kangana slap update:  ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ 'ਤੇ ਮੰਡੀ ਤੋਂ ਨਵੀਂ ਚੁਣੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਥੱਪੜ ਮਾਰਨ ਦਾ ਮਾਮਲਾ ਜ਼ੋਰ ਫੜ ਗਿਆ ਹੈ। ਸੀਆਈਐਸਐਫ ਦੀ ਮੁਅੱਤਲ ਮਹਿਲਾ ਸੁਰੱਖਿਆ ਮੁਲਾਜ਼ਮ ਕੁਲਵਿੰਦਰ ਕੌਰ ਦੇ ਹੱਕ ਵਿੱਚ ਕਿਸਾਨ ਜਥੇਬੰਦੀਆਂ 9 ਜੂਨ ਦਿਨ ਐਤਵਾਰ ਨੂੰ ਮੁਹਾਲੀ ਵਿੱਚ ਇਨਸਾਫ਼ ਮਾਰਚ ਕੱਢਣਗੀਆਂ। ਇਹ ਇਨਸਾਫ਼ ਮਾਰਚ ਮੁਹਾਲੀ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਐਸਐਸਪੀ ਮੁਹਾਲੀ ਦੇ ਦਫ਼ਤਰ ਤੱਕ ਕੱਢਿਆ ਜਾਵੇਗਾ।


ਸੰਯੁਕਤ ਕਿਸਾਨ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਇੱਥੇ ਪੁੱਜ ਕੇ ਐਸਐਸਪੀ ਮੁਹਾਲੀ ਤੋਂ ਕਿਸਾਨ ਅੰਦੋਲਨ ਵਿੱਚ ਧਰਨੇ ’ਤੇ ਬੈਠੀਆਂ ਮਹਿਲਾ ਕਿਸਾਨਾਂ ਖ਼ਿਲਾਫ਼ 100-100 ਰੁਪਏ ਲਈ ਭੀੜ ਇਕੱਠੀ ਕਰਨ, ਕਿਸਾਨਾਂ ਨੂੰ ਅਤਿਵਾਦੀਆਂ ਤੇ ਅਤਿਵਾਦੀਆਂ ਨਾਲ ਜੋੜਨ ਬਾਰੇ ਦਿੱਤੇ ਵਿਵਾਦਤ ਬਿਆਨ ਨੂੰ ਲੈ ਕੇ ਕੇਸ ਦਰਜ ਕਰਨ ਦੀ ਮੰਗ ਕੀਤੀ ਜਾਵੇਗੀ। 


ਪੰਧੇਰ ਨੇ ਕਿਹਾ ਕਿ ਕੁਲਵਿੰਦਰ ਕੌਰ 'ਤੇ ਝੂਠਾ ਮੁਕੱਦਮਾ ਬਣਾ ਕੇ ਉਸ ਨੂੰ ਫਸਾਇਆ ਜਾ ਰਿਹਾ ਹੈ, ਜਦਕਿ ਉਸ 'ਤੇ ਜੋ ਥੱਪੜ ਮਾਰਨ ਦਾ ਦੋਸ਼ ਲਗਾਇਆ ਜਾ ਰਿਹਾ ਹੈ, ਉਸ ਸਬੰਧੀ ਅਜੇ ਤੱਕ ਕੋਈ ਸਬੂਤ ਜਾਂ ਵੀਡੀਓ ਸਾਹਮਣੇ ਨਹੀਂ ਆਈ ਹੈ। 


ਇੱਥੇ ਇਸ ਮਾਮਲੇ ਵਿੱਚ ਪੰਜਾਬ ਕਿਸਾਨ ਕਾਂਗਰਸ ਦੇ ਪ੍ਰਧਾਨ ਕਿਰਨਜੀਤ ਸਿੰਘ ਸੰਧੂ CISF ਦੀ ਮਹਿਲਾ ਸਿਪਾਹੀ ਕੁਲਵਿੰਦਰ ਕੌਰ ਦੇ ਨਾਲ ਆਏ ਹਨ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਕੰਗਨਾ ਰਣੌਤ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੀ ਸੰਸਦ ਵਿੱਚ ਕੰਗਨਾ ਨੂੰ ਸਿੱਖਾਂ ਨੂੰ ਅੱਤਵਾਦੀ ਅਤੇ ਵੱਖਵਾਦੀ ਕਹਿਣ ਦਾ ਜਵਾਬ ਦੇਣਾ ਚਾਹੀਦਾ ਹੈ। ਪੰਜਾਬ ਦੇ ਲੋਕ ਸਭਾ ਮੈਂਬਰਾਂ ਨੂੰ ਵੀ ਇਸ ਸਬੰਧੀ ਪ੍ਰਧਾਨ ਮੰਤਰੀ ਤੋਂ ਜਵਾਬ ਮੰਗਣਾ ਚਾਹੀਦਾ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।