ਪੜਚੋਲ ਕਰੋ

Farmers protest in Bathinda : ਜਿਉਂਦ ਵਿਖੇ ਪੁਲਿਸ ਵੱਲੋਂ ਢਾਹੇ ਜ਼ਬਰ ਖਿਲਾਫ਼ ਚਾਰ ਦਰਜਨ ਜਥੇਬੰਦੀਆਂ ਵੱਲੋਂ ਬਠਿੰਡਾ 'ਚ 6 ਮਾਰਚ ਨੂੰ ਸਾਂਝੇ ਮੁਜ਼ਾਹਰੇ ਦਾ ਐਲਾਨ

Farmers protest in Bathinda : ਬਠਿੰਡਾ ਦੇ ਪਿੰਡ ਜਿਉਂਦ ਵਿਖੇ ਪੁਲਿਸ ਵੱਲੋਂ ਕੀਤੇ ਅੰਨ੍ਹੇ ਜਬਰ ਖਿਲਾਫ ਚਾਰ ਦਰਜਨ ਜਥੇਬੰਦੀਆਂ ਵੱਲੋਂ 6 ਮਾਰਚ ਨੂੰ ਡੀਸੀ ਦਫਤਰ ਬਠਿੰਡਾ ਅੱਗੇ ਇਕੱਠੇ ਹੋ ਕੇ ਸ਼ਹਿਰ 'ਚ ਰੋਸ ਮੁਜ਼ਾਹਰਾ ਕਰਨ ਦਾ ਐਲਾਨ

Farmers protest in Bathinda : ਬਠਿੰਡਾ ਦੇ ਪਿੰਡ ਜਿਉਂਦ ਵਿਖੇ ਭਾਰਤੀ ਕਿਸਾਨ ਯੂਨੀਅਨ (ਏਕਤਾ - ਉਗਰਾਹਾਂ) ਦੇ ਇਕੱਠ ਉੱਤੇ 18 ਫਰਵਰੀ ਨੂੰ ਪੁਲਿਸ ਵੱਲੋਂ ਕੀਤੇ ਅੰਨ੍ਹੇ ਜਬਰ ਖਿਲਾਫ ਚਾਰ ਦਰਜਨ ਜਥੇਬੰਦੀਆਂ ਵੱਲੋਂ 6 ਮਾਰਚ ਨੂੰ ਡੀਸੀ ਦਫਤਰ ਬਠਿੰਡਾ ਅੱਗੇ ਇਕੱਠੇ ਹੋ ਕੇ ਸ਼ਹਿਰ 'ਚ ਸੂਬਾ ਪੱਧਰੀ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਗਿਆ। ਜਥੇਬੰਦੀਆਂ ਨੇ ਇਹ ਮੁਜ਼ਾਹਰਾ ਜਿਉਂਦ 'ਚ ਜਬਰ ਢਾਹੁਣ ਦੇ ਆਰੋਪੀ ਬਠਿੰਡਾ ਦੀ ਐਸਐਸਪੀ ਜੋਯਤੀ ਯਾਦਵ ਤੋਂ ਇਲਾਵਾ ਜ਼ਿੰਮੇਵਾਰ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ, ਮਨੋਜ਼ ਕੁਮਾਰ,  ਨਰਿੰਦਰ , ਅਮਰੀਕ ਸਿੰਘ, ਰਾਹੁਲ ਭਾਰਦਵਾਜ ਸਮੇਤ ਸਭਨਾਂ ਦੋਸ਼ੀਆਂ ਖਿਲਾਫ ਇਰਾਦਾ ਕਤਲ ਅਤੇ ਅਗਵਾ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ। ਜਥੇਬੰਦੀਆਂ ਨੇ ਇਸ ਮਾਮਲੇ 'ਚ ਪੰਜਾਬ ਸਰਕਾਰ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਕਰਾਰ ਦਿੰਦਿਆਂ ਜਨਤਕ ਮੁਆਫ਼ੀ ਮੰਗਣ ਦੀ ਮੰਗ ਵੀ ਕੀਤੀ ਅਤੇ ਐਸਐਸਪੀ ਜੋਤਯੀ ਯਾਦਵ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਵੀ ਕੀਤੀ ।
 
ਇਹ ਫੈਸਲਾ ਅੱਜ ਤਰਕਸ਼ੀਲ ਭਵਨ ਬਰਨਾਲਾ ਵਿਖੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ ਕਿਸਾਨਾਂ, ਖੇਤ ਮਜ਼ਦੂਰਾਂ, ਸਨਅਤੀ ਮਜ਼ਦੂਰਾਂ, ਅਧਿਆਪਕਾਂ, ਬਿਜਲੀ ਕਾਮਿਆਂ, ਤਰਕਸ਼ੀਲਾਂ , ਠੇਕਾ ਮੁਲਾਜ਼ਮਾਂ , ਵਿਦਿਆਰਥੀਆਂ, ਸਾਹਿਤ ਸੱਭਿਆਚਾਰ ਕਾਮਿਆਂ ਤੇ ਜਮਹੂਰੀ ਹੱਕਾਂ ਦੀਆਂ ਜਥੇਬੰਦੀਆਂ ਦੀ ਹੋਈ ਸਾਂਝੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੌਰਾਨ ਸਭਨਾਂ ਬੁਲਾਰਿਆਂ ਨੇ ਇੱਕ ਜੁੱਟ ਹੋ ਕੇ ਪੁਲਿਸ ਵੱਲੋਂ ਪਿੰਡ ਜਿਉਂਦ ਦੀ ਸੱਥ 'ਚ ਸ਼ਾਂਤਮਈ ਇਕੱਠ ਨੂੰ ਪੁਲਿਸ ਵੱਲੋਂ ਘੇਰ ਕੇ ਅੱਥਰੂ ਗੈਸ ਦੇ ਗੋਲਿਆਂ, ਇੱਟਾਂ ਰੋੜਿਆਂ ਤੇ ਡਾਂਗਾਂ ਨਾਲ ਹਮਲਾ ਕਰਕੇ ਇੱਕ ਕਿਸਾਨ ਚਰਨਜੀਤ ਸਿੰਘ ਨੂੰ ਅਗਵਾ ਕਰਕੇ ਕਤਲ ਕਰਨ ਤੇ ਅਪਾਹਜ ਕਰਨ ਦੇ ਇਰਾਦੇ ਨਾਲ ਸਿਰ ਭੰਨਣ ਤੇ ਲੱਤ ਚਕਨਾਚੂਰ ਕਰਨ ਤੋਂ ਇਲਾਵਾ ਇੱਕ ਨੌਜਵਾਨ 'ਤੇ ਹਮਲਾ ਕਰਕੇ ਹੱਥ ਦੋਫਾੜ ਕਰਨ ਵਾਲੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਇਸਨੂੰ ਤਾਨਾਸ਼ਾਹੀ ਕਦਮ ਕਰਾਰ ਦਿੱਤਾ। ਉਹਨਾਂ ਦੋਸ਼ ਲਾਇਆ ਕਿ ਪੁਲਿਸ ਵੱਲੋਂ ਵਿਦੇਸ਼ੀ ਧਾੜਵੀਆਂ ਵਾਂਗ ਸਮੁੱਚੇ ਪਿੰਡ ਦੇ ਮਜ਼ਦੂਰਾਂ ਕਿਸਾਨਾਂ, ਔਰਤਾਂ, ਬੱਚਿਆਂ ਤੇ ਬਜ਼ੁਰਗਾਂ ਤੋਂ ਇਲਾਵਾ ਬੇਜ਼ੁਬਾਨ ਜਾਨਵਰਾਂ ਉੱਤੇ ਸਬਕ ਸਿਖਾਉਣ ਦੇ ਇਰਾਦੇ ਨਾਲ ਅੰਨ੍ਹਾ ਤਸ਼ੱਦਦ ਢਾਹਿਆ ਗਿਆ।
 
ਆਗੂਆਂ ਨੇ ਇਸ ਹਮਲੇ ਨੂੰ ਸਮੁੱਚੀ ਕਿਸਾਨ ਤੇ ਲੋਕ ਲਹਿਰ 'ਤੇ ਹਮਲਾ ਕ਼ਰਾਰ ਦਿੰਦਿਆਂ ਇਸਦਾ ਸਾਂਝੇ ਸੰਘਰਸ਼ ਦੇ ਜ਼ੋਰ ਮੂੰਹ ਤੋੜ ਜਵਾਬ ਦੇਣ ਦਾ ਐਲਾਨ ਕੀਤਾ। ਉਹਨਾਂ ਆਖਿਆ ਕਿ ਇਸ ਹਮਲੇ ਦਾ ਨਿਸ਼ਾਨਾ ਪਿੰਡ ਜਿਉਂਦ ਵਿਖੇ ਮੁਜਾਰੇ ਕਿਸਾਨਾਂ ਨੂੰ ਸੈਂਕੜੇ ਏਕੜ ਜ਼ਮੀਨ ਤੋਂ ਉਜਾੜ ਕੇ ਪੰਜਾਬ ਦੇ ਕਿਸਾਨਾਂ ਤੋਂ ਜ਼ਬਰੀ ਜ਼ਮੀਨਾਂ ਖੋਹਣ ਤੋਂ ਇਲਾਵਾ ਸਾਮਰਾਜੀ ਮੁਲਕਾਂ ਅਤੇ ਕਾਰਪੋਰੇਟ ਘਰਾਣਿਆਂ ਦੀ ਅੰਨੀ ਲੁੱਟ ਲਈ ਰਾਹ ਪੱਧਰਾ ਕਰਨਾ ਹੈ ,ਜਿਸਨੂੰ ਕਦਾਚਿੱਤ ਬਰਦਾਸ਼ਤ ਕੀਤਾ ਜਾਵੇਗਾ। ਉਹਨਾਂ ਦੋਸ਼ ਲਾਇਆ ਕਿ ਪੁਲਿਸ ਕੋਲ ਜ਼ਖਮੀਆਂ ਦੇ ਬਿਆਨ ਦਰਜ਼ ਹੋਣ ਦੇ ਬਾਵਜੂਦ ਅਜੇ ਤੱਕ ਦੋਸ਼ੀਆਂ ਖਿਲਾਫ ਪਰਚਾ ਦਰਜ ਨਹੀਂ ਕੀਤਾ ਗਿਆ ਜ਼ੋ ਕਿ ਕਾਨੂੰਨ ਮੁਤਾਬਕ ਜ਼ਰੂਰੀ ਹੈ। ਉਹਨਾਂ ਦੋਸ਼ ਲਾਇਆ ਕਿ ਪੰਜਾਬ ਦੀ ਆਪ ਸਰਕਾਰ ਕਿਸਾਨਾਂ ਤੋਂ ਇਲਾਵਾ ਮਜ਼ਦੂਰਾਂ, ਮੁਲਾਜ਼ਮਾਂ , ਬੇਰੁਜ਼ਗਾਰਾਂ ਤੇ ਔਰਤਾਂ ਸਮੇਤ ਸਭਨਾਂ ਸੰਘਰਸ਼ਸ਼ੀਲ ਲੋਕਾਂ 'ਤੇ ਆਏ ਦਿਨ ਜਬਰ ਢਾਹ ਰਹੀ ਹੈ। ਉਹਨਾਂ ਆਖਿਆ ਕਿ ਪੰਜਾਬ 'ਚ ਆਏ ਦਿਨ ਨੰਗੇ ਚਿੱਟੇ ਰੂਪ 'ਚ ਝੂਠੇ ਪੁਲਿਸ ਮੁਕਾਬਲੇ ਬਣਾਏ ਜਾ ਰਹੇ ਹਨ ਅਤੇ ਨੌਜਵਾਨਾਂ ਦੀਆਂ ਲੱਤਾਂ 'ਚ ਗੋਲੀਆਂ ਮਾਰਨ ਤੋਂ ਇਲਾਵਾ ਲੋਕਾਂ ਦੇ ਘਰਾਂ ਉੱਤੇ ਬਲਡੋਜਰ ਚਲਾਉਣ ਰਾਹੀਂ ਪੰਜਾਬ ਨੂੰ ਪੁਲਿਸ ਰਾਜ਼ ਵਿੱਚ ਬਦਲਿਆ ਜਾ ਰਿਹਾ ਹੈ । ਉਹਨਾਂ ਪੰਜਾਬ ਦੇ ਸਮੂਹ ਸੰਘਰਸ਼ਸ਼ੀਲ, ਇਨਸਾਫਪਸੰਦ ਤੇ ਜਨਤਕ ਜਮਹੂਰੀ ਜਥੇਬੰਦੀਆਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਪੁਲਿਸ ਜ਼ਬਰ ਖਿਲਾਫ 6 ਮਾਰਚ ਨੂੰ ਬਠਿੰਡਾ ਵਿਖੇ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਚ ਪਰਿਵਾਰਾਂ ਸਮੇਤ ਸ਼ਾਮਲ ਹੋਣ।

ਅੱਜ਼ ਵੀ ਦੀ ਮੀਟਿੰਗ ਵਿੱਚ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਤੋਂ ਇਲਾਵਾ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਤਨਾਮ ਸਿੰਘ ਪੰਨੂ, ਬੀ ਕੇ ਯੂ ਕ੍ਰਾਂਤੀਕਾਰੀ ਦੇ ਆਗੂ ਬਲਦੇਵ ਸਿੰਘ ਜੀਰਾ, ਬੀਕੇਯੂ ਡਕੌਂਦਾ ਦੇ ਪ੍ਰਧਾਨ ਮਨਜੀਤ ਸਿੰਘ ਧਨੇਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਲਛਮਣ ਸਿੰਘ ਸੇਵੇਵਾਲਾ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਰੁਲਦੂ ਸਿੰਘ ਮਾਨਸਾ, ਪੇਂਡੂ ਮਜ਼ਦੂਰ ਯੂਨੀਅਨ ਦੇ ਤਰਸੇਮ ਪੀਟਰ, ਕੁੱਲ ਹਿੰਦ ਕਿਸਾਨ ਸਭਾ ਦੇ ਬਲਕਰਨ ਸਿੰਘ ਬਰਾੜ, ਆਲ ਇੰਡੀਆ ਕਿਸਾਨ ਸਭਾ ਦੇ ਕਿਰਨਜੀਤ ਸਿੰਘ ਸੇਖੋਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਡਾਕਟਰ ਦਰਸ਼ਨਪਾਲ, ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਦੇ ਜਸਵਿੰਦਰ ਸਿੰਘ, ਪੀਐਸਯੂ ਲਲਕਾਰ ਦੀ ਆਗੂ ਪਰਮਿੰਦਰ ਕੌਰ, ਪਾਵਰਕਾਮ ਐਂਡ ਟਰਾਸਕੋ ਯੂਨੀਅਨ ਦੇ ਆਗੂ ਬਲਿਹਾਰ ਸਿੰਘ ਕਟਾਰੀਆ, ਜਲ ਸਪਲਾਈ ਐਂਡ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੇ ਆਗੂ ਬਲਜੀਤ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਜਸਵਿੰਦਰ ਸਿੰਘ ਝਬੇਲਵਾਲੀ, ਦੁਆਬਾ ਕਿਸਾਨ ਦੇ ਆਗੂ ਮਨਜੀਤ ਸਿੰਘ ਰਾਏ, ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਦੇ ਦਰਸ਼ਨ ਸਿੰਘ,  ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਰੇਸ਼ਮ ਸਿੰਘ ਖੇਮੂਆਣਾ, ਕਿਰਤੀ ਯੂਨੀਅਨ ਪੰਜਾਬ ਦੇ ਹਰਦੇਵ ਸਿੰਘ ਸੰਧੂ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਬਿੱਕਰ ਸਿੰਘ ਹਥੋਆ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਹਰਭਜਨ ਸਿੰਘ ਬੁੱਟਰ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਰਾਜਿੰਦਰ ਸਿੰਘ ਭਦੌੜ, ਬੀਕੇਯੂ ਏਕਤਾ ਡਕੌਂਦਾ ( ਬੁਰਜ ਗਿੱਲ) ਦੇ ਆਗੂ ਦਰਸ਼ਨ ਸਿੰਘ ਉੱਗੋਕੇ, ਪੈਪਸੀਕੋ ਵਰਕਰ ਯੂਨੀਅਨ ਚੰਨੋ ਦੇ ਵਿਕਰਮਜੀਤ ਸਿੰਘ , ਬੀਕੇਯੂ ਬਹਿਰਾਮ ਕੇ ਦੇ ਆਗੂ ਬਲਵੰਤ ਸਿੰਘ, ਮੋਲਡਰ ਐਂਡ ਸਟੀਲ ਵਰਕਰ ਯੂਨੀਅਨ ਦੇ ਆਗੂ ਹਰਜਿੰਦਰ ਸਿੰਘ, ਪਲਸ ਮੰਚ ਦੇ ਆਗੂ ਹਰਵਿੰਦਰ ਦੀਵਾਨਾ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂ ਗੁਰਮੀਤ ਸਿੰਘ ਸੁਖਪੁਰਾ, ਸੀਟੂ ਦੇ ਆਗੂ ਸ਼ੇਰ ਸਿੰਘ ਫਰਵਾਹੀ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਗੋਬਿੰਦ ਸਿੰਘ ਛਾਜਲੀ, ਭਾਰਤੀ ਕਿਸਾਨ ਯੂਨੀਅਨ ਚੜੂਨੀ ਪੰਜਾਬ ਦੇ ਆਗੂ ਅਮਰਿੰਦਰ ਸਿੰਘ ਹੈਪੀ, ਜੀ ਐਚ ਟੀ ਪੀ ਠੇਕਾ ਮੁਲਾਜਮ ਯੂਨੀਅਨ ਅਜ਼ਾਦ ਦੇ ਲਛਮਣ ਸਿੰਘ, ਪੰਜਾਬ ਰੋਡਵੇਜ਼ ਪਨਬਸ ਤੇ ਪੀਆਰਟੀਸੀ ਕੰਡਕਟਰ ਯੂਨੀਅਨ ਦੇ ਆਗੂ ਜਲੌਰ ਸਿੰਘ, ਫਰਦ ਕੇਂਦਰ ਯੂਨੀਅਨ ਦੇ ਆਗੂ ਸਤਨਾਮ ਸਿੰਘ, ਵੇਰਕਾ ਮਿਲਕ ਐਂਡ ਕੈਟਲ ਫੀਡ ਪਲਾਂਟ ਆਊਟਸੋਰਸ ਯੂਨੀਅਨ ਦੇ ਆਗੂ ਸੰਦੀਪ ਸੰਜੂ, ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੋਹਣ ਸਿੰਘ, ਬੀ ਕੇ ਯੂ ਭਟੇਰੀ ਦੇ ਗੁਰਧਿਆਨ ਸਿੰਘ , ਦਲਿਤ ਤੇ ਮੁਕਤੀ ਮੋਰਚਾ ਪੰਜਾਬ ਦੇ ਬਹਾਲ ਸਿੰਘ ਬੇਨੜਾ, ਐਸ ਕੇ ਐਮ ਹਰਿਆਣਾ ਦੇ ਆਗੂ ਭਗਵਾਨ ਪਾਲ ਸਿੰਘ ਤੇ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਦੇ ਆਗੂ ਬਲਜੀਤ ਸਿੰਘ ਸੰਧੂ , ਮੀਟਰ ਰੀਡਰ ਯੂਨੀਅਨ ਬਿਜਲੀ ਬੋਰਡ ਦੇ ਆਗੂ ਜਤਿੰਦਰ ਸਿੰਘ ਭੰਗੂ ਤੋਂ ਇਲਾਵਾ ਕਿਸਾਨ ਆਗੂ ਸਰਵਣ ਸਿੰਘ ਪੰਧੇਰ,ਸਵਿੰਦਰ ਸਿੰਘ ਚੁਤਾਲਾ, ਜੋਰਾ ਸਿੰਘ ਨਸਰਾਲੀ ਤੇ ਰੂਪ ਸਿੰਘ ਛੰਨਾ ਹਾਜ਼ਿਰ ਸਨ। 
 
ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Samana News : ਖੇਤ 'ਚ ਕਣਕ ਨੂੰ ਪਾਣੀ ਲਗਾਉਣ ਗਏ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ , ਪਰਿਵਾਰ ਦਾ ਇਕਲੌਤਾ ਬੇਟਾ ਸੀ ਮ੍ਰਿਤਕ
Samana News : ਖੇਤ 'ਚ ਕਣਕ ਨੂੰ ਪਾਣੀ ਲਗਾਉਣ ਗਏ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ , ਪਰਿਵਾਰ ਦਾ ਇਕਲੌਤਾ ਬੇਟਾ ਸੀ ਮ੍ਰਿਤਕ
Jagraon 'ਚ ਲੁਧਿਆਣਾ-ਫਿਰੋਜ਼ਪੁਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ , ਨੌਜਵਾਨ ਦੀ ਮੌਤ
Jagraon 'ਚ ਲੁਧਿਆਣਾ-ਫਿਰੋਜ਼ਪੁਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ , ਨੌਜਵਾਨ ਦੀ ਮੌਤ
Punjab Budget Session : ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਵੱਲੋਂ ਪ੍ਰਦਰਸ਼ਨ, ਪੁਲਿਸ ਨੇ ਵਾਟਰ ਕੈਨਨ ਦਾ ਕੀਤਾ ਇਸਤੇਮਾਲ
Punjab Budget Session : ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਵੱਲੋਂ ਪ੍ਰਦਰਸ਼ਨ, ਪੁਲਿਸ ਨੇ ਵਾਟਰ ਕੈਨਨ ਦਾ ਕੀਤਾ ਇਸਤੇਮਾਲ
Bathinda 'ਚ ਛੁੱਟੀ ਆਏ ਇੱਕ ਫ਼ੌਜੀ ਨੇ ਆਪਣੇ ਮਾਤਾ -ਪਿਤਾ ਨੂੰ ਮਾਰੀ ਗੋਲੀ , ਹਾਲਤ ਨਾਜ਼ੁਕ 
Bathinda 'ਚ ਛੁੱਟੀ ਆਏ ਇੱਕ ਫ਼ੌਜੀ ਨੇ ਆਪਣੇ ਮਾਤਾ -ਪਿਤਾ ਨੂੰ ਮਾਰੀ ਗੋਲੀ , ਹਾਲਤ ਨਾਜ਼ੁਕ 
Advertisement

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Jagraon 'ਚ ਲੁਧਿਆਣਾ-ਫਿਰੋਜ਼ਪੁਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ , ਨੌਜਵਾਨ ਦੀ ਮੌਤ
Jagraon 'ਚ ਲੁਧਿਆਣਾ-ਫਿਰੋਜ਼ਪੁਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ , ਨੌਜਵਾਨ ਦੀ ਮੌਤ
Punjab Budget Session : ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਵੱਲੋਂ ਪ੍ਰਦਰਸ਼ਨ, ਪੁਲਿਸ ਨੇ ਵਾਟਰ ਕੈਨਨ ਦਾ ਕੀਤਾ ਇਸਤੇਮਾਲ
Punjab Budget Session : ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਵੱਲੋਂ ਪ੍ਰਦਰਸ਼ਨ, ਪੁਲਿਸ ਨੇ ਵਾਟਰ ਕੈਨਨ ਦਾ ਕੀਤਾ ਇਸਤੇਮਾਲ
Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ
Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ
ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ
ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ
Punjab Vidhan Sabha ਦਾ ਬਜਟ ਸੈਸ਼ਨ ਅੱਜ ਤੋਂ, ਪਹਿਲੇ ਦਿਨ ਰਾਜਪਾਲ ਦੇਣਗੇ ਭਾਸ਼ਣ, ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ
Punjab Vidhan Sabha ਦਾ ਬਜਟ ਸੈਸ਼ਨ ਅੱਜ ਤੋਂ, ਪਹਿਲੇ ਦਿਨ ਰਾਜਪਾਲ ਦੇਣਗੇ ਭਾਸ਼ਣ, ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ
Embed widget