Barnala news: ਬਰਨਾਲਾ ਦੀ ਅਨਾਜ ਮੰਡੀ 'ਚ ਕਿਸਾਨਾਂ, ਮਜ਼ਦੂਰਾਂ, ਵਿਦਿਆਰਥੀਆਂ ਅਤੇ 18 ਜਥੇਬੰਦੀਆਂ ਵੱਲੋਂ ਸ਼ਹੀਦ ਭਗਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।


ਇਸ ਮੌਕੇ ਵੱਖ-ਵੱਖ ਯੂਨੀਅਨਾਂ ਦੇ ਆਗੂਆਂ ਨੇ ਸਾਮਰਾਜਵਾਦ ਦੇ ਮੁੱਦੇ 'ਤੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ 'ਤੇ ਨਿਸ਼ਾਨੇ ਸਾਧੇ। ਇਸ ਦੌਰਾਨ ਕਿਸਾਨਾਂ, ਮਜ਼ਦੂਰਾਂ, ਵਿਦਿਆਰਥੀਆਂ ਅਤੇ ਔਰਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।


ਇਸ ਮੌਕੇ ਪੱਤਰਕਾਰਾਂ ਨੂੰ ਗੱਲ ਕਰਦਿਆਂ ਹੋਇਆਂ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਵਿੱਚੋਂ ਸਾਮਰਾਜਵਾਦ ਨੂੰ ਖ਼ਤਮ ਕਰਨ ਲਈ ਲੜਾਈ ਲੜੀ ਸੀ ਅਤੇ ਸਾਮਰਾਜਵਾਦ ਖ਼ਿਲਾਫ਼ ਲੜਦਿਆਂ ਉਨ੍ਹਾਂ ਦੇ ਸਾਥੀਆਂ ਸੁਖਦੇਵ ਅਤੇ ਰਾਜਗੁਰੂ ਸਮੇਤ ਉਨ੍ਹਾਂ ਨੂੰ ਫਾਂਸੀ ’ਤੇ ਲਟਕਾ ਦਿੱਤਾ ਗਿਆ ਸੀ। ਇਨ੍ਹਾਂ ਸ਼ਹੀਦਾਂ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਅੱਜ ਇਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।


ਇਹ ਵੀ ਪੜ੍ਹੋ: Arvind Kejriwal Arrest: ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਬੋਲਿਆ ਜਰਮਨੀ ਤਾਂ ਭਾਰਤ ਹੋਇਆ ਖ਼ਫ਼ਾ, ਕਿਹਾ - 'ਅੰਦਰੂਨੀ ਮਾਮਲਾ'


ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਵੇਂ ਅੰਗਰੇਜ਼ 1947 ਵਿੱਚ ਦੇਸ਼ ਛੱਡ ਕੇ ਚਲੇ ਗਏ ਸਨ ਪਰ ਅੱਜ ਵੀ ਉਨ੍ਹਾਂ ਦੀਆਂ ਨੀਤੀਆਂ 'ਤੇ ਚੱਲਿਆ ਜਾ ਰਿਹਾ ਹੈ। ਅੱਜ ਵੀ ਦੇਸ਼ ਵਿਚ ਸਾਮਰਾਜਵਾਦ ਪੂਰੀ ਤਰ੍ਹਾਂ ਫੈਲਿਆ ਹੋਇਆ ਹੈ ਅਤੇ ਕੇਂਦਰ ਅਤੇ ਸੂਬਾ ਸਰਕਾਰਾਂ ਕੁਝ ਵੱਡੇ ਉਦਯੋਗਿਕ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਿਚ ਲੱਗੀਆਂ ਹੋਈਆਂ ਹਨ।


ਉਨ੍ਹਾਂ ਕਿਹਾ ਕਿ 1990 ਦੇ ਦਹਾਕੇ 'ਚ ਦੇਸ਼ 'ਚ 300 ਦੇ ਕਰੀਬ ਵਿਦੇਸ਼ੀ ਕੰਪਨੀਆਂ ਸਨ, ਜਿਨ੍ਹਾਂ ਦੀ ਗਿਣਤੀ ਅੱਜ 40,000 ਨੂੰ ਪਾਰ ਕਰ ਚੁੱਕੀ ਹੈ ਅਤੇ ਅਜੇ ਵੀ ਮੋਦੀ ਸਰਕਾਰ ਅਤੇ ਸੂਬਾ ਸਰਕਾਰਾਂ ਲਗਾਤਾਰ ਵਿਦੇਸ਼ੀ ਕੰਪਨੀਆਂ ਨੂੰ ਦੇਸ਼ 'ਚ ਨਿਵੇਸ਼ ਕਰਨ ਲਈ ਕਹਿ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਇਨ੍ਹਾਂ ਗ਼ਲਤ ਨੀਤੀਆਂ ਕਾਰਨ ਦੇਸ਼ ਵਿੱਚ ਅਮੀਰਾਂ ਅਤੇ ਗਰੀਬ ਲੋਕਾਂ ਵਿੱਚ ਪਾੜਾ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ।


ਦੇਸ਼ ਦਾ ਬਹੁਤਾ ਪੈਸਾ, ਜਾਇਦਾਦ, ਆਦਿ ਕੁਝ ਵੱਡੇ ਉਦਯੋਗਿਕ ਘਰਾਣਿਆਂ ਕੋਲ ਹੀ ਰਹਿ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਇਨ੍ਹਾਂ ਨੀਤੀਆਂ ਖ਼ਿਲਾਫ਼ ਕਿਸਾਨ, ਮਜ਼ਦੂਰ, ਵਿਦਿਆਰਥੀ ਅਤੇ ਹੋਰ ਜਥੇਬੰਦੀਆਂ ਵੱਲੋਂ ਸ਼ੁਰੂ ਕੀਤਾ ਸੰਘਰਸ਼ ਜਾਰੀ ਰਹੇਗਾ।


ਇਹ ਵੀ ਪੜ੍ਹੋ: Sri muktsar sahib news: ਪੈਟਰੋਲ ਪੰਪ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਕਾਬੂ, ਹੋਇਆ ਵੱਡਾ ਖ਼ੁਲਾਸਾ, ਦੱਸੀ ਲੁੱਟ ਦੀ ਵਜ੍ਹਾ