ਪੜਚੋਲ ਕਰੋ
Gurdaspur News : ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਗੁਰਦਾਸਪੁਰ ਰੇਲਵੇ ਸਟੇਸ਼ਨ 'ਤੇ ਰੇਲਵੇ ਟਰੈਕ ਅਣਮਿੱਥੇ ਸਮੇਂ ਲਈ ਕੀਤਾ ਜਾਮ
Gurdaspur News : ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਦੇ ਬੈਨਰ ਹੇਠ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਗੁਰਦਾਸਪੁਰ ਰੇਲਵੇ ਸਟੇਸ਼ਨ 'ਤੇ ਅੰਮ੍ਰਿਤਸਰ -ਪਠਾਨਕੋਟ ਰੇਲਵੇ ਟਰੈਕ ਅਣਮਿੱਥੇ ਸਮੇਂ ਲਈ ਜਾਮ ਕਰ ਦਿੱਤਾ ਹੈ। ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ

Gurdaspur News
Gurdaspur News : ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਦੇ ਬੈਨਰ ਹੇਠ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਗੁਰਦਾਸਪੁਰ ਰੇਲਵੇ ਸਟੇਸ਼ਨ 'ਤੇ ਅੰਮ੍ਰਿਤਸਰ -ਪਠਾਨਕੋਟ ਰੇਲਵੇ ਟਰੈਕ ਅਣਮਿੱਥੇ ਸਮੇਂ ਲਈ ਜਾਮ ਕਰ ਦਿੱਤਾ ਹੈ। ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਸਵਿੰਦਰ ਸਿੰਘ ਚੌਤਾਲਾ ਵੀ ਮੌਜੂਦ ਹਨ। ਇਸ ਜਾਮ ਨਾਲ 10 ਦੇ ਕਰੀਬ ਟ੍ਰੇਨਾਂ ਅਤੇ ਹਜ਼ਾਰਾਂ ਸਵਾਰੀਆਂ ਪ੍ਰਭਾਵਿਤ ਹੋਈਆਂ ਹਨ। ਦਿੱਲੀ ਜਾਣ ਵਾਲੀਆਂ ਟ੍ਰੇਨਾਂ ਦਾ ਰੂਟ ਪਲਾਨ ਬਦਲਿਆ ਗਿਆ ਹੈ।
ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਸਵਿੰਦਰ ਸਿੰਘ ਚੌਤਾਲਾ ਨੇ ਕਿਹਾ ਕਿ ਬੀਤੇ ਸਮੇਂ 30 ਜਨਵਰੀ ਨੂੰ ਜਦੋਂ ਬਟਾਲਾ ਵਿੱਚ ਕਿਸਾਨਾਂ ਵੱਲੋਂ ਰੇਲਵੇ ਟਰੈਕ ਜਾਮ ਕੀਤਾ ਗਿਆ ਸੀ ਤਾਂ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਉਸ ਸਮੇਂ ਇਹ ਕਹਿ ਕੇ ਸੰਘਰਸ਼ ਖਤਮ ਕਰਵਾ ਦਿੱਤਾ ਗਿਆ ਸੀ ਕਿ 15 ਫਰਵਰੀ ਤੱਕ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢ ਲਿਆ ਜਾਵੇਗਾ ਪਰ ਕਿਸਾਨ 15 ਫਰਵਰੀ ਤੋਂ ਪੂਰੇ ਇੱਕ ਹਫਤੇ ਬਾਅਦ ਦੁਬਾਰਾ ਪ੍ਰਸ਼ਾਸਨ ਅਤੇ ਸਰਕਾਰ ਨੂੰ ਉਨ੍ਹਾਂ ਦੇ ਵਾਅਦੇ ਯਾਦ ਕਰਵਾਉਣ ਲਈ ਰੇਲ ਰੋਕ ਰਹੇ ਹਨ।
ਕਿਸਾਨਾਂ ਦੀ ਸਭ ਤੋਂ ਵੱਡੀ ਸਮੱਸਿਆ ਗੰਨੇ ਦੇ ਬਕਾਏ ਨੂੰ ਲੈ ਕੇ ਹੈ, ਜੋ ਕਿ ਇੱਕ ਹਜ਼ਾਰ ਕਰੋੜ ਰੁਪਏ ਦੇ ਕਰੀਬ ਹੋ ਚੁੱਕਿਆ ਹੈ। ਕਿਸਾਨ ਸਿਰਫ਼ ਫ਼ਸਲ ਦੇ ਸਿਰ 'ਤੇ ਹੀ ਹੈ ਅਤੇ ਜੇ ਉਸਨੂੰ ਫਸਲ ਦਾ ਮੁੱਲ ਵੀ ਸਮੇਂ ਸਿਰ ਨਹੀਂ ਮਿਲੇਗਾ ਤਾਂ ਫਿਰ ਉਹ ਕਿਥੇ ਜਾਵੇਗਾ? ਇਸ ਤੋਂ ਇਲਾਵਾ ਹਾਈਵੇ ਅਤੇ ਹਾਈਵੇ ਐਕਸਪ੍ਰੈਸ ਵੇਅ ਵਿਚ ਆਉਂਦੀਆਂ ਜ਼ਮੀਨਾਂ ਦੇ ਵਾਜਬ ਅਤੇ ਵੇਲੇ ਸਿਰ ਮੁਆਵਜ਼ੇ ਦਵਾਉਣਾ ਵੀ ਇਸ ਸੰਘਰਸ਼ ਦਾ ਮੁੱਖ ਅਜੰਡਾ ਹੈ।
ਨਾਲ ਹੀ ਉਹਨਾਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਦੇ ਵੱਡੇ ਮਗਰਮੱਛਾਂ ਦੇ ਖਿਲਾਫ ਕਾਰਵਾਈ ਕਰਕੇ ਜਮੀਨੀ ਪੱਧਰ 'ਤੇ ਨੌਜਵਾਨਾਂ ਨੂੰ ਬਚਾਉਣਾ ਵੀ ਕਿਸਾਨਾਂ ਦੀ ਲੜਾਈ ਵਿਚ ਸ਼ਾਮਿਲ ਹੈ। ਪੁਲਿਸ ਕਿਲੋ ਦੇ ਹਿਸਾਬ ਨਾਲ ਨਸ਼ਾ ਫੜ ਰਹੀ ਹੈ ਜਦ ਕਿ ਪੰਜਾਬ ਵਿੱਚ ਟਨਾਂ ਦੇ ਹਿਸਾਬ ਨਾਲ ਨਸ਼ਾ ਆ ਰਿਹਾ ਹੈ। ਇਸ ਨੂੰ ਪੁਲਿਸ ਦੀ ਵੱਡੀ ਕਾਮਯਾਬੀ ਨਹੀਂ ਕਿਹਾ ਜਾ ਸਕਦਾ ਕਿਉਂਕਿ ਜਦੋਂ ਤੱਕ ਵੱਡੇ ਸੌਦਾਗਰ ਫੜੇ ਨਹੀਂ ਜਾਂਦੇ ਨਸ਼ਾ ਪੰਜਾਬ ਵਿੱਚ ਪੂਰੀ ਤਰਾਂ ਨਾਲ ਖ਼ਤਮ ਨਹੀਂ ਹੋ ਸਕਦਾ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਪਾਣੀ ਨੂੰ ਬਚਾਉਣਾ ਅਤੇ ਜਨਹਿਤ ਦੇ ਹੋਰ ਕਈ ਮੁੱਦੇ ਵੀ ਕਿਸਾਨਾਂ ਨੇ ਆਪਣੇ ਇਸ ਸੰਘਰਸ਼ ਵਿੱਚ ਸ਼ਾਮਲ ਕੀਤੇ ਹਨ। ਜਿਨ੍ਹਾਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ,ਐਮਐਸਪੀ ਅਤੇ ਸਵਾਮੀ ਨਾਥਨ ਰਿਪੋਰਟ ਲਾਗੂ ਕਰਵਾਉਣੀ ,ਲਖੀਮਪੁਰ ਖਿਰੀ ਦੇ ਦੋਸ਼ੀਆਂ ਨੂੰ ਸਜ਼ਾਵਾਂ ,ਜਦੋ ਤੱਕ ਮੰਗਾਂ ਨਹੀਂ ਪੂਰੀਆਂ ਹੁੰਦੀਆਂ ਓਦੋਂ ਤੱਕ ਸੰਗਰਸ਼ ਜਾਰੀ ਰਹੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















