣਤੀ ਵਿਚ ਆਪਣੇ ਟਰੈਕਟਰਾਂ 'ਤੇ ਕਿਸਾਨ ਦਿੱਲੀ ਜਾਣਗੇ ਅਤੇ ਜਿੱਥੇ ਸਰਕਾਰ ਨੇ ਰੋਕਿਆ ਉੱਥੇ ਹੀ ਸੜਕਾਂ ਜਾਮ ਕਰ ਦੇਣਗੇ। ਪਿੰਡ ਜਿਉਂਦ ਵਿਖੇ ਕੱਢੇ ਗਏ ਇਸ ਕਿਸਾਨ ਮਾਰਚ ਵਿਚ ਵੱਡੀ ਗਿਣਤੀ ਵਿਚ ਔਰਤਾਂ ਅਤੇ ਬੱਚਿਆਂ ਨੇ ਸ਼ਮੂਲੀਅਤ ਕੀਤੀ।