ਡੱਲੇਵਾਲ ਨੂੰ ਅੱਜ ਲੈਕੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਪੰਜਾਬ ਸਰਕਾਰ ਪੇਸ਼ ਕਰੇਗੀ ਰਿਪੋਰਟ
Farmers Protest: ਖਨੌਰੀ ਬਾਰਡਰ 'ਤੇ 38 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ।
Farmers Protest: ਖਨੌਰੀ ਬਾਰਡਰ 'ਤੇ 38 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ। ਇਸ ਦੌਰਾਨ ਪੰਜਾਬ ਸਰਕਾਰ ਅਦਾਲਤ ਨੂੰ ਦੱਸੇਗੀ ਕਿ ਡੱਲੇਵਾਲ ਦੇ ਇਲਾਜ ਲਈ ਕੀ ਉਪਰਾਲੇ ਕੀਤੇ ਗਏ ਹਨ। ਇਸ ਵਿੱਚ ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣਗੇ।
30 ਦਸੰਬਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਹਸਪਤਾਲ ਦਾਖ਼ਲ ਕਰਵਾਉਣ ਲਈ 3 ਦਿਨਾਂ ਦਾ ਸਮਾਂ ਦਿੱਤਾ ਸੀ। ਇਸ ਦੌਰਾਨ ਸਰਕਾਰ ਨੇ ਕਿਹਾ ਸੀ ਕਿ ਇਕ ਵਿਚੋਲੇ ਨੇ ਅਰਜ਼ੀ ਦਿੱਤੀ ਹੈ ਕਿ ਜੇਕਰ ਕੇਂਦਰ ਦਖਲ ਦਿੰਦਾ ਹੈ ਤਾਂ ਡੱਲੇਵਾਲ ਗੱਲਬਾਤ ਲਈ ਤਿਆਰ ਹਨ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਸਮਾਂ ਮੰਗਣ ਦੀ ਅਰਜ਼ੀ ਨੂੰ ਸਵੀਕਾਰ ਕਰ ਲਿਆ ਸੀ।
ਬੁੱਧਵਾਰ ਨੂੰ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਕਿਸਾਨਾਂ ਨਾਲ ਮੈਰਾਥਨ ਮੀਟਿੰਗ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਗੱਲਬਾਤ ਚੰਗੇ ਮਾਹੌਲ ਵਿੱਚ ਹੋਈ। ਦੂਜੇ ਪਾਸੇ ਡਾਕਟਰਾਂ ਵੱਲੋਂ ਜਾਰੀ ਮੈਡੀਕਲ ਬੁਲੇਟਿਨ ਅਨੁਸਾਰ ਡੱਲੇਵਾਲ ਨੂੰ ਬੋਲਣ ਵਿੱਚ ਵੀ ਮੁਸ਼ਕਲ ਆ ਰਹੀ ਹੈ।
ਦੱਸ ਦਈਏ ਕਿ ਜਗਜੀਤ ਸਿੰਘ ਡੱਲੇਵਾਲ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ 38 ਦਿਨਾਂ ਤੋਂ ਖਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਹਨ, ਉੱਥੇ ਹੀ ਪਹਿਲਾਂ ਤਾਂ ਉਹ ਪਾਣੀ ਪੀ ਰਹੇ ਸਨ, ਇਲਾਜ ਲੈ ਰਹੇ ਸਨ, ਪਰ ਹੁਣ ਤੋਂ ਉਨ੍ਹਾਂ ਨੇ ਪਾਣੀ ਪੀਣਾ ਵੀ ਛੱਡ ਦਿੱਤਾ ਹੈ ਅਤੇ ਦਵਾਈ ਲੈਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਡੱਲੇਵਾਲ ਦੀ ਹਾਲਤ ਨਾਜ਼ੁਕ ਹੁੰਦੀ ਜਾ ਰਹੀ ਹੈ, ਉਨ੍ਹਾਂ ਨੂੰ ਬੋਲਣ ਵਿੱਚ ਵੀ ਤਕਲੀਫ ਹੋ ਰਹੀ ਹੈ।